*ਰਾਜਾ ਵੜਿੰਗ ਨੇ ‘AAP’ ਸਰਕਾਰ ‘ਤੇ ਦਿੱਤੀ ਤਿੱਖੀ ਪ੍ਰਤੀਕਿਰਿਆ, ਕਿਹਾ ‘ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਫੇਲ੍ਹ…ਪਾਰਟੀ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ’*

0
8

(ਸਾਰਾ ਯਹਾਂ/ਬਿਊਰੋ ਨਿਊਜ਼ ) :ਅੱਜ ਜਲੰਧਰ ਵਿੱਚ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ‘ਚ ਉਨ੍ਹਾਂ ਨੇ ‘ਆਪ’ ਸਰਕਾਰ ‘ਤੇ ਵਿਅੰਗ ਕੱਸਦਿਆਂ ਕਿਹਾ ਕਿ ‘ਆਪ’ ਸਰਕਾਰ ਨੂੰ ਇਕ ਸਾਲ ਪੂਰਾ ਹੋ ਗਿਆ ਹੈ, ਅੱਜ ਅਸੀਂ ਮੀਡੀਆ ਰਾਹੀਂ ਉਨ੍ਹਾਂ ਤੋਂ ਸਵਾਲ ਉਠਾਉਂਦੇ ਹਾਂ । ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਫੇਲ੍ਹ ਹੋ ਗਏ ਹਨ, ਭਾਵ ਪਾਰਟੀ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਹ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਹਾਰ ਚੁੱਕੇ ਹਨ ਅਤੇ ਹੁਣ ਜਲੰਧਰ ਤੋਂ ਹਾਰਣਗੇ। ‘ਆਪ’ ਸਰਕਾਰ ਨੇ ਕਿਹਾ ਕਿ ਉਹ ਆਮ ਲੋਕਾਂ ਨੂੰ ਪੁੱਛ ਕੇ ਉਮੀਦਵਾਰ ਦੇਣਗੇ, ਪਰ ਅਜਿਹਾ ਕੁਝ ਨਹੀਂ ਹੋਇਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੁਸ਼ੀਲ ਰਿੰਕੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਸੀ, ਜਿਸ ਕਾਰਨ ‘ਆਪ’ ਦੇ ਕਈ ਵਰਕਰ ਨਾਰਾਜ਼ ਹਨ। ਵਿਧਾਨ ਸਭਾ ਚੋਣਾਂ ਸਮੇਂ ਕਈ ਦੋਸ਼ ਲਾਏ ਗਏ ਸਨ ਪਰ ਹੁਣ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਭ ਕੁਝ ਠੀਕ ਹੋ ਗਿਆ ਹੈ। ਇਹਨਾਂ ਨੇ ਪੰਜਾਬ ਦੀ ਹਾਲਤ ਬਹੁਤ ਮਾੜੀ ਕਰ ਦਿੱਤੀ ਹੈ, ਛੋਟੇ ਹੁੰਦਿਆਂ ਦੇਖਦੇ ਸੀ ਬੰਕਰ ਮਿੱਟੀ ਦੇ ਬਣੇ ਹੁੰਦੇ ਸਨ ਤੇ ਸਿਪਾਹੀ ਖੜੇ ਹੁੰਦੇ ਸਨ ਤੇ ਅੱਜ ਵੀ ਉਹਨਾਂ ਨੇ ਉਹੀ ਹਾਲਤ ਕਰ ਦਿੱਤੀ ਹੈ ਤੇ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਮੂਸੇਵਾਲੇ ਦੀ ਮੌਤ ਦਾ ਇਨਸਾਫ਼ ਨਹੀਂ ਮਿਲਿਆ, ਉਲਟਾ ਉਸਦੇ ਪਰਿਵਾਰ ਨੂੰ ਧਮਕੀਆਂ ਮਿਲ ਰਹੀਆਂ ਹਨ ਕਿ ਉਹ ਉਸਨੂੰ ਉਸਦੇ ਪੁੱਤਰ ਕੋਲ ਭੇਜ ਦੇਣਗੇ

ਕਿਸਾਨਾਂ ਵੱਲੋਂ ਦਿੱਤੇ ਧਰਨੇ ਸਬੰਧੀ ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਕਈ ਮੰਗਾਂ ਜਾਇਜ਼ ਹਨ ਅਤੇ ਸਰਕਾਰ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ। ਕਈ ਥਾਈਂ ਅਜੇ ਤੱਕ ਗਦਾਵਰੀ ਨਹੀਂ ਹੋਈ ਅਤੇ ਕਈ ਕਿਸਾਨਾਂ ਨੂੰ ਅਜੇ ਤੱਕ ਮੁਆਵਜ਼ਾ ਨਹੀਂ ਮਿਲਿਆ। ਥੋੜ੍ਹੇ ਦਿਨਾਂ ਬਾਅਦ ਫ਼ਸਲ ਦੀ ਕਟਾਈ ਹੋ ਜਾਵੇਗੀ, ਇਸ ਲਈ ਕਿਸਾਨ ਆਪਣਾ ਨੁਕਸਾਨ ਕਿਵੇਂ ਦਿਖਾਉਣਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਅੱਗੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਲੋਕ ਧਰਨੇ ਲਗਾਉਂਦੇ ਨਜ਼ਰ ਆਉਣਗੇ।

NO COMMENTS