*ਯਾਦਗਾਰੀ ਹੋ ਨਿਬੜਿਆ ਜ਼ਿਲ੍ਹਾ ਮਾਨਸਾ ਦਾ ਕਲਾ ਉਤਸਵ*

0
3

 ਮਾਨਸਾ, 28 ਸਤੰਬਰ:(ਸਾਰਾ ਯਹਾਂ/ਬੀਰਬਲ ਧਾਲੀਵਾਲ):
ਡਾਇਰੈਕਟਰ ਜਨਰਲ ਸਕੂਲ ਸਿੱਖਿਆ-ਕਮ-ਸਟੇਟ ਪ੍ਰਾਜੈਕਟ ਡਾਇਰੈਕਟਰ ਸਮੱਗਰਾ ਸਿੱਖਿਆ ਅਭਿਆਨ ਅਥਾਰਟੀ ਪੰਜਾਬ  ਦੇ ਆਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ੍ਰੀ ਹਰਿੰਦਰ ਸਿੰਘ ਭੁੱਲਰ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ੍ਰੀ ਅਸ਼ੋਕ ਕੁਮਾਰ ਦੀ ਅਗਵਾਈ ਅਧੀਨ ਸ੍ਰੀ ਪਰਵਿੰਦਰ ਸਿੰਘ ਜ਼ਿਲ੍ਹਾ ਨੋਡਲ ਅਫ਼ਸਰ ਕਲਾ ਉਤਸਵ ਮਾਨਸਾ ਦੀ ਦੇਖ ਰੇਖ ਹੇਠ ਜ਼ਿਲ੍ਹਾ ਪੱਧਰੀ ਕਲਾ ਉਤਸਵ ਅਤੇ  ਇਨਾਮ ਵੰਡ ਸਮਾਰੋਹ  ਕਰਵਾਇਆ ਗਿਆ।
ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਮਾਨਸਾ ਸ੍ਰੀ ਹਰਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਕਲਾ ਉਤਸਵ ਦਾ ਮੰਤਵ ਵਿਦਿਆਰਥੀਆਂ ਵਿੱਚ ਛੁਪੀ ਪ੍ਰਤਿਭਾ ਨੂੰ ਉਭਾਰਨਾ ਹੈ। ਉਨ੍ਹਾਂ ਦੱਸਿਆ ਕਿ ਕਲਾ ਉਤਸਵ 2023-24 ਵਿਚ ਸਮੱਗਰਾ ਸਿੱਖਿਆ ਅਧੀਨ ਸਰਕਾਰੀ, ਏਡਿਡ, ਪ੍ਰਾਈਵੇਟ, ਲੋਕਲ ਬਾਡੀ ਅਤੇ ਕੇਂਦਰ ਸਰਕਾਰ ਦੇ ਸਕੂਲਾਂ ਵਿਚ ਪੜ੍ਹਦੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਸ੍ਰੀ ਅਸ਼ੋਕ ਕੁਮਾਰ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਰਾਹੀਂ ਜਿੱਥੇ ਵਿਦਿਆਰਥੀਆਂ ਵਿਚ ਕਲਾ ਪ੍ਰਤੀ ਰੁਚੀ ਵਧੇਗੀ, ਉੱਥੇ ਦੇਸ਼ ਦੇ ਵੱਖ-ਵੱਖ ਪ੍ਰਾਂਤਾਂ ਦੀ ਸੰਸਕ੍ਰਿਤੀ ਅਤੇ ਵਿਰਸੇ ਨੂੰ ਜਾਣਨ ਦਾ ਮੌਕਾ ਵੀ ਮਿਲੇਗਾ। ਇਸ ਪ੍ਰੋਗਰਾਮ ਦੇ ਜਿਲ੍ਹਾ ਨੋਡਲ ਅਫ਼ਸਰ ਸ੍ਰੀ ਪਰਵਿੰਦਰ ਸਿੰਘ ਨੇ ਦੱਸਿਆ ਕਿ ਕਲਾ ਉਤਸਵ ਵਿੱਚ ਹਰ ਸਕੂਲ ਵਿਚੋਂ ਇਕ ਲੜਕਾ ਅਤੇ ਇਕ ਲੜਕੀ ਭਾਗ ਲੈ ਸਕਦੇ ਹਨ। ਪਹਿਲੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦਿੱਤੇ ਗਏ।
ਸਟੇਜ ਸਕੱਤਰ ਦੀ ਭੂਮਿਕਾ ਸ੍ਰੀ ਬਲਵਿੰਦਰ ਸਿੰਘ ਨੇ ਬਾਖੂਬੀ ਨਿਭਾਈ। ਉਨ੍ਹਾਂ ਕਿਹਾ ਕਿ ਸਾਰੇ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ। ਜਿਲ੍ਹਾ ਨੋਡਲ ਅਫ਼ਸਰ ਸ੍ਰੀ ਪਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਕਲਾ ਉਤਸਵ ਲਈ ਦਸ ਖੇਤਰ ਨਿਰਧਾਰਤ ਕੀਤੇ ਗਏ ਹਨ, ਜਿਸ ਵਿੱਚ ਸੋਲੋ ਵੋਕਲ ਮਿਊਜ਼ਿਕ ਕਲਾਸੀਕਲ, ਸੋਲੋ ਵੋਕਲ ਮਿਊਜ਼ਿਕ ਟਰੈਡੀਸ਼ਨਲ ਫੋਕ, ਸੋਲੋ ਇੰਸਟਰੂਮੈਂਟਲ ਮਿਊਜ਼ਿਕ ਕਲਾਸੀਕਲ, ਸੋਲੋ ਇੰਸਟਰੂਮੈਂਟਲ ਮਿਊਜ਼ਿਕ ਪਰਕੁਸਿਵ, ਸੋਲੋ ਇੰਸਟਰੂਮੈਂਟਲ ਮਿਊਜ਼ਿਕ ਟਰੈਡੀਸ਼ਨਲ, ਸੋਲੋ ਡਾਂਸ ਕਲਾਸੀਕਲ, ਸੋਲੋ ਡਾਂਸ ਟਰੈਡਿਸ਼ਨਲ, ਵਿਜੁਅਲ ਆਰਟ ਟੂ ਡਾਇਮੈਨਸ਼ਨਲ, ਵਿਜੁਅਲ ਆਰਟ ਥਰੀ ਡਾਈਮੈਨਸ਼ਨਲ ਅਤੇ ਇੰਡੀਜੀਨਸ ਟੁਆਏਜ਼ ਐਂਡ ਗੇਮਜ਼ ਹਨ।
ਉਨ੍ਹਾਂ ਦੱਸਿਆ ਕਿ ਸੋਲੋ ਡਾਂਸ (ਕਲਾਸੀਕਲ) ਥੀਮ ਵਿੱਚ ਕੁੜੀਆਂ ਦੇ ਵਰਗ ਵਿੱਚ ਪਹਿਲਾ ਸਥਾਨ ਰਚਨਾ ਸਰਕਾਰੀ ਸੈਕੰਡਰੀ ਸਕੂਲ ਕਰੰਡੀ, ਦੂਸਰਾ ਸਥਾਨ ਹਰਦੀਪ ਕੌਰ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ, ਤੀਸਰਾ ਸਥਾਨ ਮਨਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟੜਾ ਕਲਾਂ ਨੇ ਪ੍ਰਾਪਤ ਕੀਤਾ । ਸੋਲੋ ਡਾਂਸ ਟਰੈਡੀਸ਼ਨਲ ਲੜਕੀਆਂ ਦੇ ਵਰਗ ਵਿੱਚ ਪਹਿਲਾ ਸਥਾਨ ਜੋਤੀ ਰਾਣੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟੜਾ ਕਲਾਂ, ਦੂਸਰਾ ਸਥਾਨ ਹਰਲੀਨ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ, ਤੀਸਰਾ ਸਥਾਨ ਖੁਸ਼ਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਮ) ਮਾਨਸਾ ਅਤੇ ਕੋਮਲਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਘੜਿਆਲ ਨੇ ਹਾਸਿਲ ਕੀਤਾ। ਇਸੇ ਤਰ੍ਹਾਂ ਮੁੰਡਿਆਂ ਦੇ ਵਰਗ ਵਿੱਚ ਪਹਿਲਾ ਸਥਾਨ ਅਨਮੋਲਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਮ) ਮਾਨਸਾ, ਦੂਜਾ ਸਥਾਨ ਪਵਨਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਕਲਾਂ, ਤੀਸਰਾ ਸਥਾਨ ਜਸਕਰਨ ਸਿੰਘ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੁਲਰੀਆਂ ਨੇ ਹਾਸਿਲ ਕੀਤਾ। ਸੋਲੋ ਵੋਕਲ ਮਿਊਜ਼ਿਕ ਕਲਾਸੀਕਲ ਕੁੜੀਆਂ ਦੇ ਵਰਗ ਵਿੱਚ ਪ੍ਰਿਆ ਸਰਕਾਰੀ ਸੈਕੰਡਰੀ ਸਕੂਲ ਕੰਨਿਆ ਮਾਨਸਾ ਨੇ ਪਹਿਲਾ ਸਥਾਨ ਹਾਸਿਲ ਕੀਤਾ। ਇਸੇ ਵਰਗ ਦੇ ਮੁੰਡਿਆਂ ਦੇ ਵਰਗ ਵਿੱਚ ਰਾਜਵਿੰਦਰ ਸਿੰਘ ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈ ਕੇ ਨੇ ਪਹਿਲਾ ਸਥਾਨ ਹਾਸਲ ਕੀਤਾ। ਸੋਲੋ ਵੋਕਲ ਮਿਊਜਿਕ ਟਰੈਡੀਸ਼ਨਲ ਫੋਕਲ ਕੁੜੀਆਂ ਦੇ ਵਰਗ ਵਿੱਚ ਪਹਿਲਾ ਸਥਾਨ ਅਮਨਦੀਪ ਕੌਰ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੁਲਰੀਆਂ, ਦੂਸਰਾ ਸਥਾਨ ਕਮਲਪ੍ਰੀਤ ਕੌਰ ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈਕੇ, ਤੀਸਰਾ ਸਥਾਨ ਮਨਦੀਪ ਕੌਰ ਸਰਕਾਰੀ ਸੀਨੀਅਰ  ਸੈਕੰਡਰੀ ਸਕੂਲ ਕੋਟੜਾ ਕਲਾਂ ਨੇ ਹਾਸਲ ਕੀਤਾ।
ਇਸੇ ਤਰ੍ਹਾਂ ਮੁੰਡਿਆਂ ਦੇ ਵਰਗ ਵਿੱਚ ਪਹਿਲਾ ਸਥਾਨ ਦਵਿੰਦਰਦੀਪ ਸਿੰਘ ਸਰਕਾਰੀ ਹਾਈ ਸਕੂਲ ਧਿੰਗੜ, ਦੂਸਰਾ ਸਥਾਨ ਅਰੁਣਦੀਪ ਸਿੰਘ ਸਰਕਾਰੀ ਸੈਕੰਡਰੀ ਸਕੂਲ ਨੰਗਲ ਕਲਾਂ, ਤੀਸਰਾ ਸਥਾਨ ਜਸ਼ਨਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉੱਭਾ ਬੁਰਜ ਢਿੱਲਵਾਂ ਨੇ ਹਾਸਲ ਕੀਤਾ। ਟੁਆਏਜ਼ ਐਂਡ ਗੇਮਜ਼ ਕੁੜੀਆਂ ਦੇ ਵਰਗ ਵਿਚ ਪਹਿਲਾ ਸਥਾਨ ਗਗਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਕਲਾਂ, ਦੂਸਰਾ ਸਥਾਨ ਜਸਵਿੰਦਰ ਕੌਰ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੁਲਰੀਆਂ, ਤੀਸਰਾ ਸਥਾਨ ਦਿਲਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟੜਾ ਕਲਾਂ ਨੇ ਹਾਸਿਲ ਕੀਤਾ। ਇਸੇ ਵਰਗ ਦੇ ਮੁੰਡਿਆਂ ਦੇ ਵਰਗ ਵਿਚ ਪਹਿਲਾ ਸਥਾਨ ਜਸਵੀਰ ਸਿੰਘ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ, ਦੂਜਾ ਸਥਾਨ ਸੰਦੀਪ ਸਿੰਘ  ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੁਲਰੀਆਂ, ਤੀਜਾ ਸਥਾਨ ਅਰਸ਼ਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਕਲਾਂ ਨੇ ਹਾਸਿਲ ਕੀਤਾ। ਸੋਲੋ ਇੰਸਟਰੂਮੈਂਟਲ ਮਿਊਜ਼ਿਕ ਪਰਕਰਸਿਵ ਦੇ ਕੁੜੀਆਂ ਦੇ ਵਰਗ ਵਿੱਚ  ਹਰਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਮਾਨਸਾ ਨੇ ਹਾਸਲ ਕੀਤਾ।  ਇਸੇ ਵਰਗ ਦੇ ਮੁੰਡਿਆਂ ਦੇ ਵਰਗ ਵਿੱਚ  ਅਰਮਾਨਪ੍ਰੀਤ ਸਿੰਘ ਚਹਿਲ ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈਕੇ, ਦੂਸਰਾ ਸਥਾਨ ਖੁਸ਼ੀ ਖ਼ਾਨ ਸਰਕਾਰੀ ਹਾਈ ਸਕੂਲ ਖੁਡਾਲ ਕਲਾਂ, ਤੀਸਰਾ ਸਥਾਨ ਅਭਿਜੋਤ ਸਿੰਘ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੁਲਰੀਆਂ ਨੇ ਹਾਸਿਲ ਕੀਤਾ। ਸੋਲੋ ਡਰਾਮਾ ਐਕਟਿੰਗ ਦੇ ਕੁੜੀਆਂ ਦੇ ਵਰਗ ਵਿਚ ਪਹਿਲਾ ਸਥਾਨ ਜਸ਼ਨਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟੜਾ ਕਲਾਂ, ਦੂਸਰਾ ਸਥਾਨ ਮਨਦੀਪ ਕੌਰ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ, ਤੀਸਰਾ ਸਥਾਨ ਜੋਗਿਤਾ ਸਰਕਾਰੀ ਸੈਕੰਡਰੀ ਸਕੂਲ ਕੰਨਿਆ ਮਾਨਸਾ ਨੇ ਹਾਸਲ ਕੀਤਾ।  ਇਸੇ ਵਰਗ ਦੇ ਮੁੰਡਿਆਂ ਦੇ ਵਰਗ ਵਿਚ ਪਹਿਲਾ ਸਥਾਨ ਸਾਹਿਲਜੋਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ  ਕੋਟੜਾ ਕਲਾਂ, ਦੂਸਰਾ ਸਥਾਨ ਰਾਜਵੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ, ਤੀਸਰਾ ਸਥਾਨ ਯੁੱਧਵੀਰ ਸ਼ਰਮਾ ਸਰਕਾਰੀ ਹਾਈ ਸਕੂਲ ਘੁੱਦੂਵਾਲਾ ਨੇ ਹਾਸਿਲ ਕੀਤਾ। ਵਿਜੁਅਲ ਆਰਟ ਟੂ ਡਾਇਮੈਨਸ਼ਨਲ  ਦੇ ਕੁੜੀਆਂ ਦੇ ਵਰਗ ਵਿਚ ਪਹਿਲਾ ਸਥਾਨ ਸ਼ਰਨਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਮਾਨਸਾ, ਦੂਸਰਾ ਸਥਾਨ ਖੁਸ਼ਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਘੜਿਆਲ, ਤੀਸਰਾ ਸਥਾਨ ਝਲਕਪ੍ਰੀਤ ਕੌਰ  ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੁਲਰੀਆਂ ਨੇ ਹਾਸਿਲ ਕੀਤਾ। ਇਸੇ ਵਰਗ ਦੇ ਮੁੰਡਿਆਂ ਦੇ ਵਰਗ ਵਿੱਚ ਪਹਿਲਾ ਸਥਾਨ ਚਿਰਾਗ ਸਿੰਗਲਾ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ, ਦੂਸਰਾ ਸਥਾਨ ਨੈਤਿਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ, ਤੀਸਰਾ ਸਥਾਨ ਵਿਸ਼ਾਲ ਸਰਕਾਰੀ ਹਾਈ ਸਕੂਲ ਚਕੇਰੀਆਂ ਨੇ ਹਾਸਿਲ ਕੀਤਾ।
ਉਨ੍ਹਾਂ ਦੱਸਿਆ ਕਿ ਵਿਜ਼ੂਅਲ ਆਰਟ ਥਰੀ-ਡੀ  ਦੇ ਕੁੜੀਆਂ ਦੇ ਵਰਗ ਵਿੱਚ ਪਹਿਲਾ ਸਥਾਨ ਹਾਵਿਨ ਕੌਰ ਸਹੋਤਾ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੁਲਰੀਆਂ, ਦੂਸਰਾ ਸਥਾਨ ਮਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਕਲਾਂ, ਤੀਸਰਾ ਸਥਾਨ ਬੇਬੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਮਾਨਸਾ ਨੇ ਹਾਸਿਲ ਕੀਤਾ। ਇਸੇ ਵਰਗ ਦੇ ਮੁੰਡਿਆਂ ਦੇ ਵਰਗ ਵਿੱਚ ਪਹਿਲਾ ਸਥਾਨ ਰਿਹਾਨ ਪਰਾਚਾ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੁਲਰੀਆਂ, ਦੂਸਰਾ ਸਥਾਨ ਹੈਰੀ ਖ਼ਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟੜਾ ਕਲਾਂ, ਤੀਸਰਾ ਸਥਾਨ ਲਵਪ੍ਰੀਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਘੜਿਆਲ ਨੇ ਹਾਸਿਲ ਕੀਤਾ। ਇਸ ਮੌਕੇ ਡਾ: ਨਰਿੰਦਰ ਸਿੰਘ ਕਾਲੜਾ  ਪ੍ਰਿੰਸੀਪਲ ਗੁਰੂ ਨਾਨਕ ਕਾਲਜ, ਸ਼੍ਰੀਮਤੀ ਰੇਖਾ ਕਾਲੜਾ, ਮਨਦੀਪ ਸਿੰਘ, ਅਮਰਜੀਤ ਸਿੰਘ ਚਾਹਲ, ਅਮਰੀਕ ਸਿੰਘ, ਰਾਜੇਸ਼ ਅਰੋੜਾ, ਜਗਜੀਤ ਸਿੰਘ, ਸਸ਼ੀ ਕਾਠ, ਜਸਕੀਰਤ ਸਿੰਘ, ਸੁਮਿਤ ਕੁਮਾਰ, ਹਰਜਿੰਦਰ ਸਿੰਘ, ਹਰਪ੍ਰੀਤ ਸਿੰਘ ਅਤੇ ਵਿਦਿਆਰਥੀਆਂ ਦੇ ਗਾਈਡ ਅਧਿਆਪਕ ਹਾਜ਼ਰ ਸਨ।

LEAVE A REPLY

Please enter your comment!
Please enter your name here