*ਰਵਨੀਤ ਬਿੱਟੂ ਦੇ ਮੰਤਰੀ ਬਣਨ ਦੇ ਸ਼ਹਿਰ ਮਾਨਸਾ ਵਿੱਚ ਲੱਡੂ ਵੰਡ ਕੇ ਜਸ਼ਨ ਮਨਾਏ ਗਏ*

0
723

ਮਾਨਸਾ 9 ਜੂਨ (ਸਾਰਾ ਯਹਾਂ/ਮੁੱਖ ਸੰਪਾਦਕ)ਕੇਂਦਰ ਵਿੱਚ ਲਗਾਤਾਰ ਤੀਜੀ ਵਾਰ ਮੋਦੀ ਸਰਕਾਰ ਬਣਨ ਤੇ ਜਿੱਥੇ ਪਾਰਟੀ ਵਰਕਰਾਂ ਵਿੱਚ ਉਤਸ਼ਾਹ ਪਾਇਆ ਗਿਆ। ਉੱਥੇ ਹੀ ਮੋਦੀ ਕੈਬਨਿਟ ਵਿੱਚ ਪੰਜਾਬ ਵਿੱਚੋਂ ਨੌਜਵਾਨ ਨੇਤਾ ਸਵ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਸਿੰਘ ਬਿੱਟੂ ਨੂੰ ਕੇਂਦਰ ਵਿੱਚ ਰਾਜ ਮੰਤਰੀ ਦੀ ਸਹੁੰ ਚੁਕਾਏ ਜਾਣ ਤੇ ਵਰਕਰਾਂ ਅਤੇ ਆਗੂਆਂ ਵਿੱਚ ਵਿਆਹ ਜਿਨ੍ਹਾ ਚਾਅ ਹੈ। ਇਸ ਮੌਕੇ ਭਾਜਪਾ ਜਿਲ੍ਹਾ ਮਾਨਸਾ ਦੇ ਸੀਨੀਅਰ ਮੀਤ ਪ੍ਰਧਾਨ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਅਤੇ ਭਾਜਪਾ ਜਿਲ੍ਹਾ ਮਾਨਸਾ ਦੇ ਸਾਬਕਾ ਪ੍ਰਧਾਨ ਸਤੀਸ਼ ਕੁਮਾਰ ਗੋਇਲ ਦੀ ਅਗਵਾਈ ਵਿੱਚ ਸ਼ਹਿਰ ਵਿੱਚ ਜਸ਼ਨ ਮਨਾਏ ਅਤੇ ਲੱਡੂ ਵੰਡ ਕੇ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਅਤੇ ਰਵਨੀਤ ਬਿੱਟੂ ਦੇ ਮੰਤਰੀ ਬਣਨ ਦੀ ਖੁਸ਼ੀ ਵਿੱਚ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਆਗੂਆਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਰਵਨੀਤ ਬਿੱਟੂ ਨੂੰ ਅਪੀਲ ਕੀਤੀ ਕਿ ਮਾਨਸਾ ਜਿਲ੍ਹੇ ਵਿੱਚ ਵਿਸ਼ੇਸ਼ ਧਿਆਨ ਦਿੰਦਿਆਂ ਹੋਇਆ ਵੱਡੇ ਉਦਯੋਗ ਲਗਾਏ ਜਾਣ ਤਾਂ ਜੋ ਬੇਰੁਜਗਾਰੀ ਨੂੰ ਠੱਲ੍ਹ ਪੈ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲ ਦੇ ਆਧਾਰ ਤੇ ਜਿਲ੍ਹੇ ਮੁਤਾਬਕ ਭਾਜਪਾ ਆਗੂਆਂ ਅਤੇ ਵਪਾਰੀਆਂ ਨਾਲ ਮੀਟਿੰਗਾਂ ਕਰਕੇ ਰਵਨੀਤ ਬਿੱਟੂ ਵਪਾਰੀਆਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਨ ਤਾਂ ਜੋ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਨੀਂਹ ਪੱਥਰ ਰੱਖਿਆ ਜਾ ਸਕੇ। ਇਸ ਮੌਕੇ ਅਮਰਜੀਤ ਸਿੰਘ ਕਟੋਦੀਆ, ਸਮੀਰ ਛਾਬੜਾ, ਮੱਖਣ ਲਾਲ, ਸੁਨੀਲ ਸ਼ਰਮਾ, ਮਾਧੋ ਮੁਰਾਰੀ, ਆਸ਼ੀਸ਼ ਅਗਰਵਾਲ, ਰੋਹਿਤ ਬਾਂਸਲ, ਅਜੈ ਗੋਤਮ, ਯਸ਼ਪਾਲ ਕਾਕਾ, ਮੰਜੂ ਮਿੱਤਲ ਤੋਂ ਇਲਾਵਾ ਹੋਰ ਵੀ ਮੌਜੂਦ ਸਨ

LEAVE A REPLY

Please enter your comment!
Please enter your name here