
24,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਰੂਸ ਦੇ ਐਲਾਨ ਤੋਂ ਬਾਅਦ ਯੂਕਰੇਨ ‘ਚ ਲਗਾਤਾਰ ਸਥਿਤੀ ਵਿਗੜਦੀ ਜਾ ਰਹੀ ਹੈ। ਯੂਕਰੇਨ ਦੀ ਰਾਜਧਾਨੀ ਕੀਵ ਸਣੇ ਕਈ ਥਾਵਾਂ ‘ਤੇ ਧਮਾਕੇ ਹੋਏ ਹਨ। ਦੂਜੇ ਪਾਸੇ ਯੂਕਰੇਨ ਨੇ ਦਾਅਵਾ ਕੀਤਾ ਹੈ ਕਿ ਰੂਸ ਦੇ ਪੰਜ ਲੜਾਕੂ ਜਹਾਜ਼ ਤੇ ਹੈਲੀਕਾਪਟਰ ਨੂੰ ਸੁੱਟ ਦਿੱਤਾ ਹੈ। ਦੂਜੇ ਪਾਸੇ ਮਿਲੀ ਜਾਣਕਾਰੀ ਮੁਤਾਬਕ 7 ਲੋਕਾਂ ਦੀ ਮੌਤ ਦੀ 9 ਲੋਕਾਂ ਦੇ ਜ਼ਖ਼ਮੀ ਹੋਣ ਦੀ ਖਬਰ ਆ ਰਹੀ ਹੈ। ਇੰਨਾ ਹੀ ਨਹੀਂ ਯੂਕਰੇਨ ਦੇ ਨਾਗਰਿਕ ਇਨ੍ਹਾਂ ਹਮਲਿਆਂ ਤੋਂ ਬਚਣ ਲਈ ਸੁਰੱਖਿਅਤ ਥਾਵਾਂ ‘ਤੇ ਜਾ ਰਹੇ ਹਨ। ਦਰਅਸਲ ਰੂਸ ਦੇ ਰਾਸ਼ਟਰਪਤੀ ਪੁਤਿਨ ਨੇ ਯੂਕਰੇਨ ਖਿਲਾਫ ਫੌਜ ਮੁਹਿੰਮ ਦਾ ਐਲਾਨ ਕਰ ਦਿੱਤਾ ਹੈ
