*ਰਾਜਾ ਵੜਿੰਗ ਦਾ ਆਪਣੇ ਹੀ ਵਿੱਤ ਮੰਤਰੀ ਮਨਪ੍ਰੀਤ ਬਾਦਲ ਤੇ ਹਮਲਾ, ਅਸਤੀਫੇ ਦੀ ਕੀਤੀ ਮੰਗ*

0
181

ਚੰਡੀਗੜ੍ਹ 12,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ): ਪੰਜਾਬ ਕਾਂਗਰਸ ਦਾ ਪਹਿਲਾ ਕਲੇਸ਼ ਅਜੇ ਮੁੱਕਿਆ ਨਹੀਂ ਕਿ ਇੱਕ ਹੋਰ ਚਰਚਾ ਛਿੱੜ ਗਈ ਹੈ।ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਰਾਜਾ ਵੜਿੰਗ ਨੇ ਆਪਣੀ ਹੀ ਸਰਕਾਰ ਦੇ ਖਜ਼ਾਨਾ ਮੰਤਰੀ ਤੇ ਨਿਸ਼ਾਨਾ ਸਾਧਿਆ ਹੈ।

ਵੜਿੰਗ ਨੇ ਟਵਿੱਟ ਹੈਂਡਲ ਤੇ ਟਵੀਟ ਕਰਕੇ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੇ ਹਮਲਾ ਬੋਲਿਆ ਹੈ।ਵੜਿੰਗ ਨੇ ਲਿਖਿਆ, “ਪੰਜਾਬ ਦੇ ਵਿੱਤ ਮੰਤਰੀ ਲੋਕਾਂ ਦਾ ਪੈਸਾ ਪੰਜਾਬ ਨੂੰ ਬਰਬਾਦ ਕਰਨ ਵਾਲੇ ਅਕਾਲੀਆਂ ਨੂੰ ਵੰਡਣ ਵਿੱਚ ਵਿਅਸਤ ਹਨ।”

ਉਨ੍ਹਾਂ ਮਨਪ੍ਰੀਤ ਬਾਦਲ ਦੇ ਇੱਕ ਤਸਵੀਰ ਸਾਂਝਾ ਕਰਦੇ ਹੋਏ ਲਿਖਿਆ ਹੈ ਕਿ ਅਕਾਲੀ ਦਲ ਦੇ ਜ਼ੋਨ ਇੰਚਾਰਜ ਨੂੰ 15 ਲੱਖ ਰੁਪਏ ਵੰਡਦੇ ਹੋਏ ਮਨਪ੍ਰੀਤ ਬਾਦਲ।

ਵੜਿੰਗ ਨੇ ਅੱਗੇ ਲਿਖਿਆ, “ਕਾਂਗਰਸ ਨੂੰ ਕਮਜ਼ੋਰ ਕਰਨ ਅਤੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਇਹ ਯੋਜਨਾ ਮਨਪ੍ਰੀਤ ਬਾਦਲ ਵੱਲੋਂ ਮਹੀਨਿਆਂ ਤੋਂ ਚਲਾਈ ਜਾ ਰਹੀ ਹੈ।” ਉਨ੍ਹਾਂ ਰਾਹੁਲ ਗਾਂਧੀ ਨੂੰ ਅਪੀਲ ਕੀਤੀ ਕਿ ਮਨਪ੍ਰੀਤ ਬਾਦਲ ਤੇ ਤੁਰੰਤ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਉਨ੍ਹਾਂ ਦਾ ਅਸਤੀਫਾ ਲੈਣ

NO COMMENTS