*ਰਾਹੁਲ ਗਾਂਧੀ ਵੀ ਹੋਏ ਕੋਰੋਨਾ ਪੌਜ਼ੇਟਿਵ*

0
43

ਨਵੀਂ ਦਿੱਲੀ 20 ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ): ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੀ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।ਰਾਹੁਲ ਗਾਂਧੀ ਨੇ ਟਵਿੱਟ ਤੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਰਾਹੁਲ ਗਾਂਧੀ ਨੇ ਲਿਖਿਆ, “ਹਲਕੇ ਲੱਛਣਾਂ ਨਾਲ ਮੈਂ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਪਾਇਆ ਗਿਆ ਹਾਂ।ਜੋ ਕੋਈ ਵੀ ਮੇਰੇ ਸੰਪਰਕ ਵਿੱਚ ਆਇਆ ਹੈ ਉਹ ਸੁਰੱਖਿਆ ਨਿਯਮਾਂ ਦਾ ਪਾਲਣ ਕਰਨ ਅਤੇ ਸੁਰੱਖਿਅਤ ਰਹਿਣ।”

ਬੀਤੇ ਕੱਲ੍ਹ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੀ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਪਾਏ ਗਏ ਸੀ ਜਿਸ ਮਗਰੋਂ ਉਨ੍ਹਾਂ ਨੂੰ ਏਮਜ਼ ਵਿੱਚ ਦਾਖਲ ਕੀਤਾ ਗਿਆ ਸੀ।ਇਨ੍ਹਾਂ ਹਾਲਾਤਾਂ ਵਿੱਚ ਰਾਹੁਲ ਗਾਂਧੀ ਨੇ ਪੱਛਮੀ ਬੰਗਾਲ ਵਿੱਚ ਹੋਣ ਵਾਲੀਆਂ ਆਪਣੀ ਸਾਰੀਆਂ ਰੈਲੀਆਂ ਰੱਦ ਕਰ ਦਿੱਤੀਆਂ ਸੀ।

LEAVE A REPLY

Please enter your comment!
Please enter your name here