
ਚੰਡੀਗੜ੍ਹ, 16 ਫਰਵਰੀ (ਸਾਰਾ ਯਹਾ /ਮੁੱਖ ਸੰਪਾਦਕ): ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਅੱਜ ਪੰਜਾਬ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਹਲਕਿਆਂ ਦੀ ਵੋਟਾਂ ਦੀ ਗਿਣਤੀ ਲਈ ਤੁਰੰਤ ਮਾਇਕਰੋ ਅਬਜਰਵਰ ਨਿਯੁਕਤ ਕੀਤੇ ਜਾਣ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਵਲੋਂ ਜਾਰੀ ਹੁਕਮਾਂ ਅਨੁਸਾਰ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਹਲਕਿਆਂ ਦੀ ਵੋਟਾਂ ਦੀ ਗਿਣਤੀ ਲਈ ਆਈ.ਏ.ਐਸ./ਪੀ.ਸੀ.ਐਸ./ ਸੀਨੀਅਰ ਅਧਿਕਾਰੀਆਂ ਨੂੰ ਤੁਰੰਤ ਮਾਇਕਰੋ ਅਬਜਰਵਰ ਨਿਯੁਕਤ ਕਰਨ ਦੇ ਹੁਕਮ ਦਿੱਤੇ ਹਨ।
ਜਾਰੀ ਹੁਕਮਾਂ ਅਨੁਸਾਰ ਮਾਈਕਰੋ ਅਬਜਰਵਰ ਕਮਿਸ਼ਨ ਵਲੋਂ ਪਹਿਲਾਂ ਤੋਂ ਨਿਯੁਕਤ ਅਬਜਰਵਰਾਂ ਰਾਹੀਂ ਆਪਣੀ ਰਿਪੋਰਟ ਪੇਸ਼ ਕਰਨਗੇ।————
