*ਰਾਜ ਰਾਣੀ ਫਾਊਂਡੇਸ਼ਨ ਮਾਨਸਾ ਵੱਲੋਂ ਗਲੋਬਲ ਵਾਰਮਿੰਗ ਨੂੰ ਧਿਆਨ ਵਿੱਚ ਰਖਦੇ ਹੋਏ ਸੰਸਥਾ ਦੇ ਮੈਂਬਰ ਦੀਪਕ ਗੋਇਲ ਦੇ ਜਨਮ ਦਿਨ ਮੌਕੇ ਸੈਂਟਰਲ ਪਾਰਕ ਮਾਨਸਾ ਵਿਖੇ ਬੂਟੇ ਲਗਾਏ ਗਏ*

0
24

ਮਾਨਸਾ 24 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ): ਰਾਜ ਰਾਣੀ ਫਾਊਂਡੇਸ਼ਨ ਮਾਨਸਾ ਵੱਲੋਂ ਗਲੋਬਲ ਵਾਰਮਿੰਗ ਨੂੰ ਧਿਆਨ ਵਿੱਚ ਰਖਦੇ ਹੋਏ ਸੰਸਥਾ ਦੇ ਮੈਂਬਰ ਦੀਪਕ ਗੋਇਲ ਦੇ ਜਨਮ ਦਿਨ ਮੌਕੇ ਸੈਂਟਰਲ ਪਾਰਕ ਮਾਨਸਾ ਵਿਖੇ ਬੂਟੇ ਲਗਾਏ ਗਏ। ਫਾਊਂਡੇਰਸ਼ਨ ਦੇ ਪ੍ਰਧਾਨ ਮੁਕੇਸ਼ ਕੁਮਾਰ ਅਤੇ  ਸਕੱਤਰ ਰਮਣੀਕ ਗਰਗ ਦੁਆਰਾ ਅੱਜ ਦੇ ਸਮੇਂ ਵਿੱਚ ਬੂਟੇ ਲਗਾਉਣ ਦੀ ਮਹੱਤਤਾ ਬਾਰੇ ਦੱਸਿਆ ਕਿ ਸਾਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਬਹੁਤ ਜਰੂਰਤ ਹੈ ਤਾਂ ਕਿ ਭਵਿੱਖ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨੂੰ ਖਤਮ ਕੀਤਾ ਜਾ ਸਕੇ। ਰੁੱਖ ਵਾਤਾਵਰਨ ਦੇ ਲਈ ਹੀ ਨਹੀਂ ਸਾਡੇ ਜੀਵਨ ਦੇ ਲਈ ਵੀ ਉਨੇ ਹੀ ਜ਼ਰੂਰੀ ਹਨ ਜਿੰਨਾ ਕਿ ਜੀਵਨ ਜਿਊਣ ਦੇ ਲਈ ਪਾਣੀ ਦੀ ਜ਼ਰੂਰਤ ਹੁੰਦੀ ਹੈ। ਬਿਨਾਂ ਰੁੱਖਾਂ ਦੇ ਅਸੀਂ ਆਪਣੇ ਜੀਵਨ ਜਿਉਣ ਦੀ ਕਲਪਨਾ ਵੀ ਨਹੀਂ ਕਰ ਸਕਦੇ।ਉਨ੍ਹਾਂ ਇਸ ਗੱਲ ਤੋਂ ਜਿਆਦਾ ਜੋਰ ਦਿੱਤਾ ਕਿ ਅਸੀਂ ਆਪਣੇ ਬੱਚਿਆਂ ਨੂੰ ਵਿਰਾਸਤ ਵਿੱਚ ਪ੍ਰਦੂਸ਼ਿਤ ਹਵਾ ਦੇ ਬਜਾਏ ਸ਼ੁੱਧ ਹਵਾ ਦੇ ਕ ਜਾਈਏ ਤਾਂ ਕਿ ਆਉਣ ਵਾਲੀਆਂ ਪੀੜੀਆਂ ਤੰਦਰੁਸਤ ਰਹਿ ਸਕਣ। ਉਨ੍ਹਾ ਕਿਹਾ ਕਿ ਆਕਸੀਜਨ ਦੀ ਮਾਤਰਾ ਸਿਰਫ ਦਰੱਖਤ ਹੀ ਪੂਰੀ ਕਰ ਸਕਦੇ ਹਨ। ਉਨ੍ਹਾਂ ਨੇ ਰਾਜ ਰਾਣੀ ਫਾਊਡੇਸ਼ਨ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸੰਸਥਾਂ ਵੱਲੋਂ ਹਰ ਸਾਲ ਪੌਦੇ ਲਗਾਏ ਜਾਂਦੇ ਹਨ ਅਤੇ ਉਨ੍ਹਾਂ ਦੀ ਸਮੇਂ ਸਮੇਂ ਤੇ ਦੇਖਭਾਲ ਵੀ ਕੀਤੀ ਜਾਂਦੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇੱਕ ਪਲਾਂਟੇਸ਼ਨ ਕੈਂਪ ਹੋਰ ਲਗਾਇਆ ਜਾਏਗਾ । ਉਨ੍ਹਾਂ ਅਖੀਰ ਵਿੱਚ ਬੇਨਤੀ ਕੀਤੀ ਕਿ ਅਸੀਂ ਸਾਰੇ ਹਰ ਖੁਸ਼ੀ ਤੇ ਇੱਕ ਬੂਟਾ ਜਰੂਰ ਲਗਾਈਏ । ਇਸ ਮੌਕੇ ਦੀਪਕ ਗੋਇਲ,ਵਿਨੋਦ ਕੁਮਾਰ , ਸ਼ੀਤਲ ਗਰਗ,ਰੋਬਿਨ ਤਾਇਲ ਅਤੇ ਰੋਹਿਤ ਬਾਂਸਲ, ਅਰੂਸ਼ੀ ਗਰਗ ਅਤੇ ਸੁਕਮਲ ਗੋਇਲ ਹਾਜ਼ਰ ਸਨ।

NO COMMENTS