*ਰਾਜੋਆਣਾ ਦੀ ਰਿਹਾਈ ਖਿਲਾਫ ਰਵਨੀਤ ਬਿੱਟੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ, ਬੋਲੇ, ਰਾਜੋਆਣਾ ਵਰਗੇ ਭਿਆਨਕ ਲੋਕਾਂ ਨੂੰ ਰਾਹਤ ਵਿਨਾਸ਼ਕਾਰੀ ਹੋ ਸਕਦੀ*

0
39

ਚੰਡੀਗੜ੍ਹ 19,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼): ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਨੂੰ ਲੈ ਕੇ ਸੁਖਬੀਰ ਬਾਦਲ ਮਗਰੋਂ ਹੁਣ ਲੋਕ ਸਭਾ ਸਾਂਸਦ ਰਵਨੀਤ ਬਿੱਟੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖੀ ਹੈ। ਰਵਨੀਤ ਬਿੱਟੂ ਨੇ ਸ੍ਰੋਮਣੀ ਅਕਾਲੀ ਦਲ ਤੇ ਸੁਖਬੀਰ ਬਾਦਲ ‘ਤੇ ਹਮਲਾ ਬੋਲਿਆ ਹੈ। ਬਿੱਟੂ ਨੇ ਕਿਹਾ ਕਿ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਰਾਜੋਆਣਾ ਦੀ ਛੇਤੀ ਰਿਹਾਈ ਮੰਗ ਰਹੇ ਹਨ। ਇਸ ਨਾਲ ਪੰਜਾਬ ਦੀ ਅਮਨ ਸ਼ਾਂਤੀ ਭੰਗ ਹੋ ਸਕਦੀ ਹੈ। ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੁੰ ਅਪੀਲ ਕੀਤੀ ਸੀ ਕਿ ਉਹ ਦਖਲ ਦੇ ਕੇ ਬਲਵੰਤ ਸਿੰਘ ਰਾਜੋਆਣਾ ਦੀ ਛੇਤੀ ਰਿਹਾਈ ਯਕੀਨੀ ਬਣਾਉਣ।


ਬਿੱਟੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ, “ਬਲਵੰਤ ਸਿੰਘ ਰਾਜੋਆਣਾ ਦਾ ਰਿਹਾਈ ਨੂੰ ਲੈ ਕੇ ਮੈਂ ਤੁਹਾਨੂੰ ਵੀ ਵਿਚਾਰ ਕਰਨ ਲਈ ਦਿਲੋਂ ਬੇਨਤੀ ਕਰਾਂਗਾ। ਬਾਦਲ ਵਰਗੇ ਆਗੂ ਜੋ ਵਾਰ-ਵਾਰ ਰਿਹਾਈ ਦੀਆਂ ਤਾਕੀਦਾਂ ਕਰ ਰਹੇ ਹਨ, ਉਹ ਅਗਾਂਹਵਾਧੂ ਪੰਜਾਬ ਦੇ ਖਿਲਾਫ ਹਨ। ਰਾਜੋਆਣਾ ਵਰਗੇ ਭਿਆਨਕ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਵੀ ਰਾਹਤ ਵਿਨਾਸ਼ਕਾਰੀ ਪ੍ਰਭਾਵ ਹੋ ਸਕਦੀ ਹੈ।”

ਦਰਅਸਲ, ਬੀਤੀ ਕੱਲ੍ਹ ਇੱਕ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਸੀ ਕਿ ਕੇਂਦਰ ਸਾਰੇ ਬੰਦੀ ਸਿੰਘਾਂ ਜਿਨ੍ਹਾਂ ਨੇ ਆਪੋ ਆਪਣੀ ਉਮਰ ਕੈਦ ਦੀ ਸਜ਼ਾ ਪੂਰੀ ਕਰ ਲਈ ਹੈ, ਨੂੰ ਰਿਹਾਅ ਕਰਕੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਕੀਤਾ ਵਾਅਦਾ ਨਿਭਾਏ। ਸੁਖਬੀਰ ਨੇ ਬੰਦੀ ਸਿੰਘਾਂ ਦੀ ਰਿਹਾਈ ਮੰਗੀ ਤੇ ਪ੍ਰਧਾਨ ਮੰਤਰੀ ਨੁੰ ਅਪੀਲ ਕੀਤੀ ਕਿ ਉਹ ਤੁਰੰਤ ਦਖਲ ਦੇਣ ਤੇ ਸਮਰਥ ਅਧਿਕਾਰੀ ਵੱਲੋਂ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਕਰਨ ਬਾਰੇ ਫੈਸਲਾ ਲੈ ਕੇ ਉਨ੍ਹਾਂ ਦੀ ਛੇਤੀ ਰਿਹਾਈ ਯਕੀਨੀ ਬਣਾਉਣ।\

ਕੇਂਦਰ ਸਰਕਾਰ ਨੇ 2019 ਵਿਚ ਮਨੁੱਖਤਾ ਦੇ ਆਧਾਰ ’ਤੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਦੀ ਮਨਜ਼ੂਰੀ ਦਿੱਤੀ ਸੀ। ਸੁਖਬੀਰ ਬਾਦਲ ਨੇ ਕਿਹਾ ਕਿ ਇਸ ਮਾਮਲੇ ਵੱਲ ਤੁਰੰਤ ਪ੍ਰਧਾਨ ਮੰਤਰੀ ਵੱਲੋਂ ਧਿਆਨ ਦੇਣ ਦੀ ਜ਼ਰੂਰਤ ਹੈ ਕਿਉਂਕਿ 25 ਮਾਰਚ 2012 ਨੁੰ ਸ਼੍ਰੋਮਣੀ ਕਮੇਟੀ ਵੱਲੋਂ ਸੰਵਿਧਾਨ ਦੀ ਧਾਰਾ 72 ਤਹਿਤ ਜੋ ਰਹਿਮ ਦੀ ਅਪੀਲ ਦਾਇਰ ਕੀਤੀ ਗਈ ਸੀ, ਉਹ ਹਾਲੇ ਵੀ ਰਾਸ਼ਟਰਪਤੀ ਕੋਲ ਪੈਂਡਿੰਗ ਪਈ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕਰ ਕੇ ਕੇਂਦਰ ਸਰਕਾਰ ਨੁੰ ਭਾਈ ਰਾਜੋਆਣਾ ਦੀ ਤਰਸ ਦੀ ਪਟੀਸ਼ਨ ’ਤੇ 30 ਅਪ੍ਰੈਲ ਤੱਕ ਫੈਸਲਾ ਲੈਣ ਨੁੰ ਕਿਹਾ ਹੈ।

ਬਾਦਲ ਨੇ ਪ੍ਰਧਾਨ ਮੰਤਰੀ ਨੁੰ ਲਿਖੇ ਪੱਤਰ ਵਿਚ ਕਿਹਾ ਕਿ ਉਨ੍ਹਾਂ ਨੁੰ ਆਸ ਹੈ ਕਿ ਪ੍ਰਧਾਨ ਮੰਤਰੀ ਖੁਦ ਇਹ ਗੱਲ ਸਮਝ ਸਕਦੇ ਹਨ ਕਿ ਜਦੋਂ ਕੇਂਦਰ ਸਰਕਾਰ ਨੇ ਫਾਂਸੀ ਦੀ ਸਜ਼ਾ ਮੁਆਫ ਕਰ ਦਿੱਤੀ ਤਾਂ ਫਿਰ ਭਾਈ ਰਾਜੋਆਣਾ ਨੂੰ ਸਲਾਖ਼ਾਂ ਪਿੱਛੇ ਰੱਖਣ ਦੀ ਕੋਈ ਤੁੱਕ ਨਹੀਂ ਰਹਿ ਜਾਂਦੀ। ਉਹਨਾਂ ਕਿਹਾ ਕਿ ਸਿੱਖ ਕੌਦੀ ਪਹਿਲਾਂ ਹੀ 26 ਸਾਲਾਂ ਦੀ ਸਜ਼ਾ ਭੁਗਤ ਚੁੱਕਾ ਹੈ ਜੋ ਕਿ ਉਮਰ ਕੈਦ ਨਾਲੋਂ ਵੀ ਜ਼ਿਆਦਾ ਹੈ।

NO COMMENTS