*ਰਾਜਪਾਲ ਪੁਰੋਹਿਤ ਨੇ ਤਿੰਨ ਬਿੱਲਾਂ ਨੂੰ ਦਿੱਤੀ ਮਨਜ਼ੂਰੀ, CM ਮਾਨ ਨੇ ਕਿਹਾ-ਗਵਰਨਰ ਸਾਹਿਬ ਦਾ ਧੰਨਵਾਦ, ਉਮੀਦ ਕਰਦੇ ਹਾਂ*

0
6

 (ਸਾਰਾ ਯਹਾਂ/ਬਿਊਰੋ ਨਿਊਜ਼):ਪੰਜਾਬ ਦੇ ਰਾਜਪਾਲ ਬੀ.ਐੱਲ. ਪੁਰੋਹਿਤ ਨੇ ਨਵੇਂ ਸਾਲ ‘ਤੇ ਪੰਜਾਬ ਸਰਕਾਰ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਉਨ੍ਹਾਂ ਵਿਧਾਨ ਸਭਾ ਵਿੱਚ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਹੈ।

ਪੰਜਾਬ ਦੇ ਰਾਜਪਾਲ ਬੀ.ਐੱਲ. ਪੁਰੋਹਿਤ ਨੇ ਨਵੇਂ ਸਾਲ ‘ਤੇ ਪੰਜਾਬ ਸਰਕਾਰ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਉਨ੍ਹਾਂ ਵਿਧਾਨ ਸਭਾ ਵਿੱਚ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਵਿੱਚ ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ 2023, ਜਾਇਦਾਦ ਦਾ ਤਬਾਦਲਾ (ਪੰਜਾਬ ਸੋਧ) ਬਿੱਲ 2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ 2023 ਸ਼ਾਮਲ ਹਨ। ਇਸ ਦੇ ਨਾਲ ਹੀ ਇਨ੍ਹਾਂ ਬਿੱਲਾਂ ਦੇ ਪਾਸ ਹੋਣ ਨਾਲ ਸਰਕਾਰ ਨੂੰ 1000 ਕਰੋੜ ਰੁਪਏ ਦੀ ਆਮਦਨ ਹੋਣ ਦੀ ਉਮੀਦ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਕਿਹਾ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਜੀ ਵੱਲੋਂ ਪੰਜਾਬ ਦੀ ਵਿਧਾਨਸਭਾ ਵੱਲੋਂ ਪਾਸ ਕਰਕੇ ਭੇਜੇ ਗਏ 3 ਬਿੱਲਾਂ ਨੂੰ ਮਨਜੂਰੀ ਦੇ ਦਿੱਤੀ ਗਈ ਹੈ…

1. ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2023

2. ਜਾਇਦਾਦ ਦਾ ਤਬਾਦਲਾ (ਪੰਜਾਬ ਸੋਧ) ਬਿੱਲ, 2023

3. ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ, 2023

ਗਵਰਨਰ ਸਾਹਿਬ ਦਾ ਧੰਨਵਾਦ…ਉਮੀਦ ਕਰਦੇ ਹਾਂ ਪੰਜਾਬ ਪੱਖੀ ਬਾਕੀ ਸਾਰੇ ਬਿੱਲ ਵੀ ਜਲਦ ਮਨਜੂਰ ਹੋਣਗੇ…

NO COMMENTS