ਮਾਨਸਾ, 07 ਜੁਲਾਈ:(ਸਾਰਾ ਯਹਾਂ/ਮੁੱਖ ਸੰਪਾਦਕ ):
ਸਰਕਾਰੀ ਹਾਈ ਸਕੂਲ ਮੰਢਾਲੀ ਵਿਖੇ ਪੰਜਾਬ ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ ਹੈੱਡ ਮਾਸਟਰ ਹਰਪ੍ਰੀਤ ਸਿੰਘ ਜੱਸਲ ਅਤੇ ਸਮਰ ਕੈਂਪ ਇੰਚਾਰਜ ਮਨਿੰਦਰ ਕੌਰ ਦੀ ਦੇਖ ਰੇਖ ਹੇਠ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ 15 ਰੋਜ਼ਾ ਸਮਰ ਕੈਂਪ ਲਗਾਇਆ ਗਿਆ। ਸਮੂਹ ਅਧਿਆਪਕਾਂ ਨੇ ਇਸ ਕੈਂਪ ਵਿੱਚ ਵਿਦਿਆਰਥੀਆਂ ਦੇ ਸਰਵ ਪੱਖੀ ਵਿਕਾਸ ਲਈ ਆਪਣਾ ਯੋਗਦਾਨ ਪਾਇਆ। ਕੈਂਪ ਦੌਰਾਨ ਵਿਦਿਆਰਥੀਆਂ ਦੇ ਸਰਵ ਪੱਖੀ ਵਿਕਾਸ ਲਈ ਸਰੀਰਕ, ਮਾਨਸਿਕ ਅਤੇ ਸਮਾਜਿਕ ਗਤੀਵਿਧੀਆਂ ਕਰਵਾਈਆਂ ਗਈਆਂ।
ਕੈਂਪ ਦਾ ਨਿਰੀਖਣ ਗੁਰਦਾਸ ਸਿੰਘ ਸੇਖੋਂ ਹੈੱਡ ਮਾਸਟਰ ਸਰਕਾਰੀ ਹਾਈ ਸਕੂਲ ਦੋਦੜਾ ਵੱਲੋ ਕੀਤਾ ਗਿਆ। ਉਨ੍ਹਾਂ ਵਿਦਿਆਰਥੀਆਂ ਦੀਆਂ ਗਤਵਿਧੀਆਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਆਪਣੇ ਵਿਚਾਰ ਸਾਂਝੇ ਕੀਤੇ। ਇਸ ਸਮਰ ਕੈਂਪ ਦੌਰਾਨ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿੱਚ ਕਹਾਣੀ ਸੁਣੋ, ਕਹਾਣੀ ਸਣਾਓ, ਗਣਿਤ, ਵਿਗਿਆਨ ਅਤੇ ਸਮਾਜਿਕ ਭਲਾਈ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ, ਜਿੰਨ੍ਹਾਂ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਸਕੂਲ ਮੀਡੀਆ ਕੋਆਰਡੀਨੇਟਰ ਹਰਵਿੰਦਰ ਸਿੰਘ ਦੁਆਰਾ ਸਮਰ ਕੈਂਪ ਦੀਆਂ ਗਤੀਵਿਧੀਆਂ ਨੂੰ ਸੋਸ਼ਲ ਮੀਡੀਆ ’ਤੇ ਲਗਾਤਾਰ ਸਾਂਝਾ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਭਵਿਖ ਵਿੱਚ ਅਜਿਹੇ ਸਾਰਥਕ ਉਪਰਾਲੇ ਲਗਾਤਾਰ ਜਾਰੀ ਰਹਿਣਗੇ।