*ਰਿਟਾ. ਪਿ੍ਰੰਸੀਪਲ ਜਸਵਿੰਦਰ ਸਿੰਘ ਬੰਗੜ ਨੇ 68ਵੀਆਂ ਦੋ ਰੋਜਾ ਜਿਲ੍ਹਾ ਪੱਧਰੀ ਕੁਸ਼ਤੀਆਂ ਦੀ ਕਰਵਾਈ ਸ਼ੁਰੂਆਤ*

0
13

ਫਗਵਾੜਾ 31 ਅਗਸਤ ((ਸਾਰਾ ਯਹਾਂ/ਸ਼ਿਵ ਕੋੜਾ) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਏਪੁਰ ਡੱਬਾ ਉਲੰਪਿਕ ਰੈਸਲਿੰਗ  ਅਕੈਡਮੀ ਪਰਮ ਨਗਰ ਖੋਥੜਾ ਰੋਡ ਫਗਵਾੜਾ ਵਿਖੇ ਅਕੈਡਮੀ ਦੇ ਸੰਚਾਲਕ ਪੀ.ਆਰ. ਸੌਂਧੀ ਸਾਬਕਾ ਇੰਟਰਨੈਸ਼ਨਲ ਕੁਸ਼ਤੀ ਕੋਚ ਅਤੇ ਰਾਮ ਗੋਪਾਲ ਕੋ ਕਨਵੀਨਰ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ 68ਵੀਆਂ ਲੜਕੇ ਤੇ ਲੜਕੀਆਂ ਦੀਆਂ ਦੋ ਰੋਜਾ ਜਿਲ੍ਹਾ ਪੱਧਰੀ ਅੰਡਰ 14,17,19 ਕੁਸ਼ਤੀਆਂ ਗਰੀਕੋ ਰੋਮਨ ਅਤੇ ਫਰੀ ਸਟਾਇਲ ਮੁਕਾਬਲਿਆਂ ਦਾ ਉਦਘਾਟਨ ਰਿਟਾ. ਪਿ੍ਰੰਸੀਪਲ ਜਸਵਿੰਦਰ ਸਿੰਘ ਬੰਗੜ ਵਲੋਂ ਕੀਤਾ ਗਿਆ। ਇਹਨਾਂ ਮੁਕਾਬਲਿਆਂ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਪਹਿਲਵਾਨਾਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ। ਰਿਟਾ. ਪਿ੍ਰੰਸੀਪਲ ਜਸਵਿੰਦਰ ਸਿੰਘ ਬੰਗੜ ਨੇ ਪਹਿਲਵਾਨਾਂ ਨੂੰ ਅਸ਼ੀਰਵਾਦ ਦਿੰਦਿਆਂ ਕਿਹਾ ਕਿ ਕੁਸ਼ਤੀ ਪੰਜਾਬ ਦਾ ਰਵਾਇਤੀ ਖੇਡ ਹੈ। ਜੋ ਕਿ ਸਰੀਰਕ ਤੰਦਰੁਸਤੀ ਲਈ ਵੀ ਬਹੁਤ ਲਾਹੇਵੰਦ ਹੈ। ਉਹਨਾਂ ਸਮੂਹ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਇਹਨਾਂ ਮੁਕਾਬਲਿਆਂ ‘ਚ ਹਿੱਸਾ ਲੈਣ ਲਈ ਪ੍ਰੇਰਿਆ। ਰਾਮ ਗੋਪਾਲ ਕੋ ਕਨਵੀਨਰ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿਚ ਅਡਰ-14, ਅੰਡਰ-17 ਅਤੇ ਅੰਡਰ-19 ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਜੇਤੂ ਪਹਿਲਵਾਨਾਂ ਨੂੰ ਇਨਾਮਾ ਨਾਲ ਨਵਾਜਦੇ ਹੋਏ ਹੌਸਲਾ ਅਫਜਾਈ ਕੀਤੀ ਜਾਵੇਗੀ। ਜਿਲ੍ਹਾ ਪੱਧਰ ਦੇ ਜੇਤੂ ਪਹਿਲਵਾਨ ਰਾਜ ਪੱਧਰੀ ਮੁਕਾਬਲਿਆਂ ਲਈ ਕੁਆਲੀਫਾਈ ਕਰਨਗੇ। ਇਸ ਮੌਕੇ ਰਵਿੰਦਰ ਨਾਥ ਕੁਸ਼ਤੀ ਕੋਚ ਫਗਵਾੜਾ, ਪ੍ਰੇਮ ਰਾਏ ਡੀ.ਪੀ.ਈ., ਗੁਰਪਾਲ ਸਿੰਘ ਡੀ.ਪੀ.ਈ., ਰਣਜੀਤ ਸਿੰਘ ਡੀ.ਪੀ.ਈ.,  ਪੰਜਾਬ ਕੇਸਰੀ ਪਹਿਲਵਾਨ ਅਮਰੀਕ ਸਿੰਘ ਮੇਹਲੀ, ਵਿਸ਼ਾਲ ਨੰਨਾ ਢੱਡਵਾਲ, ਸੱਬਾ ਸੰਘਾ ਤੋਂ ਇਲਾਵਾ ਵੱਖ-ਵੱਖ ਸਕੂਲਾਂ ਤੋਂ ਆਏ ਅਧਿਆਪਕ ਇੰਚਾਰਜ ਸਾਹਿਬਾਨ ਆਦਿ ਹਾਜਰ ਸਨ ।

NO COMMENTS