
ਮਾਨਸਾ, 24 ਸਤੰਬਰ:(ਸਾਰਾ ਯਹਾਂ/ਮੁੱਖ ਸੰਪਾਦਕ)
ਡਾਇਰੈਕਟਰ ਜਨਰਲ ਸਕੂਲ ਸਿੱਖਿਆ ਕਮ ਸਟੇਟ ਪ੍ਰਾਜੈਕਟ ਡਾਇਰੈਕਟਰ ਸਮੱਗਰਾ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਦੇ ਆਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ਼੍ਰੀਮਤੀ ਭੁਪਿੰਦਰ ਕੌਰ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ੍ਰੀ ਪਰਮਜੀਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰੀ ਕਲਾ ਉਤਸਵ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।
ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ਼੍ਰੀਮਤੀ ਭੁਪਿੰਦਰ ਕੌਰ ਨੇ ਦੱਸਿਆ ਕਿ ਕਲਾ ਉਤਸਵ ਦਾ ਮੰਤਵ ਵਿਦਿਆਰਥੀਆਂ ਵਿੱਚ ਛੁਪੀ ਪ੍ਰਤਿਭਾ ਨੂੰ ਉਭਾਰਨਾ ਹੈ। ਉਨ੍ਹਾਂ ਦੱਸਿਆ ਕਿ ਕਲਾ ਉਤਸਵ 2024-25 ਵਿਚ ਸਮੱਗਰਾ ਸਿੱਖਿਆ ਅਧੀਨ ਸਰਕਾਰੀ, ਏਡਿਡ, ਪ੍ਰਾਈਵੇਟ, ਲੋਕਲ ਬਾਡੀ ਅਤੇ ਕੇਂਦਰ ਸਰਕਾਰ ਦੇ ਸਕੂਲਾਂ ਵਿਚ ਪੜ੍ਹਦੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਡਿਪਟੀ ਡਾਇਰੈਕਟਰ ਅਤੇ ਡਾਇਟ ਪ੍ਰਿੰਸੀਪਲ ਡਾ. ਬੂਟਾ ਸਿੰਘ ਸੇਖੋਂ ਨੇ ਦੱਸਿਆ ਕਿ ਅੱਜ ਦੇ ਵਿਦਿਆਰਥੀਆਂ ਵਿੱਚ ਹੁਨਰ ਦੀ ਕੋਈ ਕਮੀ ਨਹੀਂ ਹੈ। ਅੱਜ ਦੇ ਸਮੇਂ ਦੀ ਲੋੜ ਹੈ ਉਨ੍ਹਾਂ ਵਿਦਿਆਰਥੀਆਂ ਦੇ ਅੰਦਰ ਛੁਪੀ ਕਲਾ ਦੀ ਪਛਾਣ ਕਰਕੇ ਇਸ ਨੂੰ ਉਜਾਗਰ ਕੀਤਾ ਜਾਵੇ। ਕਲਾ ਉਤਸਵ ਵਰਗੇ ਮੁਕਾਬਲੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਮੌਕੇ ਪ੍ਰਦਾਨ ਕਰਦੇ ਹਨ। ਉਨ੍ਹਾਂ ਵੱਖ-ਵੱਖ ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਮਿਹਨਤ ਕਰਵਾ ਕੇ ਇਥੋਂ ਤੱਕ ਲੈ ਕੇ ਆਉਣ ਵਾਲੇ ਉਨ੍ਹਾਂ ਦੇ ਗਾਈਡ ਅਧਿਆਪਕ ਵੀ ਵਧਾਈ ਦੇ ਪਾਤਰ ਹਨ।
ਸ੍ਰੀ ਪਰਮਜੀਤ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਰਾਹੀਂ ਜਿੱਥੇ ਵਿਦਿਆਰਥੀਆਂ ਵਿਚ ਕਲਾ ਪ੍ਰਤੀ ਰੁਚੀ ਵਧੇਗੀ, ਉੱਥੇ ਦੇਸ਼ ਦੇ ਵੱਖ-ਵੱਖ ਪ੍ਰਾਂਤਾਂ ਦੀ ਸੰਸਕ੍ਰਿਤੀ ਅਤੇ ਵਿਰਸੇ ਨੂੰ ਜਾਣਨ ਦਾ ਮੌਕਾ ਵੀ ਮਿਲੇਗਾ।
ਪ੍ਰੋਗਰਾਮ ਦੇ ਜਿਲ੍ਹਾ ਨੋਡਲ ਅਫ਼ਸਰ ਸ੍ਰੀ ਪਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਕਲਾ ਉਤਸਵ ਵਿੱਚ ਹਰ ਸਕੂਲ ਵਿਚੋਂ ਸਕੂਲ ਪੱਧਰ ਜੇਤੂ ਪਹਿਲਾਂ ਵਿਦਿਆਰਥੀ ਜਾਂ ਟੀਮ ਭਾਗ ਲੈ ਸਕਦੇ ਹਨ। ਜੇਤੂ ਵਿਦਿਆਰਥੀਆਂ ਦੇ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦਿੱਤੇ ਗਏ ਅਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਾਰੇ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਕਲਾ ਉਤਸਵ ਲਈ ਛੇ ਖੇਤਰ ਨਿਰਧਾਰਤ ਕੀਤੇ ਗਏ ਹਨ ਜਿਸ ਵਿੱਚ ਸੋਲੋ ਵੋਕਲ ਮਿਊਜ਼ਿਕ, ਇੰਸਟਰੂਮੈਂਟ ਮਿਊਜਿਕ, ਫੋਕ ਡਾਂਸ, ਡਰਾਮਾ ਐਕਟਿੰਗ, ਵਿਜਲ ਆਰਟ ਟੁ ਡੀ ਅਤੇ ਸਟੋਰੀ ਟੈਲਿੰਗ ਹਨ।
ਉਨ੍ਹਾਂ ਦੱਸਿਆ ਕਿ ਡਰਾਮਾ ਐਕਟਿੰਗ ਵਿੱਚ ਰਾਜਵੀਰ ਸਿੰਘ ਅਤੇ ਪਾਰਟੀ ਸਰਕਾਰੀ ਸੈਕੰਡਰੀ ਸਕੂਲ ਦਾਤੇਵਾਸ ਨੇ ਪਹਿਲਾ ਸਥਾਨ, ਸਾਹਿਲ ਜੋਤ ਸਿੰਘ ਅਤੇ ਪਾਰਟੀ ਨੇ ਸਰਕਾਰੀ ਸੈਕਡੰਰੀ ਸਕੂਲ ਕੋਟੜਾ ਕਲਾਂ ਨੇ ਦੂਸਰਾ ਸਥਾਨ, ਮਨਦੀਪ ਕੌਰ ਅਤੇ ਪਾਰਟੀ ਸਰਕਾਰੀ ਮਾਡਲ ਸੈਕੰਡਰੀ ਸਕੂਲ ਦਾਤੇਵਾਸ ਨੇ ਤੀਸਰਾ ਸਥਾਨ ਹਾਸਿਲ ਕੀਤਾ। ਸਟੋਰੀ ਟੈਲਿੰਗ ਦੇ ਵਿੱਚ ਜੀਵਨ ਸਿੰਘ ਸਰਕਾਰੀ ਸੈਕੰਡਰੀ ਸਕੂਲ ਕੋਟੜਾ ਕਲਾਂ ਨੇ ਪਹਿਲਾ ਸਥਾਨ, ਭਿੰਦਰ ਸਿੰਘ ਸਰਕਾਰੀ ਹਾਈ ਸਕੂਲ ਸਮਾਓ ਨੇ ਦੂਸਰਾ ਸਥਾਨ, ਖੁਸ਼ਦੀਪ ਕੌਰ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਮਾਨਸਾ ਨੇ ਤੀਸਰਾ ਸਥਾਨ ਹਾਸਿਲ ਕੀਤਾ। ਵਿਜ਼ੂਅਲ ਆਰਟ ਟੂ ਡੀ ਵਿੱਚ ਸਰਨਜੀਤ ਕੌਰ ਕਲਾਸ ਗਿਆਰਵੀਂ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਮਾਨਸਾ ਨੇ ਪਹਿਲਾਂ ਸਥਾਨ, ਹਵੀਨ ਕੌਰ ਸਹੋਤਾ ਜਮਾਤ ਗਿਆਰਵੀਂ ਸਰਕਾਰੀ ਮਾਡਲ ਸੈਕੰਡਰੀ ਸਕੂਲ, ਕੁਲਰੀਆਂ ਨੇ ਦੂਸਰਾ ਸਥਾਨ, ਲਵਪ੍ਰੀਤ ਸਿੰਘ ਜਮਾਤ ਬਾਰ੍ਹਵੀਂ ਗਿਆਰਵੀਂ ਸਰਕਾਰੀ ਸੈਕੰਡਰੀ ਸਕੂਲ ਮੀਰਪੁਰ ਕਲਾਂ ਨੇ ਤੀਸਰਾ ਸਥਾਨ ਹਾਸਿਲ ਕੀਤਾ। ਵੋਕਲ ਮਿਊਜਿਕ ਵਿੱਚ ਆਸ਼ੂ ਸ਼ਰਮਾ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਮਾਨਸਾ ਨੇ ਪਹਿਲਾ ਸਥਾਨ, ਅਰੁਣਦੀਪ ਸਿੰਘ, ਸਰਕਾਰੀ ਸੈਕੰਡਰੀ ਸਕੂਲ ਨੰਗਲ ਕਲਾਂ ਨੇ ਦੂਸਰਾ ਸਥਾਨ, ਹਰਮਨਦੀਪ ਕੌਰ ਸਰਕਾਰੀ ਹਾਈ ਸਕੂਲ ਖਡਾਲ ਕਲਾਂ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇੰਸਟਰੂਮੈਂਟ ਮਿਊਜਿਕ ਵਿੱਚ ਅਰਸ਼ਦੀਪ ਸਿੰਘ ਜਮਾਤ ਗਿਆਰਵੀਂ ਗੁਰੂ ਨਾਨਕ ਕਾਲਜ ਬੁਢਲਾਡਾ ਨੇ ਪਹਿਲਾ ਸਥਾਨ, ਜਸ਼ਨਦੀਪ ਜਮਾਤ ਗਿਆਰਵੀਂ ਆਰੀਆ ਸਕੂਲ ਮਾਨਸਾ ਨੇ ਦੂਸਰਾ ਸਥਾਨ, ਦਿਲਜਾਨ ਖਾਨ ਜਮਾਤ ਨੌਵੀਂ ਸਰਕਾਰੀ ਹਾਈ ਸਕੂਲ ਖਡਾਲ ਕਲਾਂ ਨੇ ਤੀਸਰਾ ਸਥਾਨ ਹਾਸਿਲ ਕੀਤਾ। ਫੋਕ ਡਾਂਸ ਵਿੱਚ ਜਸ਼ਨਪ੍ਰੀਤ ਕੌਰ ਅਤੇ ਪਾਰਟੀ ਸਰਕਾਰੀ ਮਾਡਲ ਸੈਕੰਡਰੀ ਸਕੂਲ ਕੁਲਰੀਆਂ ਨੇ ਪਹਿਲਾ ਸਥਾਨ, ਪਵਿੱਤ ਕੌਰ ਅਤੇ ਪਾਰਟੀ ਸਰਕਾਰੀ ਮਾਡਲ ਸੈਕੰਡਰੀ ਸਕੂਲ ਦਾਤੇਵਾਸ ਨੇ ਦੂਸਰਾ ਸਥਾਨ ਅਤੇ ਖੁਸਦੀਪ ਕੌਰ, ਪਾਰਟੀ ਸਰਕਾਰੀ ਹਾਈ ਸਕੂਲ ਦੋਦੜਾਂ ਨੇ ਤੀਸਰਾ ਸਥਾਨ ਅਤੇ ਜਸਪ੍ਰੀਤ ਕੌਰ ਅਤੇ ਪਾਰਟੀ ਸਰਕਾਰੀ ਸੈਕੰਡਰੀ ਸਕੂਲ ਮੂਸਾ ਨੇ ਤੀਸਰਾ ਸਥਾਨ ਹਾਸਲ ਕੀਤਾ।
ਜਜਮੈਂਟ ਦੀ ਭੂਮਿਕਾ ਸ਼੍ਰੀ ਹਰਪ੍ਰੀਤ ਸਿੰਘ, ਸਟੇਜ ਸਕੱਤਰ ਦੀ ਭੂਮਿਕਾ ਸ੍ਰੀ ਊਧਮ ਸਿੰਘ ਨੇ ਨਿਭਾਈ। ਇਸ ਮੌਕੇ ਸ਼੍ਰੀ ਸ਼ਿੰਗਾਰਾ ਸਿੰਘ, ਮੈਡਮ ਜਸਵੀਰ ਕੌਰ, ਸ੍ਰੀ ਜਗਸੀਰ ਸਿੰਘ, ਸ੍ਰੀ ਬਾਲ ਕ੍ਰਿਸ਼ਨ, ਸ਼੍ਰੀਮਤੀ ਗਗਨਦੀਪ ਕੌਰ, ਸ੍ਰੀ ਗੁਲਾਬ ਸਿੰਘ, ਸ੍ਰੀ ਰਜੀਵ ਕੁਮਾਰ ਸ਼੍ਰੀ ਹਰਵਿੰਦਰ ਸਿੰਘ, ਸ਼੍ਰੀ ਨਤਾਸ਼ ਗੋਇਲ, ਸ੍ਰੀ ਪਲਵਿੰਦਰ ਸਿੰਘ ਨੇ ਨਿਭਾਈ। ਇਸ ਮੌਕੇ ਸਮੂਹ ਬੀਐਨਓ, ਪ੍ਰਿੰਸੀਪਲ ਸ੍ਰੀ ਕੁਲਦੀਪ ਸਿੰਘ, ਪ੍ਰਿੰਸੀਪਲ ਸ੍ਰੀ ਅਵਤਾਰ ਸਿੰਘ, ਸ੍ਰੀ ਅਮਰਜੀਤ ਸਿੰਘ ਰੱਲੀ, ਸੁਖਬੀਰ ਸਿੰਘ, ਸੁਮਿਤ ਕੁਮਾਰ, ਸ਼ਸ਼ੀ ਕਾਠ, ਕਪਿਲ ਕੁਮਾਰ, ਲਖਵਿੰਦਰ ਸਿੰਘ, ਉਧਮ ਸਿੰਘ, ਮੈਡਮ ਮਮਤਾ, ਨਿਤੇਸ਼ ਕੁਮਾਰ, ਗਾਈਡ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
