ਯੂਨੀਵਰਸਿਟੀ-ਕਾਲਜ ਦੀਆਂ ਫਾਈਨਲ ਪ੍ਰੀਖਿਆਵਾਂ ਹੋਣਗੀਆਂ ਰੱਦ ? ਕੈਪਟਨ ਦੀ ਮੋਦੀ ਨੂੰ ਚਿੱਠੀ

0
40

ਚੰਡੀਗੜ੍ਹ 9 ਜੁਲਾਈ  (ਸਾਰਾ ਯਹਾ/ ਬਲਜੀਤ ਸ਼ਰਮਾ) : ਰਾਜ ‘ਚ ਕੋਵਿਡ ਸਥਿਤੀ ਨੂੰ ਇਮਤਿਹਾਨਾਂ ਲਈ ਠੀਕ ਨਾ ਦੱਸਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਪ੍ਰਧਾਨ ਮੰਤਰੀ ਨਰਿਦੰਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖਣਗੇ। ਕੈਪਟਨ ਨੇ ਕਿਹਾ ਕਿ ਉਹ ਚਿੱਠੀ ਲਿਖ ਯੂਨੀਵਰਸਿਟੀ ਤੇ ਕਾਲਜਾਂ ਦੇ ਇਮਤਿਹਾਨਾਂ ਨੂੰ ਰੱਦ ਕਰਨ ਦੀ ਅਪੀਲ ਕਰਨਗੇ।ਉਨ੍ਹਾਂ ਇਹ ਮੰਗ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਚੁੱਕੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਗ੍ਰਹਿ ਮੰਤਰਾਲੇ ਦੇ 6 ਜੁਲਾਈ ਦੇ ਆਦੇਸ਼ਾਂ ਨੂੰ ਜਿਸ ‘ਚ ਸਤੰਬਰ ਤੱਕ ਯੂਨੀਵਰਸਿਟੀਆਂ ਤੇ ਕਾਲਜਾਂ ਦੀਆਂ ਫਾਈਨਲ ਟਰਮ ਪ੍ਰੀਖਿਆਵਾਂ ਲਾਜ਼ਮੀ ਤੌਰ ‘ਤੇ ਕਰਵਾਉਣ ਬਾਰੇ ਕਿਹਾ ਗਿਆ ਸੀ, ਨੂੰ ਰੱਦ ਕਰਨ ਦੀ ਮੰਗ ਕਰਦੇ ਹਨ। ਉਨ੍ਹਾਂ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦੇ ਦਿਸ਼ਾ-ਨਿਰਦੇਸ਼ਾਂ ਨੂੰ ਵਾਪਸ ਲੈਣ ਬਾਰੇ ਆਪਣੀ ਮੰਗ ਰੱਖੀ।

ਉਨ੍ਹਾਂ ਅੱਗੇ ਕਿਹਾ ਕਿ ਇਮਤਿਹਾਨ ਆਨਲਾਈਨ ਵੀ ਨਹੀਂ ਹੋ ਸਕਦੇ, ਜਿਵੇਂ ਯੂਜੀਸੀ ਨੇ ਇੱਕ ਵਿਕਲਪ ਵਜੋਂ ਸੁਝਾਅ ਦਿੱਤਾ ਸੀ, ਕਿਉਂਕਿ ਪੰਜਾਬ, ਦੇ ਖਾਸ ਕਰਕੇ ਪੇਂਡੂ ਖੇਤਰਾਂ ਅਤੇ ਪੱਛੜੇ ਇਲਾਕਿਆਂ ਵਿੱਚ ਬਹੁਤ ਸਾਰੇ ਵਿਦਿਆਰਥੀਆਂ  ਕੋਲ ਕਿਫਾਇਤੀ ਅਤੇ ਨਿਰਵਿਘਨ ਇੰਟਰਨੈਟ ਕਨੈਕਟੀਵਿਟੀ ਦੀ ਪਹੁੰਚ ਨਹੀਂ ਹੈ।
ਮੁੱਖ ਮੰਤਰੀ ਮੁਤਾਬਕ ਕੋਰੋਨਾਵਾਇਰਸ ਦੇ ਕੇਸ ਲਗਾਤਾਰ ਵੱਧਦੇ ਜਾ ਰਹੇ ਹਨ ਤੇ ਸਤੰਬਰ ਤੱਕ ਇਹ ਆਪਣੇ ਸਿਖਰਲੇ ਪੱਧਰ ਤੇ ਹੋਵੇਗਾ। ਉਨ੍ਹਾਂ ਕਿਹਾ ਕਿ ਐਸੇ ਹਾਲਾਤ ‘ਚ ਉਹ ਵਿਦਿਆਰਥੀਆਂ ਦੀਆਂ ਜ਼ਿੰਦਗੀਆਂ ਨੂੰ ਕਿਸੇ ਕਿਸਮ ਦੇ ਜੋਖ਼ਮ ‘ਚ ਨਹੀਂ ਪਾਉਂਣਗੇ।

NO COMMENTS