*ਰਾਸ਼ਟਰੀ ਵੋਟਰ ਦਿਵਸ ਦਾ ਉਦੇਸ਼ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਤੋਂ ਜਾਣੂ ਕਰਾਉਣਾ-ਐਸ.ਡੀ.ਐਮ.*

0
20

ਮਾਨਸਾ, 25 ਜਨਵਰੀ:(ਸਾਰਾ ਯਹਾਂ/ਮੁੱਖ ਸੰਪਾਦਕ)
ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾ ਤਹਿਤ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਐਸ. ਡੀ. ਕੰਨਿਆ ਮਹਾਂਵਿਦਿਆਲਾ, ਮਾਨਸਾ ਵਿਖੇ ਐਨ.ਸੀ.ਸੀ ਅਤੇ ਐਨ.ਐਸ.ਐਸ ਦੇ ਸਹਿਯੋਗ ਨਾਲ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ, ਜਿੱਥੇ ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ ਨੇ ਮੁੱਖ ਮਹਿਮਾਨ ਵਜ਼ੋਂ ਸ਼ਿਰਕਤ ਕੀਤੀ।
ਇਸ ਦੌਰਾਨ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਐਸ.ਡੀ.ਐਮ. ਸ੍ਰੀ ਕਾਲਾ ਰਾਮ ਕਾਂਸਲ ਨੇ ਕਿਹਾ ਕਿ ਰਾਸ਼ਟਰੀ ਵੋਟਰ ਦਿਵਸ ਦਾ ਉਦੇਸ਼ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਤੋਂ ਜਾਣੂ ਕਰਾਉਣਾ ਅਤੇ ਮਤਦਾਨ ਲਈ ਭਾਗੀਦਾਰੀ ਨੂੰ ਵਧਾਉਣਾ ਹੈ ਤਾਂ ਜੋ ਦੇਸ਼ ਦਾ ਹਰ ਨੌਜਵਾਨ ਚੋਣ ਪ੍ਰਕ੍ਰਿਆ ਦਾ ਹਿੱਸਾ ਬਣ ਸਕੇ।
ਉਨ੍ਹਾਂ ਈ.ਵੀ.ਐੱਮ ਦੇ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਦਾ ਫਰਜ਼ ਹੈ ਕਿ ਉਹ ਆਪਣੀ ਉਮਰ ਦੀ ਯੋਗਤਾ ਦੇ ਆਧਾਰ ’ਤੇ ਵੋਟਰ ਦੇ ਤੌਰ ’ਤੇ ਰਜਿਸਟਰਡ ਹੋਵੇ ਅਤੇ ਵੱਧ ਤੋਂ ਲੋਕਾਂ ਨੂੰ ਚੋਣਾਂ ਵਿੱਚ ਭਾਈਵਾਲ ਬਣਾਵੇ ਤਾਂ ਜੋ ਮਤਦਾਨ ਪ੍ਰਤੀਸ਼ਤਤਾ ਨੂੰ ਵਧਾਇਆ ਜਾ ਸਕੇ। ਉਨ੍ਹਾਂ ਇਸ ਮੌਕੇ ਨਵੇਂ ਬਣੇ ਵੋਟਰਾਂ ਨੂੰ ਐਪਿਕ ਕਾਰਡ ਵੰਡੇ ਅਤੇ ਸਮੂਹ ਹਾਜ਼ਰੀਨ ਨੇ ਵੋਟਰ ਪ੍ਰਣ ਲਿਆ। ਇਸ ਦੌਰਾਨ ਵੋਟ ਦੀ ਮਹੱਤਤਾ ਤੋਂ ਜਾਗਰੂਕ ਅਤੇ ਚੋਣ ਪ੍ਰਕਿਰਿਆ ਦੇ ਮਹੱਤਵਪੂਰਣ ਹਿੱਸਿਆਂ ਨੂੰ ਵੀਡਿਊ ਕਲਿੱਪ ਰਾਹੀਂ ਵਿਖਾਇਆ ਗਿਆ।
ਐਨ.ਸੀ.ਸੀ ਕੈਡਿਟ ਨੇ ਸਲਾਮੀ ਦੇ ਕੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਸਮਾਗਮ ਦੀ ਸ਼ੁਰੂਆਤ ਸੰਗੀਤ ਵਿਭਾਗ ਦੀਆਂ ਵਿਦਿਆਰਥਣਾਂ ਨੇ ਸੁਆਗਤੀ ਗੀਤ ਗਾ ਕੇ ਕੀਤੀ। ਕਾਲਜ ਪ੍ਰਿੰਸੀਪਲ ਡਾ. ਗਰਿਮਾ ਮਹਾਜਨ ਨੇ ਕਾਲਜ ਦੇ ਇਤਿਹਾਸ ’ਤੇ ਚਾਨਣਾ ਪਾਉਂਦੇ ਹੋਏ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ।
ਇਸ ਮੌਕੇ ਵੋਟਰ ਜਾਗਰੂਕਤਾ ਅਤੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਮੰਤਵ ਤਹਿਤ ਸਕਿੱਟ, ਕਵਿਤਾ, ਭਾਸ਼ਣ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਇੰਨ੍ਹਾਂ ਮੁਕਾਬਲਿਆਂ ਵਿੱਚ ਮਨਪ੍ਰੀਤ ਕੌਰ, ਸ਼ੀਤਲ, ਹਰਪ੍ਰੀਤ ਕੌਰ, ਅਵਨੀਤ, ਰਕਸ਼ਿਤਾ ਅਤੇ ਪ੍ਰਿਆ ਨੇ ਭਾਗ ਲਿਆ।
ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਕੀਤੀ ਗਈ। ਕਾਲਜ ਵੱਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ ਅਤੇ ਚੋਣਾਂ ਦੌਰਾਨ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।
  ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਇੰਜ. ਵਿਨੋਦ ਜਿੰਦਲ, ਡਾ.ਪਾਇਲ ਸੱਭਰਵਾਲ ਸਵੀਪ ਨੋਡਲ ਅਫਸਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

LEAVE A REPLY

Please enter your comment!
Please enter your name here