*ਰਾਜਸੀ ਪਾਰਟੀਆਂ ਦੇ ਨੁੰਮਾਇਦੇਆਂ ਨੂੰ ਫੋਟੋ ਵੋਟਰ ਸੂਚੀਆਂ ਦਾ ਇੱਕ-ਇੱਕ ਸੈੱਟ ਅਤੇ ਬਿਨ੍ਹਾਂ ਫੋਟੋ ਵੋਟਰ ਸੂਚੀਆਂ ਦੀ ਇੱਕ-ਇੱਕ ਸੀ.ਡੀ. ਮੁਹੱਈਆ ਕਰਵਾਈ*

0
27

ਮਾਨਸਾ, 05 ਜਨਵਰੀ (ਸਾਰਾ ਯਹਾਂ/ ਮੁੱਖ ਸੰਪਾਦਕ ) : ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਫੋਟੋ ਵੋਟਰ ਸੂਚੀ ਦੀ ਸੁਧਾਈ ਯੋਗਤਾ ਮਿਤੀ 01 ਜਨਵਰੀ 2023 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 05 ਜਨਵਰੀ 2023 ਨੂੰ ਜ਼ਿਲ੍ਹਾ ਚੋਣ ਅਫ਼ਸਰ ਮਾਨਸਾ ਸ਼੍ਰੀਮਤੀ ਬਲਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮਾਨਸਾ ਸ਼੍ਰੀ ਉਪਕਾਰ ਸਿੰਘ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜਰੀ ਵਿੱਚ ਕੀਤੀ ਗਈ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 05 ਜਨਵਰੀ 2023 ਤੱਕ ਜ਼ਿਲ੍ਹੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 5,89,935 ਹੈ, ਜਿਨ੍ਹਾਂ ਵਿੱਚੋਂ 3,12,814 ਪੁਰਸ਼, 2,77,109 ਔਰਤਾਂ ਅਤੇ 12 ਤੀਸਰਾ ਲਿੰਗ ਹਨ। ਉਨ੍ਹਾਂ ਦੱਸਿਆ ਕਿ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਜੋੜਨ ਬਾਰੇ ਸਬੰਧਤ ਨਿਯਮਾਂ ਅਤੇ ਐਕਟਾਂ ਵਿੱਚ ਕੀਤੀਆਂ ਗਈਆਂ ਸੋਧਾਂ, ਇੱਕ ਸਾਲ ਵਿੱਚ ਇੱਕ ਤੋਂ ਵੱਧ ਯੋਗਤਾ ਮਿਤੀਆਂ ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਤਿਆਰੀ ਸਬੰਧੀ ਅਤੇ 18-19 ਸਾਲ ਦੇ ਨੌਜਵਾਨਾਂ ਦੀ ਵੋਟਾਂ ਬਣਾਉਣ ਬਾਰੇ ਦੱਸਿਆ ਗਿਆ।
ਮੀਟਿੰਗ ਦੌਰਾਨ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਵਿਧਾਨ ਸਭਾ ਚੋਣ ਹਲਕਾ ਵਾਈਜ਼ 96- ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ (ਅ.ਜ.) ਦੇ ਫੋਟੋ ਵੋਟਰ ਸੂਚੀਆਂ ਦਾ ਇੱਕ-ਇੱਕ ਸੈੱਟ, ਬਿਨ੍ਹਾਂ ਫੋਟੋ ਵੋਟਰ ਸੂਚੀਆਂ ਦੀ ਇੱਕ-ਇੱਕ ਸੀ.ਡੀ. ਸਪਲਾਈ ਕੀਤੀ ਗਈ।
ਇਸ ਮੌਕੇ ਵੱਖ ਵੱਖ ਰਾਜਸੀ ਪਾਰਟੀਆਂ ਦੇ ਨੁੰਮਾਇੰਦੇਆਂ ’ਚੋਂ ਚੇਅਰਮੈਨ ਜ਼ਿਲ੍ਹਾ ਯੋਜਨਾਂ ਬੋਰਡ ਸ੍ਰੀ ਚਰਨਜੀਤ ਸਿੰਘ ਅੱਕਾਂਵਾਲੀ, ਸ੍ਰੀ ਗੁਰਦੀਪ ਸਿੰਘ ਮਾਖਾ, ਸ੍ਰੀ ਕ੍ਰਿਸ਼ਨ ਚੌਹਾਨ, ਸ੍ਰੀ ਮੱਖਣ ਲਾਲ ਬਾਂਸਲ, ਸ੍ਰੀ ਰੋਹਿਤ ਬਾਂਸਲ ਤੋਂ ਇਲਾਵਾ ਚੋਣ ਕਾਨੂੰਗੋ ਵਰੁਣ ਕੁਮਾਰ ਗੋਇਲ ਅਤੇ ਚੋਣ ਕਲਰਕ ਰਾਜੇਸ਼ ਯਾਦਵ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here