ਮਾਨਸਾ, 25 ਜੂਨ (ਸਾਰਾ ਯਹਾਂ/ਅਮਨ ਮਹਿਤਾ) : ਪੰਜਾਬ ਰਾਜ ਦੇ ਮੁਲਾਜ਼ਮਾਂ ਦੇ ਸੰਘਰਸ਼ਾਂ ਵਿੱਚ ਮੋਹਰੀ ਰੋਲ ਅਦਾ ਕਰਨ ਵਾਲੇ ਮਾਨਸਾ ਦੇ ਰਾਜੇਸ਼ ਕੁਮਾਰ ਬੁਢਲਾਡਾ ਨੂੰ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਦਾ ਸੂਬਾ ਪ੍ਰੈੱਸ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪਿਛਲੇ ਦਿਨੀਂ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਦੀ ਸਟੇਟ ਪੱਧਰੀ ਮੀਟਿੰਗ ਜੰਥੇਬੰਦੀ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ, ਜਿਸ ਵਿੱਚ ਸਮੂਹ ਸਟੇਟ ਕਮੇਟੀ ਵੱਲੋਂ ਰਾਜੇਸ਼ ਕੁਮਾਰ ਬੁਢਲਾਡਾ ਨੂੰ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਦਾ ਸੂਬਾ ਪ੍ਰੈੱਸ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇੱਥੇ ਇਹ ਜ਼ਿਕਰਯੋਗ ਹੈ ਕਿ ਰਾਜੇਸ਼ ਕੁਮਾਰ ਬੁਢਲਾਡਾ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਵਜੋਂ ਕੰਮ ਕਰ ਰਹੇ ਹਨ। ਇਨ੍ਹਾਂ ਦਾ ਰਾਜ ਦੇ ਈਟੀਟੀ ਅਧਿਆਪਕਾਂ ਦੇ ਚੱਲੇ ਸੰਘਰਸ਼ ਵਿੱਚ ਪਿਛਲੇ 20 ਸਾਲਾਂ ਤੋਂ ਅਹਿਮ ਰੋਲ ਹੈ, ਚਾਹੇ ਉਹ 2006 ਵਿੱਚ ਅਧਿਆਪਕਾਂ ਦੀ ਰੈਗੂਲਰ ਭਰਤੀ ਹੋਵੇ ਚਾਹੇ ਉਹ 2014 ਉਸ ਸਮੇਂ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦਾਂ ਤੋਂ ਸਿੱਖਿਆ ਵਿਭਾਗ ਵਿੱਚ ਵਾਪਸੀ ਦੀ ਲੜਾਈ ਹੋਵੇ। ਆਪਣੇ ਜੀਵਨ ਦੇ ਸੰਘਰਸ਼ੀ ਕੈਰੀਅਰ ਦੌਰਾਨ ਰਾਜੇਸ਼ ਬੁਢਲਾਡਾ ਅਧਿਆਪਕ ਹੱਕੀ ਮੰਗਾਂ ਲਈ ਅਨੇਕਾਂ ਪ੍ਰਕਾਰ ਦੇ ਪੁਲਿਸ ਤਸ਼ੱਦਦਾਂ, ਲਾਠੀਚਾਰਜਾਂ, ਪਾਣੀ ਦੀਆਂ ਤੇਜ਼ ਬੁਛਾੜਾਂ, ਹੰਝੂ ਗੈਸ ਦੇ ਗੋਲਿਆਂ, ਜੇਲ੍ਹਾਂ, ਥਾਣਿਆਂ ਵਿੱਚੋਂ ਗੁਜ਼ਾਰਿਆ ਹੈ। ਯੂਨੀਅਨ ਦੇ ਚੰਗੇ-ਮਾੜੇ ਸਮੇਂ ਵਿੱਚ ਇਨ੍ਹਾਂ ਦਾ ਕਿਰਦਾਰ ਹਮੇਸ਼ਾਂ ਉੱਚ ਕੋਟਿ ਦਾ ਰਿਹਾ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਹ ਇੱਕ ਅਤਿ ਤਜ਼ਰਬੇਕਾਰ, ਤੇਜ਼-ਤਰਾਰ, ਵਿਸ਼ੇਸ਼ ਕਾਨੂੰਨੀ ਮਾਹਰਤਾ ਰੱਖਣ ਵਾਲੇ ਤੇ ਦ੍ਰਿੜ ਇਰਾਦੇ ਵਾਲੇ ਇਨਸਾਨ ਵੀ ਹਨ। ਇਸ ਮੀਟਿੰਗ ਦੌਰਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਹਰਜੀਤ ਸਿੰਘ ਸੈਣੀ, ਸੀਨੀਅਰ ਮੀਤ ਪ੍ਰਧਾਨ ਸਵਰਨਜੀਤ ਸਿੰਘ ਭਗਤਾ ਤੇ ਬਲਰਾਜ ਸਿੰਘ ਘਲੋਟੀ, ਸਕੱਤਰ ਜਨਰਲ ਬੂਟਾ ਸਿੰਘ ਮੋਗਾ, ਖਜ਼ਾਨਚੀ ਕੁਲਵਿੰਦਰ ਸਿੰਘ ਜਹਾਂਗੀਰ, ਜਸਵਿੰਦਰ ਸਿੰਘ ਬਰਗਾੜੀ, ਮਾਝੇ ਦਾ ਜਰਨੈਲ ਉਂਕਾਰ ਸਿੰਘ ਗੁਰਦਾਸਪੁਰ, ਗੁਰਜੀਤ ਸਿੰਘ ਜੱਸੀ ਬਠਿੰਡਾ, ਰਾਜੇਸ਼ ਕੁਮਾਰ ਬੁਢਲਾਡਾ, ਸ਼ਿਵਰਾਜ ਜਲੰਧਰ, ਪਰਮਜੀਤ ਮਾਨ ਲੁਧਿਆਣਾ, ਸ਼੍ਰੀ ਰਾਮ ਨਵਾਂ ਸ਼ਹਿਰ, ਸ਼ਿਵ ਰਾਣਾ ਮੁਹਾਲੀ, ਬਲਵੀਰ ਸਿੰਘ ਮੁਹਾਲੀ, ਸੋਮਨਾਥ ਹੁਸ਼ਿਆਰਪੁਰ, ਜਗਰੂਪ ਸਿੰਘ ਫਿਰੋਜ਼ਪੁਰ, ਕੁਲਦੀਪ ਸੱਭਰਵਾਲ ਫਾਜ਼ਿਲਕਾ, ਲਵਦੀਪ ਸ਼ਰਮਾਂ ਸੰਗਰੂਰ, ਸਤਨਾਮ ਸਿੰਘ ਗੁਰਦਾਸਪੁਰ, ਸਮਸ਼ੇਰ ਸਿੰਘ ਬਾਜਵਾ ਆਦਿ ਆਗੂ ਹਾਜ਼ਰ ਸਨ।