ਰਾਵਿੰਦਰਪਾਲ ਸਿੰਘ ਆਹਲੂਵਾਲੀਆ ਨੂੰ ਹੰਝੂਆਂ ਭਰੀ ਅੰਤਿਮ ਵਿਦਾਇਗੀ

0
222

ਮਾਨਸਾ, 18 ਅਕਤੂਬਰ(ਸਾਰਾ ਯਹਾ / ਮੁੱਖ ਸੰਪਾਦਕ): ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅੰਮ੍ਰਿਤਸਰ ਸ. ਹਰਜੀਤ ਸਿੰਘ ਖਾਲਸਾ ਅਤੇ
ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਜੁਆਇੰਟ ਡਾਇਰੈਕਟਰ ਸ. ਰਣਦੀਪ ਸਿੰਘ ਆਹਲੂਵਾਲੀਆ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਵੱਡੇ ਭਰਾ ਸ. ਰਾਵਿੰਦਰਪਾਲ ਸਿੰਘ ਆਹਲੂਵਾਲੀਆ (65) ਲੁਧਿਆਣਾ ਦੇ ਇੱਕ ਹਸਪਤਾਲ ਵਿਖੇ ਸੰਖੇਪ ਬਿਮਾਰੀ ਮਗਰੋਂ ਅਕਾਲ ਚਲਾਣਾ ਕਰ ਗਏ।
ਸ. ਰਾਵਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਰਾਮਬਾਗ ਸ਼ਮਸ਼ਾਨ ਘਾਟ ਵਿਖੇ ਪੂਰੀਆਂ ਧਾਰਮਿਕ ਰਹੁ-ਰੀਤਾਂ ਨਾਲ ਕੀਤਾ ਗਿਆ ਅਤੇ ਉਨ੍ਹਾਂ ਦੀ ਚਿਖ਼ਾ ਨੂੰ ਅਗਨੀ ਉਨ੍ਹਾਂ ਦੇ ਬੇਟੇ ਸ. ਦੀਪਇੰਦਰ ਸਿੰਘ ਆਹਲੂਵਾਲੀਆ ਨੇ ਦਿਖਾਈ।ਉਹ ਆਪਣੀ ਪਤਨੀ, ਇੱਕ ਬੇਟੇ ਅਤੇ ਬੇਟੀ ਨੂੰ ਸਦੀਵੀ ਵਿਛੋੜਾ ਦੇ ਗਏ ਹਨ।
ਇਸ ਮੌਕੇ ਵੱਡੀ ਗਿਣਤੀ ਸ਼ਖ਼ਸੀਅਤਾਂ, ਪ੍ਰਸ਼ਾਸਨਿਕ ਤੇ ਨਿਆਂਇਕ ਅਧਿਕਾਰੀਆਂ, ਰਿਸ਼ਤੇਦਾਰਾਂ ਅਤੇ ਸਨੇਹੀਆਂ ਨੇ ਵਿਛੜੀ ਰੂਹ ਨੂੰ ਹੰਝੂਆਂ ਭਰੀ ਅੰਤਿਮ ਵਿਦਾਇਗੀ ਦਿੱਤੀ। ਜ਼ਿਕਰਯੋਗ ਹੈ ਕਿ ਸਵ. ਆਹਲੂਵਾਲੀਆ, ਮਾਰਕੀਟ ਕਮੇਟੀ ਚੀਮਾ ਮੰਡੀ ਤੋਂ ਬਤੌਰ ਮੰਡੀ ਸੁਪਰਵਾਈਜ਼ਰ ਰਿਟਾਇਰ ਹੋਏ ਸਨ।
ਇਸ ਦੌਰਾਨ ਵਿਧਾਇਕ ਸ. ਨਾਜਰ ਸਿੰਘ ਮਾਨਸਾਹੀਆ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਸਕੱਤਰ ਸ.  ਗੁਰਕਿਰਤ ਕਿਰਪਾਲ ਸਿੰਘ ਅਤੇ ਡਾਇਰੈਕਟਰ ਸ੍ਰੀ ਰਵੀ ਭਗਤ ਦੀ ਤਰਫੋਂ ਡਿਪਟੀ ਡਾਇਰੈਕਟਰ ਸ. ਇਸ਼ਵਿੰਦਰ ਸਿੰਘ ਗਰੇਵਾਲ ਨੇ ਰੀਥਾਂ ਰੱਖ ਕੇ ਵਿਛੜੀ ਰੂਹ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ।
ਇਸ ਤੋਂ ਪਹਿਲਾਂ ਡਿਪਟੀ ਡਾਇਰੈਕਟਰ ਸ. ਗਰੇਵਾਲ ਨੇ ਪੀ.ਆਰ ਆਫ਼ੀਸਰਜ਼ ਐਸੋਸੀਏਸ਼ਨ ਦੀ ਤਰਫੋਂ ਮ੍ਰਿਤਕ ਦੇਹ ਉੱਤੇ ਦੁਸ਼ਾਲਾ ਪਾ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਵੱਖ-ਵੱਖ ਸਿਆਸੀ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਸਵ. ਆਹਲੂਵਾਲੀਆ ਦੇ ਭਰਾਵਾਂ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਹਰਜੀਤ ਸਿੰਘ ਖਾਲਸਾ ਅਤੇ ਸ. ਰਣਦੀਪ ਸਿੰਘ ਸਮੇਤ ਸਮੂਹ ਆਹਲੂਵਾਲੀਆ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ।

LEAVE A REPLY

Please enter your comment!
Please enter your name here