ਰਵੀ ਸ਼ੰਕਰ ਨੇ ਪਹੁੰਚਾਈ ਸਿੱਖ ਭਾਵਨਾਵਾਂ ਨੂੰ ਠੇਸ, ਸ਼੍ਰੋਮਣੀ ਕਮੇਟੀ ਵੱਲੋਂ ਸਖਤ ਨੋਟਿਸ

0
60

ਅੰਮ੍ਰਿਤਸਰ 15,ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰਵੀ ਸ਼ੰਕਰ ਉੱਪਰ ਸਿੱਖ ਭਾਵਨਾਵਾਂ ਨਾਲ ਕੀਤੇ ਖਿਲਵਾੜ ਦਾ ਦਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਕਿ ਰਵੀ ਸ਼ੰਕਰ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਉਸ ਵੱਲੋਂ ਪਾਵਨ ਗੁਰਬਾਣੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਗੁਰੂ ਸਾਹਿਬਾਨ ਦਾ ਅਪਮਾਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਉੱਪਰ ਪਹਿਲੇ ਪਾਤਸ਼ਾਹ ਜੀ ਨਾਲ ਆਪਣੀ ਤਸਵੀਰ ਲਾ ਕੇ ਰਵੀ ਸ਼ੰਕਰ ਨੇ ਸਿੱਖ ਹਿਰਦਿਆਂ ਨੂੰ ਸੱਟ ਮਾਰੀ ਹੈ। ਇਸ ਤੋਂ ਇਲਾਵਾ ਗਲ ਵਿੱਚ ਪਾਇਆ ਓਅੰਕਾਰ ਲਿਖਿਆ ਵਸਤਰ ਵੀ ਇੱਕ ਤਸਵੀਰ ਵਿੱਚ ਉਸ ਦੇ ਪੈਰਾਂ ਕੋਲ ਦਿੱਸ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਦੀ ਨਿੰਦਾ ਕਰਦਿਆਂ ਸਬੰਧਤ ਨੂੰ ਮੁਆਫ਼ੀ ਮੰਗਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਬੰਧਤ ਨੂੰ ਪੱਤਰ ਵੀ ਲਿਖਿਆ ਜਾ ਰਿਹਾ ਹੈ।

ਬੀਬੀ ਜਗੀਰ ਕੌਰ ਨੇ ਆਖਿਆ ਕਿ ਪਾਵਨ ਗੁਰਬਾਣੀ ਤੇ ਮਨੁੱਖਤਾ ਦੇ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਰਵੀ ਸ਼ੰਕਰ ਨੂੰ ਸਿੱਖ ਜਗਤ ਤੋਂ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ ਤੇ ਜੇਕਰ ਉਹ ਅਜਿਹਾ ਨਹੀਂ ਕਰਦਾ ਤਾਂ ਸ਼੍ਰੋਮਣੀ ਕਮੇਟੀ ਸਖ਼ਤ ਕਾਰਵਾਈ ਕਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਜਿਹਾ ਕਰਨ ਵਾਲੇ ਲੋਕਾਂ ਨੂੰ ਸਖ਼ਤ ਤਾੜਨਾ ਕੀਤੀ ਕਿ ਉਹ ਆਪਣੇ ਦਾਇਰੇ ਵਿੱਚ ਰਹਿਣ ਤੇ ਅਜਿਹੀ ਗਲਤੀ ਨਾ ਕਰਨ, ਜਿਸ ਨਾਲ ਸੰਗਤਾਂ ਅੰਦਰ ਤਲਖੀ ਪੈਦਾ ਹੋਵੇ।

NO COMMENTS