*ਰਵਿੰਦਰ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਮਾਨਸਾ ਵਜੋਂ ਅਹੁਦਾ ਸੰਭਾਲਿਆ*

0
81

ਮਾਨਸਾ, 25 ਮਈ (ਸਾਰਾ ਯਹਾਂ/  ਮੁੱਖ ਸੰਪਾਦਕ)  : ਪੰਜਾਬ ਸਰਕਾਰ ਵੱਲੋਂ ਮਾਨਸਾ ਵਿਖੇ ਬਤੌਰ ਵਧੀਕ ਡਿਪਟੀ ਕਮਿਸਨਰ (ਜ) ਵਜੋਂ ਤਾਇਨਾਤ ਕੀਤੇ ਗਏ 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਰਵਿੰਦਰ ਸਿੰਘ ਨੇ ਅੱਜ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਜ) ਫਿਰੋਜ਼ਪੁਰ ਵੱਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।
 ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਲੋਕਾਂ ਨੂੰ ਪਾਰਦਰਸ਼ੀ ਅਤੇ ਭਿ੍ਰਸ਼ਟਾਚਾਰ ਮੁਕਤ ਪ੍ਰਸ਼ਾਸਨ ਸਮੇਤ ਸਮਾਂਬੱਧ ਪ੍ਰਸਾਸ਼ਕੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀਆਂ ਤਰਜੀਹਾਂ ਮੁਤਾਬਕ ਜ਼ਿਲ੍ਹੇ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ’ਤੇ ਹੱਲ ਕੀਤੀਆਂ ਜਾਣਗੀਆਂ ਅਤੇ ਆਮ ਲੋਕਾਂ ਨੂੰ ਸਰਕਾਰੀ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। 

NO COMMENTS