ਮੰਡੀ ਬੋਰਡ ਵੱਲੋਂ ਕਣਕ ਦੇ ਖਰੀਦ ਕਾਰਜਾਂ ‘ਚ ਅੜਿੱਕਾ ਡਾਹੁਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ

0
277

ਚੰਡੀਗੜ•, 15 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ): ਕਣਕ ਦੀ ਨਿਰਵਿਘਨ ਖਰੀਦ ਦੇ ਪ੍ਰਬੰਧਾਂ ਵਿੱਚ ਰੁਕਾਵਟ ਪਾਉਣ ਦੀ ਧਮਕੀ ਦੇਣ ਵਾਲੇ ਲੋਕਾਂ ਪ੍ਰਤੀ ਸਖਤ ਰੁਖ ਅਪਣਾਉਂਦਿਆਂ ਪੰਜਾਬ ਮੰਡੀ ਬੋਰਡ ਨੇ ਬੁੱਧਵਾਰ ਨੂੰ ਸੂਬਾ ਭਰ ਦੀਆਂ ਮਾਰਕੀਟ ਕਮੇਟੀਆਂ ਦੇ ਸਮੂਹ ਸੱਕਤਰਾਂ ਨੂੰ ਹਦਾਇਤ ਕੀਤੀ ਕਿ ਜੇਕਰ ਕੋਈ ਵਿਅਕਤੀ ਖਰੀਦ ਕਾਰਜਾਂ ਵਿੱਚ ਅੜਿੱਕਾ ਪਾਉਂਦਾ ਹੈ ਤਾਂ ਉਸ ਖਿਲਾਫ ਤੁਰੰਤ ਸਖਤ ਕਾਰਵਾਈ ਕੀਤੀ ਜਾਵੇ।
ਮੰਡੀ ਬੋਰਡ ਦੇ ਸੱਕਤਰ ਸ੍ਰੀ ਰਵੀ ਭਗਤ ਦੇ ਅਨੁਸਾਰ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਆੜ•ਤੀਆ ਦੇ ਇਕ ਸਮੂਹ ਨੇ ਹਾੜ•ੀ ਦੇ ਮੰਡੀਕਰਨ ਸੀਜ਼ਨ 2020-21 ਦੌਰਾਨ ਖਰੀਦ ਕਾਰਜਾਂ ਦਾ ਬਾਈਕਾਟ ਕਰਨ ਦੀ ਧਮਕੀ ਦਿੱਤੀ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ ਮੰਡੀ ਬੋਰਡ ਨੇ ਪਹਿਲਾਂ ਹੀ ਅਜਿਹੇ ਆੜ•ਤੀਆ ਦੇ ਲਾਇਸੈਂਸ ਰੱਦ ਕਰਨ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਅਤੇ ਉਨ•ਾਂ ਨੂੰ ਆਫਤਨ ਪ੍ਰਬੰਧਨ ਐਕਟ, 2005 ਦੀਆਂ ਸਖਤ ਧਾਰਾਵਾਂ ਤਹਿਤ ਅਗਲੇਰੀ ਕਾਰਵਾਈ ਦੀ ਵੀ ਚੇਤਾਵਨੀ ਦਿੱਤੀ। ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਨਾ ਆਉਣ ਨੂੰ ਯਕੀਨੀ ਬਣਾਉਣ ਲਈ ਸ੍ਰੀ ਭਗਤ ਨੇ ਹੜਤਾਲ ‘ਤੇ ਜਾਣ ਦੀ ਧਮਕੀ ਦੇਣ ਵਾਲੇ ਆੜ•ਤੀਆ ਕੋਲ ਫਸਲ ਲੈ ਕੇ ਜਾਣ ਵਾਲੇ ਸਾਰੇ ਕਿਸਾਨਾਂ ਦੇ ਪਾਸ ਤੁਰੰਤ ਰੱਦ ਕਰਨ ਅਤੇ ਉਸੇ ਮੰਡੀ ਵਿੱਚ ਕੰਮ ਕਰ ਰਹੇ ਹੋਰ ਆੜ•ਤੀਆਂ ਕੋਲ ਫਸਲ ਲਿਜਾਣ ਲਈ ਇਹਨਾਂ ਕਿਸਾਨਾਂ ਨੂੰ ਪਾਸ ਮੁੜ ਜਾਰੀ ਕਰਨ ਦੇ ਨਿਰਦੇਸ਼ ਦਿੱਤੇ।
ਸ੍ਰੀ ਭਗਤ ਨੇ ਅੱਗੇ ਸਪੱਸ਼ਟ ਕੀਤਾ ਕਿ ਅਜੇ ਤੱਕ ਸੂਬੇ ਭਰ ਵਿੱਚ ਕਿਸੇ ਵੀ ਮੰਡੀ ਵਿੱਚ ਕੰਮ ‘ਚ ਕੋਈ ਰੁਕਾਵਟ ਨਹੀਂ ਪੈ ਰਹੀ। ਹਾਲਾਂਕਿ, ਸੂਬੇ ਭਰ ਦੀਆਂ ਕਈ ਮੰਡੀਆਂ ਵਿੱਚ ਆਮਦ ਹੌਲੀ ਅਤੇ ਨਾਂਹ ਦੇ ਬਰਾਬਰ ਹੈ।
———-

NO COMMENTS