12 ਜਨਵਰੀ, ਬੁਢਲਾਡਾ(ਸਾਰਾ ਯਹਾਂ/ਮਹਿਤਾ ਅਮਨ)ਇਲਾਕੇ ਦੀ ਸਮਾਜ ਸੇਵੀ ਸੰਸਥਾ ਨੇਕੀ ਫਾਉਂਡੇਸ਼ਨ ਬੁਢਲਾਡਾ ਵੱਲੋਂ ਸਥਾਨਕ ਐੱਲ ਐੱਸ ਏ ਇੰਸਟੀਚਿਊਟ ਵਿਖੇ ਐਚ ਡੀ ਐਫ਼ ਸੀ ਬੈਂਕ ਅਤੇ ਨਹਿਰੂ ਯੁਵਾ ਕੇਂਦਰ ਮਾਨਸਾ ਦੇ ਸਹਿਯੋਗ ਨਾਲ ਰਾਸ਼ਟਰੀ ਯੁਵਾ ਦਿਵਸ ਮੌਕੇ ਖ਼ੂਨਦਾਨ ਕੈੰਪ ਲਗਾਇਆ ਗਿਆ ਜਿੱਥੇ ਸਰਕਾਰੀ ਬਲੱਡ ਬੈਂਕ ਮਾਨਸਾ ਤੋਂ ਡਾ ਅਰਸ਼ਦੀਪ ਸਿੰਘ, ਡਾ ਸੁਨੈਣਾ ਮੰਗਲਾ ਅਤੇ ਕੌਂਸਲਰ ਅਮਨਦੀਪ ਸਿੰਘ ਦੀ ਦੇਖਰੇਖ ਹੇਠ 52 ਖ਼ੂਨਦਾਨੀਆਂ ਨੇ ਖ਼ੂਨਦਾਨ ਕੀਤਾ। ਇਸ ਕੈੰਪ ਦੀ ਵਿਸ਼ੇਸ਼ਤਾ ਰਹੀ ਕਿ ਨੌਜਵਾਨਾਂ ਦੇ ਨਾਲ ਨਾਲ ਔਰਤਾਂ ਨੇ ਵੀ ਭਾਗ ਲਿਆ ਅਤੇ ਖ਼ੂਨਦਾਨ ਕੀਤਾ। ਨਹਿਰੂ ਯੁਵਾ ਕੇਂਦਰ ਤੋਂ ਜ਼ਿਲ੍ਹਾ ਯੂਥ ਅਫ਼ਸਰ ਸਰਬਜੀਤ ਸਿੰਘ ਨੇ ਕਿਹਾ ਕਿ ਨੌਜਵਾਨਾਂ ਵਿੱਚ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ। ਸੰਸਥਾ ਵੱਲੋਂ ਸਾਰੇ ਖ਼ੂਨਦਾਨੀਆਂ ਨੂੰ ਮੌਕੇ ਤੇ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੈਂਕ ਦੇ ਗੁਰਦੀਪ ਸਿੰਘ ਉੱਪਲ ਅਤੇ ਦੀਪਕ ਸੈਣੀ ਨੇ ਖ਼ੂਨਦਾਨੀਆਂ ਦਾ ਹੌਂਸਲਾ ਵਧਾਉਂਦੇ ਹੋਏ ਨਸ਼ਿਆਂ ਤੋਂ ਦੂਰ ਰਹਿਣ ਲਈ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ। ਕੈੰਪ ਵਿੱਚ ਨੇਕੀ ਟੀਮ ਸਮੇਤ ਮਨੋਜ ਗਰਗ,ਪਰਮਿੰਦਰ ਕੌਰ, ਕਿਸਮਤਦੀਪ ਕੌਰ ਗੁਰਵਿੰਦਰ ਸਿੰਘ,ਰੁਪਿੰਦਰ ਸਿੰਘ ਅਤੇ ਸ਼ਹਿਰ ਦੇ ਪਤਿਵੰਤਿਆਂ ਨੇ ਹਾਜ਼ਰੀ ਲਗਵਾਈ।