ਮਾਨਸਾ, 25 ਅਕਤੂਬਰ (ਸਾਰਾ ਯਹਾ / ਮੁੱਖ ਸੰਪਾਦਕ) : ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਅੰਮ੍ਰਿਤਸਰ ਸ. ਹਰਜੀਤ ਸਿੰਘ ਖਾਲਸਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਜੁਆਇੰਟ ਡਾਇਰੈਕਟਰ ਸ. ਰਣਦੀਪ ਸਿੰਘ ਆਹਲੂਵਾਲੀਆ ਦੇ ਵੱਡੇ ਭਰਾ ਅਤੇ ਸੇਵਾਮੁਕਤ ਮੰਡੀ ਸੁਪਰਵਾਈਜ਼ਰ ਸ੍ਰੀ ਰਵਿੰਦਰਪਾਲ ਸਿੰਘ ਆਹਲੂਵਾਲੀਆ ਨਮਿਤ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਉਪਰੰਤ ਅੰਤਿਮ ਅਰਦਾਸ ਅੱਜ ਗਊਸ਼ਾਲਾ ਭਵਨ ਵਿਖੇ ਹੋਈ ਜਿਥੇ ਕਿ ਵੱਡੀ ਗਿਣਤੀ ਵਿੱਚ ਧਾਰਮਿਕ, ਸਮਾਜਿਕ, ਸਿਆਸੀ ਅਤੇ ਪ੍ਰਸ਼ਾਸਨਿਕ ਸ਼ਖ਼ਸੀਅਤਾਂ ਨੇ ਸ਼ਾਮਲ ਹੋ ਕੇ ਵਿਛੜੀ ਰੂਹ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਵੈਰਾਗਮਈ ਕੀਰਤਨ ਕੀਤਾ।
ਜ਼ਿਕਰਯੋਗ ਹੈ ਕਿ ਸ੍ਰੀ ਰਵਿੰਦਰਪਾਲ ਪਾਲ ਸਿੰਘ ਆਹਲੂਵਾਲੀਆ (65) ਪਿਛਲੇ ਦਿਨੀਂ ਸੰਖੇਪ ਬਿਮਾਰੀ ਮਗਰੋਂ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਕਈ ਪ੍ਰਮੁੱਖ ਸ਼ਖਸ਼ੀਅਤਾਂ ਨੇ ਸ਼ਾਮਲ ਹੋ ਕੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ । ਪਰਿਵਾਰ ਦੀ ਤਰਫੋਂ ਸ੍ਰੀ ਰਣਦੀਪ ਸਿੰਘ ਆਹਲੂਵਾਲੀਆ ਨੇ ਸੰਗਤਾਂ ਦਾ ਧੰਨਵਾਦ ਕੀਤਾ।