ਸਰਦੂਲਗੜ/ਮਾਨਸਾ, 31 ਜਨਵਰੀ (ਸਾਰਾ ਯਹਾਂ/ ਮੁੱਖ ਸੰਪਾਦਕ ) : ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ ਅਨੁਸਾਰ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਸਰਦੂਲਗੜ ਮੈਡਮ ਮਨੀਸ਼ਾ ਰਾਣਾ ਵੱਲੋਂ ਪਿ੍ਰੰਟਿੰਗ ਪ੍ਰੈਸ ਮਾਲਕਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨਾਂ ਪਿ੍ਰੰਟਿੰਗ ਪ੍ਰੈਸ ਮਾਲਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦੇ ਹੋਏ ਛਪਾਈ ਦਾ ਕੰਮ ਕੀਤਾ ਜਾਵੇ। ਉਨਾਂ ਕਿਹਾ ਕਿ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰਾਂ ਦੀ ਪ੍ਰਚਾਰ ਸਮੱਗਰੀ, ਪੈਂਫਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ ਉਪਰ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪੂਰਾ ਪਤਾ ਛਾਪਣਾ ਲਾਜ਼ਮੀ ਹੋਵੇਗਾ। ਉਨਾਂ ਹਦਾਇਤ ਕੀਤੀ ਕਿ ਕੋਈ ਵੀ ਪ੍ਰਚਾਰ ਸਮੱਗਰੀ ਛਾਪਣ ਤੋਂ ਪਹਿਲਾਂ ਇਹ ਘੋਸ਼ਣਾ ਪੱਤਰ ਲਿਆ ਜਾਵੇ ਕਿ ਇਹ ਚੋਣ ਸਮੱਗਰੀ ਕਿਸ ਵੱਲੋਂ ਅਤੇ ਕਿੰਨੀ ਗਿਣਤੀ ਵਿੱਚ ਛਪਵਾਈ ਜਾ ਰਹੀ ਹੈ ਅਤੇ ਛਾਪੀ ਗਈ ਪ੍ਰਚਾਰ ਸਮੱਗਰੀ ਦੀ ਖਰਚੇ ਸਮੇਤ ਸੂਚਨਾ ਜ਼ਿਲਾ ਪ੍ਰਸਾਸ਼ਨ ਨੂੰ ਦੇਣੀ ਲਾਜ਼ਮੀ ਹੋਵੇਗੀ। ਉਨਾਂ ਪਿ੍ਰੰਟਿੰਗ ਪ੍ਰੈਸ ਮਾਲਕਾਂ ਨੂੰ ਕਿਹਾ ਕਿ ਜਿਹੜੀ ਪਿ੍ਰੰਟਿੰਗ ਪ੍ਰੈਸ ਦੇ ਮਾਲਕ ਵੱਲੋਂ ਚੋਣ ਕਮਿਸ਼ਨ ਦੀਆਂ ਇਨਾਂ ਹਦਾਇਤਾਂ ਦੀ ਉਲੰਘਣਾ ਕੀਤੀ ਜਾਵੇਗੀ, ਉਸ ਨੂੰ ਆਰ.ਪੀ.ਏ. 1951 ਦੇ ਸੈਕਸ਼ਨ 127 (ਏ) ਤਹਿਤ ਕੈਦ ਜਾਂ ਜੁਰਮਾਨਾ ਜਾਂ ਫਿਰ ਦੋਨੋ ਹੀ ਸਜਾਵਾਂ ਦਿੱਤੀਆਂ ਜਾ ਸਕਦੀਆਂ ਹਨ। I/312480/2022