*ਰਾਹੁਲ ਗਾਂਧੀ ਨੇ ਕੀਤੀ ਹਾਰ ਸਵੀਕਾਰ, ਜਿੱਤਣ ਵਾਲਿਆਂ ਨੂੰ ਦਿੱਤੀ ਵਧਾਈ*

0
40

 10,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ‘ਚ ਜਿੱਥੇ ‘ਆਪ’ ਇਤਿਹਾਸਕ ਜਿੱਤ ਦਰਜ ਕਰ ਰਹੀ ਹੈ ਉੱਥੇ ਹੀ ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਹੁਣ ਤੱਕ ਦੇ ਰੁਝਾਨਾਂ ‘ਚ ਕਾਂਗਰਸ ਨੂੰ ਸਿਰਫ 18 ਸੀਟਾਂ ਮਿਲਦੀਆਂ ਦਿਖਾਈ ਦੇ ਰਹੀਆਂ ਹਨ ਜਿਸ ਤੋਂ ਬਾਅਦ ਰਾਹੁਲ ਗਾਂਧੀ ਨੇ ਵੀ ਪਾਰਟੀ ਦੀ ਹਾਰ ਸਵੀਕਾਰ ਕੀਤੀ ਹੈ। ਰਾਹੁਲ ਗਾਂਧੀ ਨੇ ਟਵੀਟ ਕੀਤਾ ਅਤੇ ਕਿਹਾ ਕਿ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ ਅਤੇ ਜਿੱਤਣ ਵਾਲਿਆਂ ਨੂੰ ਵਧਾਈ ਵੀ ਦਿੱਤੀ ਹੈ। ਰਾਹੁਲ ਗਾਂਧੀ ਨੇ ਸਾਰੇ ਕਾਂਗਰਸੀ ਵਰਕਰਾਂ ਅਤੇ ਵਲੰਟੀਅਰਾਂ ਦਾ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਲਈ ਧੰਨਵਾਦ ਵੀ ਕੀਤਾ। ਉਹਨਾਂ ਕਿ ਹਾਰ ਤੋਂ ਸਿੱਖ ਕੇ ਭਾਰਤ ਦੇ ਲੋਕਾਂ ਦੇ ਹਿੱਤਾਂ ਲਈ ਕੰਮ ਕਰਦੇ ਰਹਾਂਗੇ।

ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਦੌਰਾਨ ਸਾਰੀਆਂ ਸੀਟਾਂ ਦੇ ਰੁਝਾਨ ਸਾਹਮਣੇ ਆ ਗਏ ਹਨ। ਆਮ ਆਦਮੀ ਪਾਰਟੀ 91 ਸੀਟਾਂ ‘ਤੇ ਅੱਗੇ ਹੈ। ਇਸ ਤੋਂ ਸਾਫ਼ ਹੈ ਕਿ ਪੰਜਾਬ ‘ਚ ‘ਆਪ’ ਦੀ ਸਰਕਾਰ ਬਣਨ ਜਾ ਰਹੀ ਹੈ। ਉੱਥੇ ਸਰਕਾਰ ਚਲਾ ਰਹੀ ਕਾਂਗਰਸ ਨੂੰ ਸਿਰਫ਼ 17 ਸੀਟਾਂ ਮਿਲਦੀਆਂ ਨਜ਼ਰ ਆ ਰਹੀਆਂ ਹਨ। ਆਮ ਆਦਮੀ ਪਾਰਟੀ ਦੇਸ਼ ਦੀ ਇੱਕੋ ਇੱਕ ਅਜਿਹੀ ਖੇਤਰੀ ਪਾਰਟੀ ਹੋਵੇਗੀ ਜਿਸ ਦੀ ਦੋ ਰਾਜਾਂ ਵਿੱਚ ਸਰਕਾਰ ਹੋਵੇਗੀ। ਪੰਜਾਬ ਪਹਿਲਾ ਪੂਰਾ ਸੂਬਾ ਹੋਵੇਗਾ ਜਿੱਥੇ ‘ਆਪ’ ਦੀ ਸਰਕਾਰ ਹੋਵੇਗੀ।

NO COMMENTS