ਰਾਣਾ ਸੋਢੀ ਵੱਲੋਂ ਖਿਡਾਰੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਕੈਬਨਿਟ ਦੇ ਫੈਸਲੇ ਲਈ ਮੁੱਖ ਮੰਤਰੀ ਦਾ ਧੰਨਵਾਦ

0
21

ਚੰਡੀਗੜ•, 15 ਜੁਲਾਈ (ਸਾਰਾ ਯਹਾ/ਬਲਜੀਤ ਸ਼ਰਮਾਂ) ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਖਿਡਾਰੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਕੈਬਨਿਟ ਵੱਲੋਂ ਲਏ ਗਏ ਅੱਜ ਇਕ ਅਹਿਮ ਫੈਸਲੇ ਲਈ ਸਮੁੱਚੇ ਮੰਤਰੀ ਮੰਡਲ ਅਤੇ ਖਾਸ ਤੌਰ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ।
ਅੱਜ ਇਥੇ ਜਾਰੀ ਪ੍ਰੈਸ ਵਿੱਚ ਰਾਣਾ ਸੋਢੀ ਨੇ ਕਿਹਾ ਕਿ ਮੁੱਖ ਮੰਤਰੀ ਖੇਡਾਂ ਅਤੇ ਖਿਡਾਰੀਆਂ ਦੇ ਹਿੱਤ ਵਿੱਚ ਫੈਸਲੇ ਲੈਣ ਨੂੰ ਹਮੇਸ਼ਾ ਹੀ ਪਹਿਲ ਕਰਦੇ ਹਨ। ਉਨ•ਾਂ ਕਿਹਾ ਕਿ ਅੱਜ ਦੀ ਕੈਬਨਿਟ ਮੀਟਿੰਗ ਵਿੱਚ ਲਏ ਗਏ ਫੈਸਲੇ ਨਾਲ ਕੌਮਾਂਤਰੀ ਤੇ ਕੌਮੀ ਪੱਧਰ ਦੇ ਤਮਗਾ ਜੇਤੂ ਖਿਡਾਰੀ ਦਰਜਾ 1 ਤੇ 2 ਦੀਆਂ ਅਸਾਮੀਆਂ ਦੀ ਭਰਤੀ ਲਈ ਯੋਗ ਹੋਣਗੇ।
ਖੇਡ ਮੰਤਰੀ ਨੇ ਦੱਸਿਆ ਕਿ ਖਿਡਾਰੀਆਂ ਲਈ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਦੇ ਯਤਨ ਵਜੋਂ ਕੈਬਨਿਟ ਵੱਲੋਂ ਖਿਡਾਰੀ ਦੀ ਪ੍ਰਭਾਸ਼ਾ ਨੂੰ ਹੋਰ ਉਸਾਰੂ ਬਣਾਉਣ ਲਈ ਖਿਡਾਰੀਆਂ ਦੀ ਭਰਤੀ ਸਬੰਧੀ ਨਿਯਮਾਂ (ਦਾ ਪੰਜਾਬ ਰਿਕਰੂਟਮੈਂਟ ਆਫ ਸਪੋਰਟਸ ਪਰਸਨਜ਼ ਰੂਲਜ਼ 1988) ਦੇ ਨਿਯਮ 2 (ਡੀ) (ਏ) ਵਿੱਚ ਸੋਧ ਦਾ  ਫੈਸਲਾ ਲਿਆ ਗਿਆ। ਇਸ ਫੈਸਲੇ ਨਾਲ ਕੌਮੀ ਖੇਡਾਂ/ਸੀਨੀਅਰ ਕੌਮੀ ਚੈਂਪੀਅਨਸ਼ਿਪਾਂ/ਮਾਨਤਾ ਵਾਲੇ ਅੰਤਰ-ਰਾਸ਼ਟਰੀ ਟੂਰਨਾਮੈਂਟਾ ਵਿੱਚ ਸੋਨੇ, ਚਾਂਦੀ ਜਾਂ ਕਾਂਸੀ ਦਾ ਤਮਗਾ ਜਿੱਤਣ ਵਾਲੇ ਖਿਡਾਰੀ ਦਰਜਾ 1 ਅਤੇ 2 ਦੀਆਂ ਅਸਾਮੀਆਂ ਦੀ ਭਰਤੀ ਲਈ ਯੋਗ ਹੋ ਜਾਣਗੇ।
ਰਾਣਾ ਸੋਢੀ ਨੇ ਕਿਹਾ ਕਿ ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਸਦਕਾ ਪਟਿਆਲਾ ਵਿਖੇ ਸੂਬੇ ਦੀ ਪਹਿਲੀ ਖੇਡ ਯੂਨੀਵਰਸਿਟੀ ਬਣ ਰਹੀ ਹੈ। ਇਸ ਤੋਂ ਇਲਾਵਾ ਪੁਰਾਣੇ ਮਹਾਨ ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਦੇਣ ਲਈ ਨੀਤੀ ਵਿੱਚ ਸੋਧ ਕੀਤੀ ਗਈ ਜਿਸ ਤੋਂ ਬਾਅਦ 101 ਖਿਡਾਰੀਆਂ ਨੂੰ ਸੂਬੇ ਦਾ ਇਹ ਵੱਕਾਰੀ ਖੇਡ ਪੁਰਸਕਾਰ ਦਿੱਤਾ ਗਿਆ। ਇਸੇ ਤਰ•ਾਂ ਖਿਡਾਰੀਆਂ ਦੀ ਇਨਾਮੀ ਰਾਸ਼ੀ ਵਿੱਚ ਤਿੰਨ ਤੋਂ ਚਾਰ ਗੁਣਾ ਵਾਧਾ ਕੀਤਾ ਗਿਆ ਜਿਸ ਤੋਂ ਬਾਅਦ ਏਸ਼ਿਆਈ ਤੇ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਪੰਜਾਬੀ ਖਿਡਾਰੀਆਂ ਨੂੰ 16 ਕਰੋੜ ਦੇ ਕਰੀਬ ਇਨਾਮੀ ਰਾਸ਼ੀ ਵੰਡੀ ਗਈ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਸੂਬਾ ਸਰਕਾਰ ਖੇਡ ਸੱਭਿਆਚਾਰ ਪੈਦਾ ਕਰਨ ਲਈ ਤਤਪਰ ਹੈ।

LEAVE A REPLY

Please enter your comment!
Please enter your name here