ਯੂਥ ਕਾਂਗਰਸ ਨੇ ਸਿਹਤ ਇੰਸਪੈਕਟਰ ਜਗਦੀਸ਼ ਪੱਖੋਂ ਦਾ ਕੀਤਾ ਸਨਮਾਨ 

0
33

ਮਾਨਸਾ/ਜੋਗਾ, 30 ਅਪ੍ਰੈਲ (ਗੋਪਾਲ ਅਕਲੀਆ)-ਕੋਰੋਨਾ ਵਾਇਰਸ ਦੀ ਚੱਲ ਰਹੀ ਮਹਾਂਮਾਰੀ ਕਾਰਨ ਲੱਗੇ ਕਰਫਿਊ ਦੌਰਾਨ ਡਾਕਟਰਾ ਵੱਲੋਂ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆ ਮਰੀਜ਼ਾ ਦਾ ਚੈੱਕਅਪ ਕਰਕੇ ਤਨਦੇਹੀ ਨਾਲ ਸੇਵਾਵਾਂ ਨਿਭਾਈਆ ਜਾ ਰਹੀਆ ਹਨ, ਜਿੰਨ੍ਹਾਂ ਨੂੰ ਕਾਂਗਰਸ ਪਾਰਟੀ ਵੱਲੋਂ ਪ੍ਰਸੰਸਾ ਪੱਤਰਾ ਰਾਹੀ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਟੀਮ ਨਾਲ ਬਾਹਰਲੇ ਸੂਬਿਆ ਤੋਂ ਆਏ ਵਿਅਕਤੀਆ ਦੀ ਸਿਹਤ ਜਾਂਚ ਕਰਨ ਦੇ ਨਾਲ-ਨਾਲ ਕੋਰੋਨਾ ਦੇ ਬਚਾਅ ਸਬੰਧੀ ਜਾਗਰੂਕ ਕਰਨ ਵਿੱਚ ਆਪਣਾ ਅਹਿਮ ਰੋਲ ਨਿਭਾ ਰਹੇ ਪੀ.ਐਚ.ਸੀ. ਜੋਗਾ ਅਧੀਨ ਸੀ.ਐਚ.ਸੀ. ਖਿਆਲਾ ਕਲਾਂ ਵਿਖੇ ਸੇਵਾਵਾਂ ਨਿਭਾ ਰਹੇ ਸਿਹਤ ਇੰਸਪੈਕਟਰ ਜਗਦੀਸ਼ ਸਿੰਘ ਪੱਖੋਂ ਨੂੰ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਭੇਜੇ ਪ੍ਰਸੰਸਾ ਪੱਤਰ ਨਾਲ ਜਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਚੁਸਪਿੰਦਰਬੀਰ ਸਿੰਘ ਚਹਿਲ ਵੱਲੋਂ  ਸਨਮਾਨਿਤ ਕਰਦਿਆ ਪੀ.ਪੀ.ਈ. ਕਿੱਟਾਂ, N-95 ਮਾਸਕ ਤੇ ਸੈਨੇਟਾਈਜ਼ਰ ਮਹੱਈਆ ਕਰਵਾਏ ਗਏ। ਪ੍ਰਧਾਨ ਚੁਸਪਿੰਦਰਬੀਰ ਸਿੰਘ ਚਹਿਲ ਨੇ ਕਿਹਾ ਕਿ ਇਸ ਕੋਰੋਨਾ ਮਹਾਂਮਰੀ ਦੌਰਾਨ ਡਾਕਟਰਾ ਵੱਲੋਂ ਆਪਣੀਆ ਸੇਵਾਵਾਂ ਬਹੱਦ ਵਧੀਆ ਤਰੀਕੇ ਨਾਲ ਨਿਭਾਈਆ ਜਾ ਰਹੀਆ ਹਨ, ਜਿੰਨ੍ਹਾਂ ਦੀ ਹੌਸ਼ਲਾ ਅਫ਼ਜਾਈ ਕਰਨਾ ਉਨ੍ਹਾਂ ਦਾ ਮੁੱਢਲਾ ਫ਼ਰਜ ਬਣਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਯੂਥ ਵਰਕਰਾਂ ਵੱਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਰਫਿਊ ਦੌਰਾਨ ਸੈਕੜੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾ, ਵੱਖ-ਵੱਖ ਕਰਮਚਾਰੀਆ ਤੇ ਲੋਕਾਂ ਨੂੰ ਮਾਸਕ ਤੇ ਸੈਨੇਟਾਈਜ਼ਰ ਮਹੱਈਆ ਕਰਵਾਏ ਗਏ ਹਨ ਅਤੇ ਕੋਰੋਨਾ ਵਾਇਰਸ ਦੇ ਬਚਾਅ ਸਬੰਧੀ ਜਾਗਰੂਕ ਕਰਨ ਤੇ ਨਾਲ-ਨਾਲ ਅਨੇਕਾਂ ਹੋਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਕੋਰੋਨਾ ਵਾਇਰਸ ਦੀ ਚੱਲ ਰਹੀ ਮਹਾਂਮਾਰੀ ਦੇ ਬਚਾਅ ਲਈ ਉਹ ਘਰਾਂ ਵਿੱਚ ਰਹਿ ਕੇ ਸਰਕਾਰ ਤੇ ਜਿਲ੍ਹਾ ਪ੍ਰਸ਼ਾਸਣ ਦਾ ਸਾਥ ਦੇਣ। ਇਸ ਮੌਕੇ ਯੂਥ ਕਾਂਗਰਸੀ ਆਗੂ ਰਜਨੀਸ਼ ਸ਼ਰਮਾ, ਮਨਦੀਪ ਸਿੰਘ ਭੁਪਾਲ, ਕੇਵਲ ਸਿੰਘ ਅਕਲੀਆ ਆਦਿ ਯੂਥ ਵਰਕਰ ਹਾਜ਼ਰ।  

LEAVE A REPLY

Please enter your comment!
Please enter your name here