
ਬੁਢਲਾਡਾ 28 ਜਨਵਰੀ (ਸਾਰਾ ਯਹਾਂ/ਮਹਿਤਾ ਅਮਨ) ਕੱਲ੍ਹ ਦੇਰ ਰਾਤ ਆਮ ਆਦਮੀ ਪਾਰਟੀ ਦੀ ਪੰਜਾਬ ਦੇ ਅਹੁਦੇਦਾਰਾਂ ਦੀ ਲਿਸਟ ਜਾਰੀ ਹੋਈ ਜਿਸ ਵਿਚ ਜ਼ਿਲ੍ਹਾ ਮਾਨਸਾ ਤੋਂ ਆਮ ਆਦਮੀ ਪਾਰਟੀ ਨੇ ਟਕਸਾਲੀ ਆਗੂ ਰਮਨ ਗੁੜੱਦੀ ਨੂੰ ਜ਼ਿਲ੍ਹਾ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਜਿਸ ਉੱਤੇ ਸੋਸ਼ਲ ਮੀਡੀਆ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਐਡਵੋਕੇਟ ਸੁੰਦਰ ਸਿੰਘ ਗਿੱਲ ਨੇ ਖੁਸ਼ੀ ਜ਼ਾਹਿਰ ਕਰਦਿਆਂ ਦੱਸਿਆ ਕਿ ਰਮਨ ਗੁੜੱਦੀ ਦੀ ਨਿਯੁਕਤੀ ਹੋਣ ਉੱਤੇ ਜ਼ਿਲੇ ਭਰ ਦੇ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਗਿੱਲ ਨੇ ਦੱਸਿਆ ਕਿ ਪਾਰਟੀ ਹਰ ਵਰਕਰ ਦੀ ਕਦਰ ਕਰਦੀ ਹੈ ਅਤੇ ਵਰਕਰਾਂ ਨਾਲ ਦੁਖ ਸੁਖ ਵਿਚ ਖੜਦੀ ਹੈ ਗਿੱਲ ਨੇ ਦੱਸਿਆ ਹੈ ਕਿ ਰਮਨ ਗੁੜੱਦੀ ਬਹੁਤ ਹੀ ਮੇਹਨਤੀ ਵਰਕਰ ਹਨ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਪਾਰਟੀ ਬਹੁਤ ਮਜ਼ਬੂਤ ਹੋਵੇਗੀ ਨਾਲ ਹੀ ਗਿੱਲ ਨੇ ਰਮਨ ਗੁੜੱਦੀ ਦੀ ਨਿਯੁਕਤੀ ਤੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਹਲਕਾ ਵਿਧਾਇਕ ਪ੍ਰਿਸੀਪਲ ਬੁੱਧ ਰਾਮ ਦਾ ਧੰਨਵਾਦ ਕੀਤਾ ।
