-ਰਜਵਾਹਾ ਭੀਖੀ ਵਿੱਚ ਡਿੱਗੇ ਸਫੈਦੇ ਜੇ.ਸੀ.ਬੀ. ਮਸ਼ੀਨਾਂ ਨਾਲ ਕੱਢੇ ਬਾਹਰ

0
28

ਮਾਨਸਾ, 04 ਮਈ (ਸਾਰਾ ਯਹਾ/ਹੀਰਾ ਸਿੰਘ ਮਿੱਤਲ) : ਤਹਿਸੀਲਦਾਰ ਮਾਨਸਾ ਸ਼੍ਰੀ ਅਮਰਜੀਤ ਸਿੰਘ ਨੇ ਦੱਸਿਆ ਕਿ ਖੀਵਾ ਕਲਾਂ ਤੋਂ ਢੈਪਈ ਪੁੱਲ ‘ਤੇ ਪੈਂਦੇ ਰਜਵਾਹਾ ਭੀਖੀ (33 ਬੁਰਜੀ) ਵਿਖੇ ਸਫੈਦੇ ਦੇ ਪੇੜ ਗਿਰ ਜਾਣ ਕਾਰਨ ਨਹਿਰ ਟੁੱਟਣ ਦਾ ਖਦਸ਼ਾ ਪੈਦਾ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਜਾਣਕਾਰੀ ਮਿਲਦਿਆਂ ਹੀ ਐਸ.ਡੀ.ਐਮ. ਮਾਨਸਾ ਸ਼੍ਰੀਮਤੀ ਸਰਬਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਾਤ ਨੂੰ 12 ਵਜੇ ਦੇ ਕਰੀਬ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ ਗਿਆ।
ਤਹਿਸੀਲਦਾਰ ਸ਼੍ਰੀ ਅਮਰਜੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਐਸ.ਡੀ.ਓ. ਇਰੀਗੇਸ਼ਨ ਸ਼੍ਰੀ ਅਤਿੰਦਰ ਸਿੰਘ ਵੀ ਪਹੁੰਚ ਗਏ ਸਨ। ਉਨ੍ਹਾਂ ਕਿਹਾ ਕਿ ਸਥਿਤੀ ਨੂੰ ਦੇਖਦਿਆਂ ਤੁਰੰਤ 3 ਜੇ.ਸੀ.ਬੀ. ਮਸ਼ੀਨਾਂ ਮੰਗਵਾਈਆਂ ਗਈਆਂ ਅਤੇ ਸਫੈਦਿਆਂ ਨੂੰ ਨਹਿਰ ਵਿੱਚੋਂ ਬਾਹਰ ਕੱਢਵਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਸਾਰੀ ਪ੍ਰਕਿਆ ਸਵੇਰੇ 4 ਵਜੇ ਤੱਕ ਮੁਕੰਮਲ ਹੋ ਗਈ ਸੀ।
ਤਹਿਸੀਲਦਾਰ ਨੇ ਦੱਸਿਆ ਕਿ ਇਸ ਸਾਰੇ ਕੰਮ ਨੂੰ ਨੇਪਰੇ ਚਾੜ੍ਹਨ ਵਿੱਚ ਪਿੰਡ ਵਾਸੀਆਂ ਦਾ ਵੀ ਪੂਰਨ ਸਹਿਯੋਗ ਰਿਹਾ ਅਤੇ ਪਿੰਡ ਦੇ ਸਰਪੰਚ ਦੀ ਅਗਵਾਈ ਵਿੱਚ ਲੋਕਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਮੁਲਾਜ਼ਮਾ ਨਾਲ ਸਹਿਯੋਗ ਕਰਕੇ ਇਨ੍ਹਾਂ ਸਫੈਦਿਆਂ ਨੂੰ ਰਜਵਾਹੇ ਵਿੱਚੋਂ ਬਾਹਰ ਕੱਢਿਆ ਗਿਆ। ਇਸ ਮੌਕੇ ਏ.ਐਸ.ਆਈ. ਸ਼੍ਰੀ ਸੁਰਜੀਤ ਸਿੰਘ ਵੀ ਮੌਜੂਦ ਸਨ।

LEAVE A REPLY

Please enter your comment!
Please enter your name here