ਰਿਲਾਇੰਸ ਪੈਟਰੋਲ ਪੰਪ ‘ਤੇ ਲਾਇਆ ਕਿਸਾਨ ਮੋਰਚਾ 36 ਵੇਂ ਦਿਨ ਵਿੱਚ ਦਾਖਲ

0
16

ਬੁਢਲਾਡਾ,07 ਨਵੰਬਰ (ਸਾਰਾ ਯਹਾ /ਅਮਨ ਮਹਿਤਾ) – ਕਾਲੇ ਕਾਨੂੰਨਾਂ ਖਿਲਾਫ਼ ਕਿਸਾਨ ਜਥੇਬੰਦੀਆ ਵਲੋ ਰਿਲਾਇੰਸ ਪੈਟਰੋਲ ਪੰਪ ‘ਤੇ ਮੋਰਚਾ 36 ਵੇਂ ਦਿਨ ਵਿੱਚ ਸ਼ਾਮਿਲ ਹੋ ਗਿਆ ਹੈ। ਅੱਜ ਕਿਸਾਨਾਂ ਦੇ ਇਕੱਠ ਨੂੰ ਭਾਰਤੀ ਕਿਸਾਨ ਯੂਨੀਅਨ ( ਡਕੌਂਦਾ ) ਦੇ ਜਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ , ਭਾਰਤੀ ਕਿਸਾਨ ਯੂਨੀਅਨ ( ਕਾਦੀਆਂ ) ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਚੱਕ ਭਾਈਕੇ ,  ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਆਗੂ ਪਰਸ਼ੋਤਮ ਸਿੰਘ ਗਿੱਲ , ਆਲ ਇੰਡੀਆ ਕਿਸਾਨ ਸਭਾ ਦੇ ਆਗੂ ਐਡਵੋਕੇਟ ਸਵਰਨਜੀਤ ਸਿੰਘ ਦਲਿਓ ਅਤੇ ਕੁਲ ਹਿੰਦ ਕਿਸਾਨ ਸਭਾ ਦੇ ਆਗੂ ਸੁਖਦੇਵ ਸਿੰਘ ਬੋੜਾਵਾਲ ਤੋਂ ਇਲਾਵਾ ਜਸਕਰਨ ਸਿੰਘ ਸ਼ੇਰਖਾਂ ਵਾਲਾ , ਸਤਪਾਲ ਸਿੰਘ ਬਰੇ , ਦਰਸ਼ਨ ਸਿੰਘ ਗੁਰਨੇ ਕਲਾਂ , ਡਾ. ਮੇਜਰ ਸਿੰਘ ਗੋਬਿੰਦਪੁਰਾ , ਡਾ. ਪ੍ਰਗਟ ਸਿੰਘ ਕਣਕਵਾਲ , ਅਮਰੀਕ ਸਿੰਘ ਮੰਦਰਾਂ , ਜਸਵੀਰ ਸਿੰਘ ਭੱਠਲ ਨੇ ਸੰਬੋਧਨ ਕਰਦਿਆ ਕਿਹਾ ਕਿ ਦੇਸ਼ ਭਰ ਵਿੱਚ ਇਨਾਂ ਕਾਲੇ ਕਾਨੂੰਨਾਂ ਖਿਲਾਫ਼ ਜਬਰਦਸਤ ਲਹਿਰ ਬਣ ਰਹੀ ਹੈ। ਮੋਦੀ ਸਰਕਾਰ ਵਿਰੁੱਧ ਸਾਰੇ ਵਰਗਾਂ ਵਿੱਚ ਭਾਰੀ ਰੋਸ ਹੈ। ਆਗੂਆਂ ਨੇ ਕਿਹਾ ਕਿ 26 ਅਤੇ 27 ਨਵੰਬਰ ਦੇ ਦਿੱਲੀ ਚੱਲੋ ਪ੍ਰੋਗਰਾਮ ਪ੍ਰਤੀ ਪਿੰਡਾਂ ਵਿੱਚ ਭਾਰੀ ਉਤਸ਼ਾਹ ਹੈ। ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ-ਮਜ਼ਦੂਰ ਦਿੱਲੀ ਕਾਫਲਿਆਂ ਦੇ ਰੂਪ ਵਿੱਚ ਪਹੁੰਚਣਗੇ।

NO COMMENTS