
(ਸਾਰਾ ਯਹਾਂ/ਬਿਊਰੋ ਨਿਊਜ਼ ) : ਪੰਜਾਬ ਵਿੱਚ ਡੇਰਾ ਸਿਰਸਾ ਦੇ ਪ੍ਰੇਮੀ ਪ੍ਰਦੀਪ ਦੀ ਹੱਤਿਆ ਮਗਰੋਂ ਉੱਤਰ ਪ੍ਰਦੇਸ਼ ਪੁਲਿਸ ਨੇ ਮੁਖੀ ਗੁਰਮੀਤ ਰਾਮ ਰਹੀਮ (Ram Rahim) ਸਿੰਘ ਇੰਸਾਂ ਦੀ ਸੁਰੱਖਿਆ ਵਧਾ ਦਿੱਤੀ ਹੈ। ਪੈਰੋਲ ‘ਤੇ ਜੇਲ੍ਹ ਵਿੱਚੋਂ ਬਾਹਰ ਆਇਆ ਰਾਮ ਰਹੀਮ ਉੱਤਰ ਪ੍ਰਦੇਸ਼ ਸਥਿਤ ਬਾਗਪਤ ਆਸ਼ਰਮ ਵਿੱਚ ਰਹਿ ਰਿਹਾ ਹੈ।
ਹਾਸਲ ਜਾਣਕਾਰੀ ਮੁਤਾਬਕ ਉੱਤਰ ਪ੍ਰਦੇਸ਼ ਪੁਲਿਸ ਨੇ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਬਿਨੌਲੀ ਥਾਣਾ ਖੇਤਰ ਅਧੀਨ ਪੈਂਦੇ ਬਾਗਪਤ ਆਸ਼ਰਮ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਹੈ। ਬਲਾਤਕਾਰ ਤੇ ਕਤਲ ਕੇਸ ਵਿੱਚ ਸਜ਼ਾ ਭੁਗਤ ਰਿਹਾ ਰਾਮ ਰਹੀਮ ਪੈਰੋਲ ਮਿਲਣ ਬਾਅਦ ਬਾਗਪਤ ਆਸ਼ਰਮ ਵਿੱਚ ਰਹਿ ਰਿਹਾ ਹੈ। ਡੇਰਾ ਸਿਰਸਾ ਮੁਖੀ ਨੂੰ ਮਿਲ ਰਹੀਆਂ ਧਮਕੀਆਂ ਕਰਕੇ ਪੁਲਿਸ ਨੇ ਇਹ ਕਦਮ ਚੁੱਕਿਆ ਗਿਆ ਹੈ।
ਦੱਸ ਦੇਈਏ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ 40 ਦਿਨਾਂ ਦੀ ਪੈਰੋਲ ਉਤੇ ਜੇਲ੍ਹ ਤੋਂ ਬਾਹਰ ਆਇਆ ਹੋਇਆ ਹੈ। ਇਸ ਦੌਰਾਨ ਉਹ ਯੂਪੀ ਕੇ ਇਕ ਆਸ਼ਰਮ ਵਿਚ ਠਹਿਰਿਆ ਹੋਇਆ ਹੈ। ਡੇਰਾ ਮੁਖੀ ਲਗਾਤਾਰ ਸਤਿਸੰਗ ਕਰ ਰਿਹਾ ਹੈ। ਜਿਸ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਡੇਰਾ ਮੁਖੀ ਨੂੰ ਪੈਰੋਲ ਮਿਲੀ ਸੀ।
