ਬੁਢਲਾਡਾ 15 ਨਵੰਬਰ (ਸਾਰਾ ਯਹਾ /ਅਮਨ ਮਹਿਤਾ): ਸ਼ਹਿਰ ਨੁੰ ਸੁੰਦਰ ਬਣਾਉਣ ਲਈ ਸਥਾਨਕ ਪ੍ਰਸ਼ਾਸਨ ਵੱਲੋਂ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਸ਼ਹਿਰ ਦੇ ਰੇਲਵੇ ਰੋਡ ਦੇ ਨਵੀਨੀਕਰਨ ਦਾ ਕੰਮ ਕੀਤਾ ਜਾ ਰਿਹਾ ਹੈ ਪਰ ਦੂਸਰੇ ਪਾਸੇ ਹੀ ਸ਼ਹਿਰ ਅੰਦਰ ਕਈ ਥਾਵਾਂ ਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ ਅਤੇ ਜਿਸ ਨਾਲ ਸ਼ਹਿਰ ਵਾਸੀਆਂ ਦਾ ਰਹਿਣਾ ਵੀ ਮੁਸ਼ਕਲ ਹੋ ਰਿਹਾ ਹੈ। ਜਾਣਕਾਰੀ ਅਨੁਸਾਰ ਸ਼ਹਿਰ ਦੇ ਵਿਚਕਾਰ ਸਥਿਤ ਰਾਮਲੀਲਾ ਗਰਾਊਂਡ ਵਿਖੇ ਗੰਦਗੀ ਦੇ ਵੱਡੇ ਵੱਡੇ ਢੇਰ ਲੱਗੇ ਪਏ ਹਨ ਅਤੇ ਸਫ਼ਾਈ ਪੱਖੋਂ ਬਹੁਤ ਬੁਰਾ ਹਾਲ ਹੈ। ਸ਼ਹਿਰ ਵਾਸੀਆਂ ਨੇ ਦੱਸਿਆ ਕਿ ਰਾਮਲੀਲਾ ਗਰਾਊਂਡ ਅੰਦਰ ਰਾਮ ਮੰਦਰ ਅਤੇ ਸ਼ਨੀਦੇਵ ਦਾ ਮੰਦਿਰ ਸਥਿਤ ਹੈ ਅਤੇ ਦੂਸਰੇ ਪਾਸੇ ਸ਼ਹਿਰ ਦੇ ਵਿਚਕਾਰ ਸਥਿਤ ਹੋਣ ਕਰਕੇ ਬਾਜ਼ਾਰ ਵਿੱਚ ਆਉਣ ਜਾਣ ਵਾਲਿਆਂ ਦੀਆਂ ਸਵਾਰੀਆਂ ਲਈ ਪਾਰਕਿੰਗ ਦਾ ਸਥਾਨ ਵੀ ਇਕ ਮਾਤਰ ਰਾਮਲੀਲਾ ਗਰਾਊਂਡ ਹੀ ਹੈ। ਪਰ ਲੰਬੇ ਸਮੇਂ ਤੋਂ ਰਾਮਲੀਲਾ ਗਰਾਊਂਡ ਅੰਦਰ ਸਫ਼ਾਈ ਪੱਖੋਂ ਬਹੁਤ ਬੁਰਾ ਹਾਲ ਹੈ ਅਤੇ ਆਏ ਦਿਨ ਗੰਦਗੀ ਦੇ ਢੇਰ ਲੱਗੇ ਰਹਿੰਦੇ ਹਨ ਅਤੇ ਦੂਸਰੇ ਪਾਸੇ ਹੀ ਇੱਥੇ ਅਵਾਰਾ ਪਸ਼ੂਆਂ ਦੀ ਵੀ ਬਹੁਤ ਪ੍ਰਭਾਵ ਰੱਖਦੀ ਹੈ। ਸ਼ਹਿਰ ਵਾਸੀਆਂ ਨੇ ਕਿਹਾ ਕਿ ਇੱਕ ਪਾਸੇ ਦਾ ਪ੍ਰਸ਼ਾਸਨ ਸ਼ਹਿਰ ਨੂੰ ਸੁੰਦਰ ਬਣਾਉਣ ਦੇ ਉਪਰਾਲੇ ਕਰ ਰਿਹਾ ਹੈ ਅਤੇ ਦੂਸਰੇ ਪਾਸੇ ਸ਼ਹਿਰ ਅੰਦਰ ਸਫਾਈ ਪੱਖੋਂ ਕੋਈ ਨਜ਼ਰ ਨਹੀਂ ਮਾਰੀ ਜਾ ਰਹੀ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਆਵਾਰਾ ਪਸ਼ੂਆਂ ਕਾਰਨ ਲੋਕਾਂ ਦਾ ਜੀਣਾ ਦੁੱਭਰ ਹੋਇਆ ਪਿਆ ਹੈ ਅਤੇ ਆਏ ਦਿਨ ਐਕਸੀਡੈਂਟ ਹੁੰਦੇ ਰਹਿੰਦੇ ਹਨ। ਸ਼ਹਿਰ ਵਾਸੀਆਂ ਨੇ ਦੱਸਿਆ ਕਿ ਰਾਮਲੀਲਾ ਗਰਾਊਂਡ ਅੰਦਰ ਸਫਾਈ ਪੱਖੋਂ ਬੁਰਾ ਹਾਲ ਹੋਣ ਦੇ ਨਾਲ ਨਾਲ ਗੰਦਗੀ ਦੇ ਢੇਰਾਂ ਕਰ ਕੇ ਬਾਜ਼ਾਰ ਵਿੱਚ ਆਉਣ ਜਾਣ ਵਾਲਿਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਬਦਬੂਦਾਰ ਮਾਹੌਲ ਵਿਚ ਰਹਿਣਾ ਪੈ ਰਿਹਾ ਹੈ। ਸ਼ਹਿਰ ਵਾਸੀਆਂ ਨੇ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਉਦੋਂ ਸ਼ਹਿਰ ਅੰਦਰ ਸਫਾਈ ਵੱਲ ਧਿਆਨ ਦਿੱਤਾ ਜਾਵੇ ਅਤੇ ਲੋਕਾਂ ਨੂੰ ਬਿਮਾਰੀਆਂ ਅਤੇ ਜਦ ਬਾਜ਼ਾਰ ਮਾਹੌਲ ਤੋਂ ਛੁਟਕਾਰਾ ਦਿਵਾਇਆ ਜਾਵੇ।