-ਯੂ.ਪੀ. ਦੇ ਝਾਂਸੀ, ਆਗਰਾ ਅਤੇ ਲਖਨਊ ਨਾਲ ਸਬੰਧਤ 193 ਪ੍ਰਵਾਸੀਆਂ ਨੂੰ ਭੇਜਿਆ ਘਰ

0
12

ਮਾਨਸਾ, 20 ਮਈ (ਸਾਰਾ ਯਹਾ/ ਬਲਜੀਤ ਸ਼ਰਮਾ ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਮੱਦੇਨਜ਼ਰ ਬਾਹਰਲੇ ਰਾਜਾਂ ਦੇ ਪ੍ਰਵਾਸੀਆਂ ਨੂੰ ਉਨ੍ਹਾਂ ਨਾਲ ਸਬੰਧਤ ਰਾਜਾਂ ਵਿਖੇ ਭੇਜਣ ਦੀ ਲੜੀ ਤਹਿਤ ਅੱਜ ਯੁ.ਪੀ. ਦੀਆਂ 3 ਡਵੀਜ਼ਨਾਂ ਝਾਂਸੀ, ਆਗਰਾ ਅਤੇ ਲਖਨਊ ਦੇ 13 ਜ਼ਿਲ੍ਹਿਆਂ ਨਾਲ ਸਬੰਧਤ 193 ਪ੍ਰਵਾਸੀਆਂ ਨੂੰ ਉਨ੍ਹਾਂ ਦੇ ਘਰ ਲਈ ਭੇਜਿਆ ਗਿਆ ਹੈ।  
ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਦੱਸਿਆ ਕਿ ਇਨ੍ਹਾਂ ਪ੍ਰਵਾਸੀਆਂ ਦੀ ਮਾਨਸਾ ਵਿਖੇ ਐਸ.ਡੀ.ਐਮ. ਸ਼੍ਰੀਮਤੀ ਸਰਬਜੀਤ ਕੌਰ, ਬੁਢਲਾਡਾ ਵਿਖੇ ਐਸ.ਡੀ.ਐਮ. ਸ਼੍ਰੀ ਆਦਿਤਯ ਡੇਚਲਵਾਲ ਅਤੇ ਸਰਦੂਲਗੜ੍ਹ ਵਿਖੇ ਐਸ.ਡੀ.ਐਮ. ਸ਼੍ਰੀ ਰਾਜਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਕਰੀਨਿੰਗ ਕਰਵਾਈ ਗਈ। ਇਸ ਉਪਰੰਤ ਉਨ੍ਹਾਂ ਨੂੰ ਮਾਨਸਾ ਤੋਂ ਫਿਰੋਜ਼ਪੁਰ ਬੱਸਾਂ ਰਾਹੀਂ ਭੇਜਿਆ ਗਿਆ ਅਤੇ ਫਿਰੋਜ਼ਪੁਰ ‘ਤੋਂ ਇਹ ਪ੍ਰਵਾਸੀ ਟ੍ਰੇਨ ਰਾਹੀਂ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਪੁੱਜਣਗੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਜ) ਸ਼੍ਰੀ ਨਵਦੀਪ ਕੁਮਾਰ ਨੇ ਦੱਸਿਆ ਕਿ ਆਪਣੇ ਰਾਜਾਂ ਵਿੱਚ ਵਾਪਸ ਜਾਣ ਦੇ ਚਾਹਵਾਨ ਪ੍ਰਵਾਸੀਆਂ ਨੂੰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਦੇ ਉਪਰਾਲਿਆਂ ਸਦਕਾ ਵਾਪਸ ਭੇਜਿਆ ਜਾ ਰਿਹਾ ਹੈ ਜਿਸ ਦੀ ਲੜੀ ਤਹਿਤ ਅੱਜ ਮਾਨਸਾ ਜ਼ਿਲ੍ਹੇ ਦੀਆਂ ਵੱਖ-ਵੱਖ ਸਬ-ਡਵੀਜ਼ਨਾਂ ਤੋਂ ਉਤਰ ਪ੍ਰਦੇਸ਼ ਦੇ ਝਾਂਸੀ, ਆਗਰਾ ਅਤੇ ਲਖਨਊ ਨਾਲ ਸਬੰਧਤ 193 ਪ੍ਰਵਾਸੀਆਂ ਨੂੰ ਵਾਪਸ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭੇਜੇ ਗਏ ਪ੍ਰਵਾਸੀਆਂ ਵਿੱਚੋਂ ਝਾਂਸੀ ਤੇ ਆਗਰਾ ਡਵੀਜ਼ਨ ਦੇ 91 ਅਤੇ ਲਖਨਊ ਡਵੀਜ਼ਨ ਨਾਲ ਸਬੰਧਤ 102 ਪ੍ਰਵਾਸੀ ਸ਼ਾਮਿਲ ਸਨ।
ਸ਼੍ਰੀ ਨਵਦੀਪ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਭੇਜਣ ਤੋਂ ਪਹਿਲਾਂ ਉਨ੍ਹਾਂ ਦੀ ਸਕਰੀਨਿੰਗ ਕਰਵਾ ਕੇ ਸਿਹਤ ਵਿਭਾਗ ਵੱਲੋਂ ਮੈਡੀਕਲ ਸਰਟੀਫਿਕੇਟ ਜਾਰੀ ਕੀਤਾ ਗਿਆ ਹੈ ਅਤੇ ਇਨ੍ਹਾਂ ਨੂੰ ਖਾਣਾ ਅਤੇ ਸਫਰ ਲਈ ਰਿਫਰੈਸ਼ਮੈਂਟ ਵੀ ਮੁਹੱਈਆ ਕਰਵਾਈ ਗਈ ਹੈ।  
ਇਸ ਮੌਕੇ ਤਹਿਸੀਲਦਾਰ ਮਾਨਸਾ ਸ਼੍ਰੀ ਅਮਰਜੀਤ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ਼੍ਰੀ ਰਘਬੀਰ ਸਿੰਘ ਮਾਨ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ, ਨਾਇਬ ਤਹਿਸੀਲਦਾਰ ਸ਼੍ਰੀ ਬਲਵਿੰਦਰ ਸਿੰਘ,  ਡਾ. ਵਰੂਣ ਮਿੱਤਲ ਸਮੇਤ ਮੈਡੀਕਲ ਟੀਮ, ਜ਼ਿਲ੍ਹਾ ਇੰਚਾਰਜ ਲੈਂਡ ਐਂਡ ਰਿਕਾਰਡ ਸੁਸਾਇਟੀ ਸ਼੍ਰੀ ਪ੍ਰਸ਼ਾਂਤ ਗਰਗ, ਸ਼੍ਰੀ ਜਸਪਾਲ ਸਿੰਘ ਅਤੇ ਸ਼੍ਰੀ ਜਸਵੰਤ ਸਿੰਘ ਮੌਜੂਦ ਸਨ।
I/26421/2020

NO COMMENTS