*ਰਾਸ਼ਟਰੀ ਖਿਡਾਰਨ ਦਾ ਸਕੂਲ ਪੁੱਜਣ ਤੇ ਸਕੂਲ ਮਾਨਸਾ ਵੱਲੋਂ ਸਵਾਗਤ*

0
122

ਮਾਨਸਾ 15 ਜਨਵਰੀ (ਸਾਰਾ ਯਹਾਂ/ਮੁੱਖ ਸੰਪਾਦਕ) ਨੂੰ ਸਰਕਾਰੀ ਹਾਈ ਸਕੂਲ ਮਾਖਾ ਚਹਿਲਾਂ ਵਿਖੇ ਨੈਸ਼ਨਲ ਸਕੂਲ ਨੈੱਟਬਾਲ ਖੇਡਾਂ ਵਿੱਚ ਭਾਗ ਲੈ ਕੇ ਮੁੜੀ ਸਕੂਲ ਦੀ ਵਿਦਿਆਰਥਣ ਨੂਰ ਅਤੇ ਕੋਚ ਭੁਪਿੰਦਰ ਸਿੰਘ ਜੋਗਾ ਨੂੰ ਸਕੂਲ ਸਟਾਫ ਵੱਲੋਂ ਸਨਮਾਨਿਤ ਕੀਤਾ ਗਿਆ। ਵਰਨਣਯੋਗ ਹੈ ਕਿ ਮੌਜੂਦਾ 67ਵੀਆਂ ਨੈਸ਼ਨਲ ਸਕੂਲ ਖੇਡਾਂ ਦੀ ਨੈੱਟਬਾਲ ਪ੍ਰਤੀਯੋਗਤਾ ਰਾਸ਼ਟਰੀ ਰਾਜਧਾਨੀ ਦਿੱਲੀ ਵਿਖੇ ਹੋਈ,ਜਿਸ ਵਿੱਚ ਸਹਸ ਮਾਖਾ ਚਹਿਲਾਂ (ਮਾਨਸਾ) ਦੀ ਵਿਦਿਆਰਥਣ ਨੇ ਪੰਜਾਬ ਦੀ ਟੀਮ ਵੱਲੋਂ ਭਾਗ ਲੈ ਕੇ ਮਾਪਿਆਂ, ਸਕੂਲ ਤੇ ਪਿੰਡ ਦਾ ਨਾਮ ਰੋਸ਼ਨ ਕੀਤਾ।ਇਸ ਮੌਕੇ ਬੋਲਦਿਆਂ ਸਕੂਲ ਦੇ ਮੁੱਖ ਅਧਿਆਪਕ ਸ੍ਰੀ ਭਾਵੇਸ਼ ਗੋਇਲ ਨੇ ਕਿਹਾ ਕਿ ਇਸ ਪ੍ਰਾਪਤੀ ਪਿੱਛੇ ਸਕੂਲ ਦੇ ਸਰੀਰਕ ਸਿੱਖਿਆ ਅਧਿਆਪਕ ਰਾਜਨਦੀਪ ਸਿੰਘ ਢਿੱਲੋਂ ਦੀ ਮਿਹਨਤ ਤੇ ਲਗਨ ਹੈ ਜੋ ਕਿ ਸਕੂਲ ਸਮੇਂ ਤੋਂ ਬਾਅਦ ਵੀ ਪਿਛਲੇ ਕਈ ਸਾਲਾਂ ਤੋਂ ਵਿਦਿਆਰਥੀਆਂ ਨੂੰ ਰੋਜ਼ਾਨਾ ਸਕੂਲ ਮੈਦਾਨ ਵਿੱਚ ਅਭਿਆਸ ਕਰਵਾਉਂਦੇ ਆ ਰਹੇ ਹਨ। ਉਹਨਾਂ ਨੇ ਅਤੇ ਸਮੂਹ ਸਟਾਫ਼ ਨੇ ਵਿਦਿਆਰਥਣ ਨੂਰ ਨੂੰ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਹੋਰ ਵਿਦਿਆਰਥੀਆਂ ਨੂੰ ਵੀ ਵਿੱਦਿਅਕ ਅਤੇ ਹੋਰ ਮੁਕਾਬਲਿਆਂ ਵਿੱਚ ਭਾਗ ਲੈ ਕੇ ਇਸੇ ਤਰ੍ਹਾਂ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ।ਇਸ ਮੌਕੇ ਸਕੂਲ ਕਮੇਟੀ ਦੇ ਚੇਅਰਮੈਨ ਸੁਖਪਾਲ ਸਿੰਘ, ਖਿਡਾਰਨ ਦੇ ਪਿਤਾ ਕੁਲਦੀਪ ਖਾਨ ,ਅਧਿਆਪਕ ਕੁਲਵਿੰਦਰ ਸਿੰਘ ,ਮਾਲਵਿੰਦਰ ਸਿੰਘ ,ਜਗਦੇਵ ਸਿੰਘ ਅਤੇ ਸਕੂਲ ਸਟਾਫ ਮੌਜੂਦ ਸਨ

NO COMMENTS