ਰਣਨੀਤ ਬਿੱਟੂ, ਗੁਰਜੀਤ ਔਜਲਾ ਤੇ ਜਸਬੀਰ ਡਿੰਪਾ ਸਣੇ ਕਈ ਕਾਂਗਰਸੀ ਲੀਡਰ ਪੁਲਿਸ ਨੇ ਚੁੱਕੇ

0
30

ਨਵੀਂ ਦਿੱਲੀ 15, ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ) : ਜੰਤਰ-ਮੰਤਰ ਵਿਖੇ ਧਰਨੇ ‘ਤੇ ਬੈਠੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਹਲਕਾ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਸਣੇ ਕਈ ਕਾਂਗਰਸੀ ਆਗੂਆਂ ਨੂੰ ਦਿੱਲੀ ਪੁਲਿਸ ਨੇ ਅੱਜ ਹਿਰਾਸਤ ਵਿੱਚ ਲਿਆ। ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਤੋਂ ਕਈ ਸੰਸਦ ਮੈਂਬਰ ਤੇ ਵਿਧਾਇਕ ਪਿਛਲੇ ਕਈ ਦਿਨਾਂ ਤੋਂ ਜੰਤਰ-ਮੰਤਰ ਵਿਖੇ ਧਰਨੇ ‘ਤੇ ਬੈਠੇ ਹੋਏ ਹਨ।

ਉਧਰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੇਂਦਰੀ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਮੁੜ ਕੇਂਦਰ ਸਰਕਾਰ ਉੱਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਇਹ ਤਿੰਨੇ ਕਾਨੂੰਨ ਵਾਪਸ ਲਏ ਜਾਣ ਤੱਕ ਉਨ੍ਹਾਂ ਦੀ ਪਾਰਟੀ ਪਿੱਛੇ ਨਹੀਂ ਹਟੇਗੀ।

ਉਪ ਰਾਜਪਾਲ ਦੀ ਰਿਹਾਇਸ਼ਗਾਹ ਨੇੜੇ ਕਾਂਗਰਸ ਦੇ ਵਿਰੋਧ ਪ੍ਰਦਰਸ਼ਨ ’ਚ ਸ਼ਾਮਲ ਰਾਹੁਲ ਗਾਂਧੀ ਨੇ ਕਿਹਾ,‘ਕੁਝ ਸਾਲ ਪਹਿਲਾਂ ਕੇਂਦਰ ਸਰਕਾਰ ਨੇ ਜ਼ਮੀਨ ਅਕਵਾਇਰ ਕਰਨ ਨਾਲ ਸਬੰਧਤ ਬਿਲ ਰਾਹੀਂ ਕਿਸਾਨਾਂ ਦੀ ਜ਼ਮੀਨ ਖੋਹਣ ਦੀ ਕੋਸ਼ਿਸ਼ ਕੀਤੀ ਸੀ। ਕਾਂਗਰਸ ਨੇ ਉਸ ਨੂੰ ਰੋਕਿਆ। ਭਾਜਪਾ ਇੱਕ ਵਾਰ ਫਿਰ ਕਿਸਾਨਾਂ ਉੱਤੇ ਹਮਲਾ ਬੋਲ ਰਹੀ ਹੈ।’

NO COMMENTS