ਨਵੀਂ ਦਿੱਲੀ 01,ਮਾਰਚ(ਸਾਰਾ ਯਹਾਂ/ਬਿਊਰੋ ਨਿਊਜ਼): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਅਤੇ ਰੂਸ ਵਿਚਾਲੇ ਜਾਰੀ ਜੰਗ ਦਰਮਿਆਨ ਲਗਾਤਾਰ ਚੌਥੇ ਦਿਨ ਅਹਿਮ ਬੈਠਕ ਬੁਲਾਈ ਹੈ। ਯੂਕਰੇਨ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।