ਮਾਨਸਾ, 12 ਨਵੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਯੋਗਾ ਨਾਲ ਜੋੜਕੇ ਉਨ੍ਹਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰੱਖਣ ਦੇ ਮੰਤਵ ਨਾਲ ਸੀ.ਐਮ.ਦੀ ਯੋਗਸ਼ਾਲਾ ਤਹਿਤ ਮਾਹਿਰ ਟ੍ਰੇਨਰਾਂ ਵੱਲੋਂ ਯੋਗਾ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਯੋਗਾ ਪ੍ਰਾਚੀਨ ਸਮੇਂ ਤੋਂ ਹੀ ਲੋਕਾਂ ਦੀ ਜ਼ਿੰਦਗੀ ਦਾ ਅਟੁੱਟ ਹਿੱਸਾ ਰਿਹਾ ਹੈ ਅਤੇ ਯੋਗਾ ਕਰਨ ਨਾਲ ਜਿੱਥੇ ਅਸੀਂ ਤਨਾਅ ਤੋਂ ਦੂਰ ਰਹਿੰਦੇ ਹਾਂ, ਉਥੇ ਹੀ ਕਈ ਬਿਮਾਰੀਆਂ ਤੋਂ ਵੀ ਸਾਨੂੰ ਰਾਹਤ ਮਿਲਦੀ ਹੈ।
ਜ਼ਿਲ੍ਹਾ ਕੋਆਰਡੀਨੇਟਰ ਸ਼੍ਰੀਮਤੀ ਰਮਨਦੀਪ ਕੌਰ ਨੇ ਦੱਸਿਆ ਕਿ ਯੋਗ ਮਨੁੱਖ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਵਿੱਚ ਬਹੁਤ ਹੀ ਪ੍ਰਭਾਵੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਵੱਖ-ਵੱਖ ਬਲਾਕਾਂ ’ਚ ਕੁੱਲ 131 ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਨ੍ਹਾਂ ਨਾਲ ਜੁੜ ਕੇ 4400 ਦੇ ਕਰੀਬ ਲੋਕ ਇਸ ਦਾ ਲਾਭ ਲੈ ਰਹੇ ਹਨ ਅਤੇ ਸਵੇਰੇ-ਸ਼ਾਮ ਯੋਗਾ ਕਰ ਦੇ ਆਪਣੇ-ਆਪ ਨੂੰ ਤੰਦਰੁਸਤ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕੁੱਲ 23 ਟ੍ਰੇਨਰਾਂ ਵੱਲੋਂ ਕਰਵਾਏ ਜਾ ਰਹੇ ਯੋਗਾ ਨਾਲ ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਲਾਭ ਮਿਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਯੋਗਾ ਸਿੱਖਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ’ਤੇ ਮੁਫਤ ਯੋਗ ਕਲਾਸਾਂ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogsala.punjab.gov.in ’ਤੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।