ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ ਫੋਟੋ ਵੋਟਰ ਸੂਚੀਆਂ ਦੀਆਂ ਕਾਪੀਆਂ

0
28

ਮਾਨਸਾ, 15 ਜਨਵਰੀ (ਸਾਰਾ ਯਹਾ / ਮੁੱਖ ਸੰਪਾਦਕ) : ਡਿਪਟੀ ਕਮਿਸ਼ਨਰ—ਕਮ—ਜ਼ਿਲ੍ਹਾ ਚੋਣ ਅਫਸਰ ਮਾਨਸਾ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ—ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ—ਕਮ—ਵਧੀਕ ਜਿ਼ਲ੍ਹਾ ਚੋਣ ਅਫ਼ਸਰ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਯੋਗਤਾ ਮਿਤੀ 01 ਜਨਵਰੀ 2021 ਦੇ ਅਧਾਰ *ਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ।  ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ ਪ੍ਰਕਾਸ਼ਿਤ ਕੀਤੀ ਗਈ ਫੋਟੋ ਵੋਟਰ ਸੂਚੀ ਦੀ ਹਾਰਡ ਕਾਪੀ ਅਤੇ ਬਿਨ੍ਹਾਂ ਫੋਟੋ ਵਾਲੀ ਵੋਟਰ ਸੂਚੀ ਦੀ ਸਾਫਟ ਕਾਪੀ ਸਪਲਾਈ ਕੀਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਯੋਗਤਾ ਮਿਤੀ 01 ਜਨਵਰੀ 2021 ਦੇ ਆਧਾਰ *ਤੇ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਅੱਜ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਹ ਵੋਟਰ ਸੂਚੀ ਜ਼ਿਲ੍ਹਾ ਚੋਣ ਦਫ਼ਤਰ, ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰ ਦੇ ਦਫ਼ਤਰ, ਸਬੰਧਤ ਬੂਥ ਲੈਵਲ ਅਫਸਰਾਂ ਪਾਸ ਵੇਖਣ ਲਈ ਉਪਲਬਧ ਹੈੈ।  ਉਨ੍ਹਾਂ ਦੱਸਿਆ ਕਿ ਅੰਤਿਮ ਪ੍ਰਕਾਸ਼ਿਤ ਕੀਤੀ ਵੋਟਰ ਸੂਚੀ ਅਨੁਸਾਰ ਵਿਧਾਨ ਸਭਾ ਚੋਣ ਹਲਕਾ 96—ਮਾਨਸਾ ਵਿੱਚ 215320, 97—ਸਰਦੂਲਗੜ੍ਹ ਵਿੱਚ 178787 ਅਤੇ 98—ਬੁਢਲਾਡਾ ਹਲਕੇ ਵਿੱਚ 193228 ਵੋਟਰ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਜ਼ਿਲ੍ਹੇ ਵਿੱਚ ਵੋਟਰਾਂ ਦੀ ਕੁੱਲ ਗਿਣਤੀ 587335 ਹੋ ਗਈ ਹੈ।  ਵਧੀਕ ਜ਼ਿਲ੍ਹਾ ਚੋਣ ਅਫਸਰ ਵੱਲੋਂ ਦੱਸਿਆ ਗਿਆ ਕਿ ਹਰੇਕ ਵਿਅਕਤੀ ਆਪਣੀ ਵੋਟ ਵੋਟਰ ਸੂਚੀ ਵਿੱਚ ਚੈੱਕ ਕਰ ਲਵੇ ਕਿਉਂਕਿ ਵੋਟ ਪਾਉਣ ਲਈ ਸਿਰਫ ਵੋਟਰ ਕਾਰਡ ਹੋਣਾ ਹੀ ਜਰੂਰੀ ਨਹੀਂ ਹੈ, ਉਹਨਾਂ ਦੀ ਮੌਜੂਦਾ ਵੋਟ ਵੋਟਰ ਸੂਚੀ ਵਿੱਚ ਦਰਜ ਹੋਣੀ ਵੀ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਯੋਗ ਵਿਅਕਤੀ ਵੋਟ ਬਣਾਉਣ ਤੋਂ ਵਾਂਝਾ ਰਹਿ ਗਿਆ ਹੈ ਜਾਂ ਕਿਸੇ ਵੋਟ ਦੀ ਕਟੌਤੀ ਕੀਤੀ ਜਾਣੀ ਹੈ ਜਾਂ ਵੋਟ ਵਿੱਚ ਦਰੁਸਤੀ ਦੀ ਲੋੜ ਹੈ, ਤਾਂ ਉਹ ਹੁਣ ਵੀ ਵੋਟਰ ਸੂਚੀਆਂ ਦੀ ਲਗਾਤਾਰ ਸੁਧਾਈ—2021 ਦੌਰਾਨ ਆਪਣਾ ਦਾਅਵਾ ਤੇ ਇਤਰਾਜ਼ ਆਫਲਾਈਨ ਜਾਂ ਆਨਲਾਈਨ ਪੇਸ਼ ਕਰ ਸਕਦੇ ਹਨ। ਮੀਟਿੰਗ ਵਿੱਚ ਆਮ ਆਦਮੀ ਪਾਰਟੀ, ਭਾਰਤੀ ਜਨਤਾ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਦੇ ਨੁਮਾਇੰਦਿਆਂ ਤੋਂ ਇਲਾਵਾ ਸ੍ਰੀ ਗੁਰਚਰਨ ਸਿੰਘ ਚੋਣ ਤਹਿਸੀਲਦਾਰ ਨੇ ਭਾਗ ਲਿਆ ।

NO COMMENTS