*–ਰਾਸ਼ਟਰੀ ਸਮੂਹਗਾਨ ਪ੍ਰਤਿਯੋਗਿਤਾ ਵਿੱਚ ਡੀਏਵੀ ਸਕੂਲ ਮਾਨਸਾ ਦੇ ਵਿਦਿਆਰਥੀਆਂ ਨੇ ਕੀਤਾ ਤੀਜਾ ਸਥਾਨ ਪ੍ਰਾਪਤ*

0
11

ਮਾਨਸਾ 18 ਅਕਤੂਬਰ (ਸਾਰਾ ਯਹਾਂ/ ਮੁੱਖ ਸੰਪਾਦਕ )  –  ਭਾਰਤ ਵਿਕਾਸ ਪ੍ਰੀਸ਼ਦ ਪੰਜਾਬ ਵੱਲੋਂ ਰਾਜ ਪੱਧਰੀ ਰਾਸ਼ਟਰੀ ਸਮੂਹਗਾਨ ਪ੍ਰਤਿਯੋਗਿਤਾ ਦਾ ਆਯੋਜਨ ਮੋਗਾ ਜਿਲ੍ਹਾ ਵਿਖੇ ਕੀਤਾ ਗਿਆ। ਜਿਸ ਵਿੱਚ ਪੰਜਾਬ ਭਰ ਵਿੱਚੋਂ 15 ਟੀਮਾਂ ਵੱਲੋਂ ਹਿੱਸਾ ਲਿਆ ਗਿਆ।        ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਏਵੀ ਸਕੂਲ ਪ੍ਰਿੰਸੀਪਲ ਸ਼੍ਰੀ ਵਿਨੋਦ ਰਾਣਾ ਨੇ ਦੱਸਿਆ ਕਿ ਇਸ ਪ੍ਰਤੀਯੋਗਿਤਾ ਵਿੱਚ ਡੀਏਵੀ ਸਕੂਲ ਦੇ ਵਿਦਿਆਰਥੀਆਂ ਨੇ ਹਿੰਦੀ ਅਤੇ ਸੰਸਕ੍ਰਿਤ ਗਾਨ ਮੁਕਾਬਲੇ ਵਿੱਚ ਹਿੱਸਾ ਲਿਆ ਅਤੇ ਬਹੁਤ ਹੀ ਸ਼ਾਨਦਾਰ ਪ੍ਰਸਤੁਤੀ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ।        ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਸੂਬੇ ਦੇ ਵੱਖ-ਵੱਖ ਜ਼ਿਲਿਆਂ ਦੀਆਂ 15 ਟੀਮਾਂ ਵੱਲੋਂ ਭਾਗ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਮੂਹਗਾਨ ਦੀ ਤਿਆਰੀ ਸਕੂਲ ਦੇ ਸੰਗੀਤ ਅਧਿਆਪਕਾਂ ਸ਼੍ਰੀ ਸਤਪਾਲ ਅਤੇ ਡਾ. ਨੀਰੂ ਸ਼ਰਮਾ ਵੱਲੋਂ ਕਰਵਾਈ ਗਈ। ਇਸ ਉਪਲਬਧੀ ਲਈ ਪ੍ਰਿੰਸੀਪਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।       ਪ੍ਰਿੰਸੀਪਲ ਨੇ ਦੱਸਿਆ ਕਿ ਡੀਏਵੀ ਪਬਲਿਕ ਸਕੂਲ ਮਾਨਸਾ ਵੱਲੋਂ ਜਿੱਥੇ ਵਿਦਿਆਰਥੀਆਂ ਨੂੰ ਆਧੁਨਿਕ ਤਰੀਕਿਆਂ ਨਾਲ ਪੜਾਈ ਕਰਵਾਈ ਜਾਂਦੀ ਹੈ, ਉਥੇ ਹੀ ਉਨ੍ਹਾਂ ਦੇ ਆਤਮ-ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਨ ਲਈ ਹੋਰ ਵੀ ਗਤੀਵਿਧੀਆਂ ਜਿਵੇਂ ਸੰਗੀਤ, ਖੇਡਾਂ ਆਦਿ ਵੱਲ ਵੀ ਧਿਆਨ ਦਿੱਤਾ ਜਾਂਦਾ ਹੈ।

NO COMMENTS