ਨਵੀਂ ਦਿੱਲੀ 18 ਜੁਲਾਈ (ਸਾਰਾ ਯਹਾ/ਬਿਓਰੋ ਰਿਪੋਰਟ) : ਕੇਂਦਰੀ ਮਨੁੱਖੀ ਸਰੋਤ ਮੰਤਰਾਲੇ ਦੇ ਆਦੇਸ਼ ਦੇ ਬਾਅਦ ਹੁਣ ਤੱਕ ਦੇਸ਼ ਭਰ ਦੀਆਂ 194 ਯੂਨੀਵਰਸਿਟੀਆਂ ਨੇ ਅੰਤਮ ਸਾਲ ਦੀਆਂ ਪ੍ਰੀਖਿਆਵਾਂ ਲਈਆਂ ਹਨ। ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ ਹਾਲ ਹੀ ਵਿੱਚ ਆਖਰੀ ਸਾਲ ਦੀ ਪ੍ਰੀਖਿਆ ਬਾਰੇ ਜਾਣਕਾਰੀ ਮੰਗਣ ਲਈ ਯੂਨੀਵਰਸਿਟੀਆਂ ਕੋਲ ਪਹੁੰਚ ਕੀਤੀ ਸੀ ਅਤੇ 755 ਯੂਨੀਵਰਸਿਟੀਆਂ ਤੋਂ ਜਵਾਬ ਮਿਲਿਆ ਸੀ। ਕੋਰੋਨਾ ਕਰਕੇ ਬਦਲੇ ਹਾਲਾਤਾਂ ਵਿੱਚ ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਦੇਸ਼ ਦੀਆਂ ਸਾਰੀਆਂ ਯੂਨੀਵਰਸਿਟੀਆਂ ਵਿੱਚ ਗ੍ਰੈਜੂਏਸ਼ਨ ਪੱਧਰ ‘ਤੇ ਅੰਤਮ ਸਾਲ ਦੀ ਪ੍ਰੀਖਿਆ ਕਰਵਾਉਣ ਦੇ ਆਦੇਸ਼ ਦਿੱਤੇ ਸੀ।
366 ਯੂਨੀਵਰਸਿਟੀ ਅਗਲੇ ਮਹੀਨੇ ਦੀ ਪ੍ਰੀਖਿਆ:
ਯੂਜੀਸੀ ਨੇ ਇੱਕ ਪ੍ਰੈਸ ਰਿਲੀਜ਼ ਜਾਰੀ ਕਰਕੇ ਆਪਣੇ ਸੁਧਾਰੀ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣਕਾਰੀ ਦਿੱਤੀ। ਯੂਜੀਸੀ ਦੇ ਜਾਰੀ ਕੀਤੇ ਗਏ ਬਿਆਨ ਵਿਚ ਦੱਸਿਆ ਕਿ ਉਨ੍ਹਾਂ ਨੇ ਦਿਸ਼ਾ ਨਿਰਦੇਸ਼ਾਂ ‘ਤੇ ਕੀਤੀ ਗਈ ਕਾਰਵਾਈ ਬਾਰੇ ਦੇਸ਼ ਦੀਆਂ ਸਾਰੀਆਂ ਯੂਨੀਵਰਸਿਟੀਆਂ (ਡੀਮਡ, ਪ੍ਰਾਈਵੇਟ ਅਤੇ ਸਰਕਾਰੀ) ਨਾਲ ਸੰਪਰਕ ਕੀਤਾ ਹੈ ਅਤੇ 755 ਯੂਨੀਵਰਸਿਟੀਆਂ ਤੋਂ ਜਵਾਬ ਪ੍ਰਾਪਤ ਕੀਤੇ ਹਨ।
30 ਸਤੰਬਰ ਤੋਂ ਪਹਿਲਾਂ ਪ੍ਰੀਖਿਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਸੀ:
ਕੋਰੋਨਾਵਾਇਰਸ ਮਹਾਮਾਰੀ ਕਰਕੇ ਸਕੂਲ ਤੋਂ ਕਾਲਜ ਪੱਧਰ ਤੱਕ ਦੀਆਂ ਪ੍ਰੀਖਿਆਵਾਂ ਸਾਰੇ ਦੇਸ਼ ਵਿੱਚ ਪ੍ਰਭਾਵਿਤ ਹੋਈਆਂ। ਇਥੋਂ ਤਕ ਕਿ ਬੋਰਡਾਂ ਦੀਆਂ ਪ੍ਰੀਖਿਆਵਾਂ ਸਕੂਲਾਂ ਵਿਚ ਰੱਦ ਕਰ ਦਿੱਤੀਆਂ ਗਈਆਂ, ਪਰ ਕੇਂਦਰ ਸਰਕਾਰ ਨੇ ਯੂਨੀਵਰਸਿਟੀ ਵਿਚ ਅੰਤਮ ਸਾਲ ਜਾਂ ਸਮੈਸਟਰ ਦੀਆਂ ਪ੍ਰੀਖਿਆਵਾਂ ਕਰਵਾਉਣ ਦਾ ਫੈਸਲਾ ਕੀਤਾ ਸੀ।
6 ਜੁਲਾਈ ਨੂੰ ਯੂਜੀਸੀ ਨੇ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਸਬੰਧੀ ਸੋਧ ਦਿਸ਼ਾ ਨਿਰਦੇਸ਼ ਜਾਰੀ ਕੀਤੇ, ਜਿਸ ਦੇ ਤਹਿਤ ਸਾਰੀਆਂ ਯੂਨੀਵਰਸਿਟੀਆਂ ਨੂੰ 30 ਸਤੰਬਰ ਤੋਂ ਪਹਿਲਾਂ ਅੰਤਮ ਸਾਲ ਜਾਂ ਸਮੈਸਟਰ ਦੀਆਂ ਪ੍ਰੀਖਿਆਵਾਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਸੀ। ਵਿਦਿਆਰਥੀ ਲਗਾਤਾਰ ਇਸ ਖਿਲਾਫ ਆਪਣਾ ਵਿਰੋਧ ਦਰਜ ਕਰਵਾ ਰਹੇ ਹਨ।