
ਚੰਡੀਗੜ੍ਹ, 10 ਸਤੰਬਰ (ਸਾਰਾ ਯਹਾਂ/ਬਿਊਰੋ ਰਿਪੋਰਟ)
ਪੰਜਾਬ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਪੰਜਾਬ ਸਟੇਟ ਡੀਅਰ ਰਾਖੀ ਬੰਪਰ 2021 ਦਾ ਪਹਿਲਾ ਇਨਾਮ ਜਿੱਤਿਆ ਹੈ। ਲਾਟਰੀਜ਼ ਵਿਭਾਗ ਨੇ 26 ਅਗਸਤ ਨੂੰ ਰਾਖੀ ਬੰਪਰ ਦੇ ਨਤੀਜੇ ਐਲਾਨੇ ਸਨ ਅਤੇ 2 ਕਰੋੜ ਰੁਪਏ ਦਾ ਪਹਿਲਾ ਇਨਾਮ ਟਿਕਟ ਨੰ. ਬੀ -946267 ’ਤੇ ਨਿਕਲਿਆ ਸੀ।ਗੁਰਦਾਸਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਗੁਰਮੀਤ ਸਿੰਘ ਨੇ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਨਯਾਗਾਉਂ ਤੋਂ ਟਿਕਟ ਖਰੀਦੀ ਸੀ।
ਇਨਾਮੀ ਰਾਸ਼ੀ ਲੈਣ ਲਈ ਇੱਥੇ ਸਟੇਟ ਲਾਟਰੀਜ਼ ਵਿਭਾਗ ਨੂੰ ਟਿਕਟ ਅਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਾਉਣ ਤੋਂ ਬਾਅਦ, ਜੇਤੂ ਨੇ ਕਿਹਾ ਕਿ ਇਹ ਰਾਸ਼ੀ ਉਹ ਆਪਣੇ ਬੱਚਿਆਂ ਦੀ ਪੜ੍ਹਾਈ ‘ਤੇ ਖਰਚ ਕਰੇਗਾ ਕਿਉਂਕਿ ਉਹ ਉਨ੍ਹਾਂ ਨੂੰ ਬਿਹਤਰੀਨ ਸਿੱਖਿਆ ਪ੍ਰਦਾਨ ਕਰਨਾ ਚਾਹੁੰਦਾ ਹੈ।
ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੇ ਖੁਸ਼ਨਸੀਬ ਜੇਤੂ ਨੂੰ ਭਰੋਸਾ ਦਿੱਤਾ ਕਿ ਇਨਾਮੀ ਰਾਸ਼ੀ ਜਲਦੀ ਉਸ ਦੇ ਖਾਤੇ ਵਿੱਚ ਪਾ ਦਿੱਤੀ ਜਾਵੇਗੀ।
