
11,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼) : ਮਾਨਸਾ ਪੁਲਿਸ ਨੇ ਅੱਜ ਸਿੱਧੂ ਮੂਸੇ ਵਾਲਾ ਕਾਤਲ ਮਾਮਲੇ ‘ਚ 9 ਵਿਅਕਤੀਆਂ ਨੂੰ ਮਾਨਸਾ ਦੀ ਅਦਾਲਤ ‘ਚ ਪੇਸ਼ ਕੀਤਾ, ਜਿਨ੍ਹਾਂ ‘ਚੋਂ ਮਨਪ੍ਰੀਤ ਮੰਨਾ, ਮਨਪ੍ਰੀਤ ਭਾਉ, ਸਾਰਜ ਮਿੰਟੂ, ਪ੍ਰਭਦੀਪ ਪੱਬੀ ਅਤੇ ਚਰਨਜੀਤ ਚੇਤਨ ,ਸੰਦੀਪ ਕੇਕੜਾ ਨੂੰ ਅਦਾਲਤ ਨੇ 4 ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ| ਫਰੀਦਕੋਟ ਜੇਲ ‘ਚ ਬੰਦ ਮੋਨੂੰ ਡਾਂਗਰ ਪਵਨ ਅਤੇ ਨਸੀਬ ਖਾਨ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਹਨ, ਜਿਨ੍ਹਾਂ ਦਾ 15 ਜੂਨ ਤੱਕ ਪੁਲਸ ਰਿਮਾਂਡ ਦਿੱਤਾ ਗਿਆ ਹੈ।
