ਰਵਨੀਤ ਸਿੰਘ ਬਿੱਟੂ ਮੈਂਬਰ ਪਾਰਲੀਮੈਂਟ ਵੱਲੋਂ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਮਾਤਾ ਦੀ ਮੌਤ ਉੱਪਰ ਟੈਲੀਫੋਨ ਰਾਹੀਂ ਅਫਸੋਸ ਪ੍ਰਗਟ ਕੀਤਾ

0
68

ਮਾਨਸਾ 10 ਨਵੰਬਰ (ਸਾਰਾ ਯਹਾ /ਹੀਰਾ ਸਿੰਘ ਮਿੱਤਲ)ਕਾਂਗਰਸ ਪਾਰਟੀ ਦੇ ਲੋਕ ਸਭਾ ਵਿੱਚ ਚੀਫ ਵ੍ਹਿਪ ਰਵਨੀਤ ਸਿੰਘ ਬਿੱਟੂ ਮੈਂਬਰ ਪਾਰਲੀਮੈਂਟ ਵੱਲੋਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਮਾਤਾ ਮੁਖਤਿਆਰ ਕੌਰ ਦੀ ਮੌਤ ਉੱਪਰ ਟੈਲੀਫੋਨ ਰਾਹੀਂ ਅਫਸੋਸ ਪ੍ਰਗਟ ਕੀਤਾ ਗਿਆ ਹੈ। ਇਸਤੋਂ ਇਲਾਵਾ ਰਵਨੀਤ ਬਿੱਟੂ ਮੈਂਬਰ ਪਾਰਲੀਮੈਂਟ ਵੱਲੋਂ ਕਿਸਾਨ ਵਿਰੋਧੀ ਬਿਲਾਂ ਦੀ ਵਾਪਸੀ ਲਈ ਉਨ੍ਹਾਂ ਦੀਆਂ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਹੋਈ ਗੱਲਬਾਤ ਬਾਰੇ ਵੀ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ ਜਾਣਕਾਰੀ ਦਿਤੀ ਗਈ। ਪੰਜਾਬ ਕਿਸਾਨ ਯੂਨੀਅਨ ਦੇ ਆਗੂ ਰੁਲਦੂ ਸਿੰਘ ਵੱਲੋਂ ਰਵਨੀਤ ਸਿੰਘ ਬਿੱਟੂ

ਵੱਲੋਂ ਪਾਰਲੀਮੈਂਟ ਵਿੱਚ ਕਿਸਾਨ ਬਿਲਾਂ ਦਾ ਵਿਰੋਧ ਸਹੀ ਤਰੀਕੇ ਨਾਲ ਕਰਨ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਪੰਜਾਬ ਵਿੱਚ ਕੈਪਟਨ ਸਰਕਾਰ ਨੇ ਜ਼ੋ ਬਿੱਲ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਬਿਲਾਂ ਦੇ ਖਿਲਾਫ ਵਿਧਾਨ ਸਭਾ ਵਿੱਚ ਲਿਆਂਦੇ ਹਨ, ਉਹ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਇੰਨ੍ਹਾਂ ਵਿਧਾਨ ਸਭਾ ਦੇ ਬਿੱਲਾਂ ਦੇ ਪਾਸ ਹੋਣ ਤੋਂ ਬਾਅਦ ਸਮੁਚੀ ਪੰਜਾਬ ਦੀ ਵਿਰੋਧੀ ਧਿਰ ਇਕੱਠੀ ਹੋ ਕੇ ਰਾਜਪਾਲ ਪੰਜਾਬ ਕੋਲ ਗਈ ਸੀ, ਉਸੇ ਤਰ੍ਹਾਂ ਜੇਕਰ ਅਕਾਲੀ ਅਤੇ ਆਮ ਆਦਮੀ ਪਾਰਟੀ ਵਾਲੇ

ਇਕੱਠੇ ਹੋ ਕੇ ਦਿੱਲੀ ਜਾਂਦੇ ਤਾਂ ਪੰਜਾਬ ਦੇ ਲੋਕਾਂ ਦੀ ਇੱਕਜੁਟਤਾ ਦਾ ਇਜ਼ਹਾਰ ਹੋਣਾ ਸੀ। ਉਨ੍ਹਾਂ ਕਿਹਾ ਕਿ ਦਿੱਲੀ ਜਾਣ ਸਮੇਂ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਵੱਲੋਂ ਨਾਂ ਜਾਣਾ ਅਤੇ ਵਿਧਾਨ ਸਭਾ ਵਿੱਚ ਪਾਸ ਕੀਤੇ ਬਿਲਾਂ ਸਬੰਧੀ ਇੱਕਸੁਰਤਾ ਨਾ ਰੱਖਣਾ ਕਿਸਾਨ ਬਿਲਾਂ ਦੀ ਵਾਪਸੀ ਲਈ

ਚੱਲ ਰਹੇ ਅੰਦੋਲਨ ਨੂੰ ਇੱਕ ਠੇਸ ਪਹੁੰਚਾਉਣ ਦੀ ਤਰ੍ਹਾਂ ਹੈ। ਇਸ ਸਮੇਂ ਮਾਨਸਾ ਜਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ, ਕਰਨੈਲ ਸਿੰਘ, ਡਾH ਧੰਨਾ ਮੱਲ ਗੋਇਲ ਅਤੇ ਗੁਰਲਾਭ ਸਿੰਘ ਮਾਹਲ ਐਡਵੋਕੇਟ ਆਗੂ ਸੰਵਿਧਾਨ ਬਚਾਓ ਮੰਚ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here