*ਰਾਜ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਯੋਜਨਾਵਾਂ ਜ਼ਮੀਨੀ ਪੱਧਰ ’ਤੇ ਪਹੁੰਚਾਉਣ ਲਈ ਵਰਦਾਨ ਸਾਬਤ ਹੋਣਗੇ ਜਨ ਸੁਣਵਾਈ ਕੈਂਪ-ਵਿਧਾਇਕ ਬੁੱਧ ਰਾਮ*

0
3

ਮਾਨਸਾ, 20 ਫਰਵਰੀ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਆਪ ਦੀ ਸਰਕਾਰ, ਆਪ ਦੇ ਦੁਆਰ”ਕੈਂਪਾਂ ਦਾ ਮੰਤਵ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋਂ ਛੱਤ ਥੱਲੇ ਸਰਕਾਰੀ ਸੇਵਾਵਾਂ ਦਾ ਲਾਭ ਮੁਹੱਈਆ ਕਰਾਉਣਾ, ਲੋਕਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਉਨ੍ਹਾਂ ਦਾ ਮੌਕੇ ’ਤੇ ਹੀ ਹੱਲ ਕਰਨਾ ਹੈ। ਇਹ ਕੈਂਪ ਰਾਜ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਯੋਜਨਾਵਾਂ ਜ਼ਮੀਨੀ ਪੱਧਰ ’ਤੇ ਪਹੁੰਚਾਉਣ ਲਈ ਲੋਕਾਂ ਲਈ ਵਰਦਾਨ ਸਾਬਤ ਹੋਣਗੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਬਹਾਦਰਪੁਰ, ਜੁਗਲਾਨ, ਕਿਸ਼ਨਗੜ੍ਹ ਸੇਢਾ ਸਿੰਘ ਵਾਲਾ, ਕਾਹਨਗੜ੍ਹ ਵਿਖੇ ਲੱਗੇ ਜਨ ਸੁਣਵਾਈ ਕੈਂਪਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ।
ਉਨ੍ਹਾਂ ਕਿਹਾ ਕਿ ਯੋਗ ਲੋੜਵੰਦਾ ਤੱਕ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਸ਼ੁਰੂ ਕੀਤੀ ਯੋਜਨਾ ‘ਆਪ ਦੀ ਸਰਕਾਰ ਆਪ ਦੇ ਦੁਆਰ’ ਰਾਹੀ ਪਿੰਡ-ਪਿੰਡ/ਵਾਰਡਾਂ ’ਚ ਜਾ ਕੇ ਪ੍ਰਸ਼ਾਸਨਿਕ ਅਧਿਕਾਰੀ ਲੋਕਾਂ ਨੂੰ ਜਿੱਥੇ ਸਰਕਾਰ ਦੀਆਂ ਯੋਜਨਾਵਾ ਬਾਰੇ ਜਾਣਕਾਰੀ ਦੇ ਰਹੇ ਹਨ, ਉਥੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਵੀ ਮੌਕੇ ’ਤੇ ਹੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕੈਂਪਾਂ ਨਾਲ ਆਮ ਲੋਕਾਂ ਦੇ ਸਮੇਂ ਦੀ ਬੱਚਤ ਹੋ ਰਹੀ ਹੈ।
ਇਸ ਮੌਕੇ ਪਿੰਡ ਜੁਗਲਾਨ ਵਿਖੇ ਗੁਰਜੰਟ ਸਿੰਘ, ਗੁਰਚਰਨ ਸਿੰਘ, ਸਰਪੰਚ ਜਸਵਿੰਦਰ ਕੌਰ, ਪਿਆਰਾ ਸਿੰਘ, ਪੰਚਾਇਤ ਸਕੱਤਰ ਬਲਜਿੰਦਰ ਸਿੰਘ, ਹਰਭਜਨ ਸਿੰਘ, ਪੰਚਾਇਤ ਅਫਸਰ ਸਰਬਜੀਤ ਸਿੰਘ, ਪਿੰਡ ਬਹਾਦਰਪੁਰ ਵਿਖੇ ਸੁੱਖਾ ਸਿੰਘ, ਰਣਵੀਰ ਸਿੰਘ ਬਿੱਟੂ, ਮਹਿੰਦਰ ਸਿੰਘ, ਪਿੰਡ ਕਾਹਨਗੜ੍ਹ ਵਿਖੇ ਕੁਲਵਿੰਦਰ ਸਿੰਘ ਬਲਾਕ ਪ੍ਰਧਾਨ, ਚਮਕੌਰ ਸਿੰਘ ਖੁਡਾਲ ਚੇਅਰਮੈਨ ਮਾਰਕੀਟ ਕਮੇਟੀ ਬਰੇਟਾ, ਦਿਲਬਾਗ ਸਿੰਘ (ਸਾਰੇ ਆਮ ਆਦਮੀ ਪਾਰਟੀ ) ਅਤੇ ਪਿੰਡ ਕਿਸ਼ਨਗੜ੍ਹ ਸੇਢਾ ਸਿੰਘ ਵਾਲਾ  ਵਿਖੇ ਚਰਨਜੀਤ ਸਿੰਘ, ਹਰਵੀਰ ਸਿੰਘ ਮੌਜੂਦ ਸਨ।

NO COMMENTS