Russia Ukraine War 28,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਅੱਜ ਲਗਾਤਾਰ ਪੰਜਵੇਂ ਦਿਨ ਵੀ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਜਾਰੀ ਹੈ। ਇਸ ਦੌਰਾਨ ਰੂਸ ਨੇ ਯੂਰਪੀ ਦੇਸ਼ਾਂ ਦੇ ਫੈਸਲੇ ‘ਤੇ ਜਵਾਬੀ ਕਾਰਵਾਈ ਕੀਤੀ ਹੈ। ਮਾਸਕੋ ਨੇ ਬ੍ਰਿਟੇਨ ਅਤੇ ਜਰਮਨੀ ਸਮੇਤ 36 ਦੇਸ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਹੈ। ਦੱਸ ਦੇਈਏ ਕਿ ਇਨ੍ਹਾਂ ਦੇਸ਼ਾਂ ਨੇ ਰੂਸ ‘ਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਹਨ।
ਯੂਰਪੀਅਨ ਯੂਨੀਅਨ ਨੇ ਰੂਸੀ ਏਅਰਲਾਈਨਾਂ ਲਈ ਆਪਣਾ ਹਵਾਈ ਖੇਤਰ ਬੰਦ ਕਰਨ ਲਈ ਸਹਿਮਤੀ ਦਿੱਤੀ ਹੈ। ਇਸ ਤੋਂ ਇਲਾਵਾ ਯੂਕਰੇਨ ਨੂੰ ਭੇਜੇ ਜਾਣ ਵਾਲੇ ਹਥਿਆਰਾਂ ‘ਤੇ ਲੱਖਾਂ ਯੂਰੋ ਖਰਚ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ ਕ੍ਰੇਮਲਿਨ ਪੱਖੀ ਮੀਡੀਆ ਸੰਗਠਨ ਨੂੰ ਨਿਸ਼ਾਨਾ ਬਣਾਇਆ ਹੈ।