
(ਸਾਰਾ ਯਹਾਂ/ਬਿਊਰੋ ਨਿਊਜ਼ ) : ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਵਜੋਤ ਸਿੰਘ ਸਿੱਧੂ ਰਿਹਾਈ ਲਈ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੱਖਪਾਤੀ ਪਾੜਾਂ ਤੋਂ ਉੱਪਰ ਉੱਠ ਕੇ ਨਿਆਂ ਕੀਤਾ ਜਾਵੇ।
ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਨਵਜੋਤ ਸਿੱਧੂ ਦੀ ਰਿਹਾਈ ਲਈ ਪੱਖਪਾਤੀ ਪਾੜਾਂ ਤੋਂ ਉੱਠ ਕੇ ਵਿਚਾਰ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ 26 ਜਨਵਰੀ ਨੂੰ ਜੇਲ੍ਹ ਤੋਂ ਰਿਹਾਈ ਨੂੰ ਲੈ ਕੇ ਕਿਆਸਰਾਈਆਂ ਜਾਰੀ ਸਨ। ਜਿੱਥੇ ਪਟਿਆਲਾ, ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਸਿੱਧੂ ਦੇ ਸਮਰਥਕਾਂ ਨੇ ਉਨ੍ਹਾਂ ਦੇ ਸਵਾਗਤ ਲਈ ਪੂਰੇ ਜ਼ੋਰਾਂ ਨਾਲ ਤਿਆਰੀਆਂ ਵੀ ਕੀਤੀਆਂ ਹੋਈਆਂ ਸਨ, ਉੱਥੇ ਹੀ ਸੂਬਾ ਸਰਕਾਰ ਅਤੇ ਰਾਜ ਭਵਨ ਨੇ ਸਿੱਧੂ ਦੀ ਰਿਹਾਈ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ ਸੀ।
ਹੁਣ ਫਿਰ ਨਵਜੋਤ ਸਿੱਧੂ ਦੀ ਰਿਹਾਈ ਲਈ ਮੰਗ ਕੀਤੀ ਜਾ ਰਹੀ ਹੈ, ਤੇ ਹੁਣ ਰਾਜਾ ਵੜਿੰਗ ਨੇ ਵੀ ਉਨ੍ਹਾਂ ਦੀ ਰਿਹਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ। ਹੁਣ ਵੇਖਣਾ ਹੋਵੇਗਾ ਕੀ ਹੁਣ ਨਵਜੋਤ ਸਿੱਧੂ ਦੀ ਰਿਹਾਈ ਕਦੋਂ ਹੁੰਦੀ ਹੈ। ਮੁੱਖ ਮੰਤਰੀ ਇਸ ਸਬੰਧੀ ਕੀ ਫੈਸਲਾ ਲੈਂਦੇ ਹਨ?
