-ਰਿਸ਼ਵਤਖੋਰੀ ਮਾਮਲੇ ਚ ਕਾਬੂ,ਸਿਵਲ ਹਸਪਤਾਲ ਮਾਨਸਾ ਦੇ ਤਿੰਨੇ ਮੁਲਾਜਮ ਪੰਜ ਦਿਨਾਂ ਪੁਲਿਸ ਰਿਮਾਂਡ ਤੇ

0
218

ਮਾਨਸਾ 17 ਜੂਨ (ਸਾਰਾ ਯਹਾ/ਜਗਦੀਸ਼ ਬਾਂਸਲ)– ਵਿਜੀਲੈਂਸ ਟੀਮ ਵੱਲੋ ਰਿਸ਼ਵਤ ਮਾਮਲੇ ਚ ਗ੍ਰਿਫਤਾਰ ਕੀਤੇ ਸਿਵਲ ਹਸਪਤਾਲ ਮਾਨਸਾ ਦੇ ਤਿੰਨੇ ਮੁਲਾਜਮਾਂ ਨੂੰ ਅੱਜ ਵਿਜੀਲੈਂਸ ਟੀਮ ਵੱਲੋ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੰਜ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਰਿਮਾਂਡ ਦੌਰਾਨ ਵਿਜੀਲੈਂਸ ਟੀਮ ਵੱਲੋ ਕੀਤੀ ਜਾਣ ਵਾਲੀ ਪੁੱਛਗਿੱਛ ਦੌਰਾਨ ਇਸ ਰਿਸ਼ਵਤਖੋਰੀ ਮਾਮਲੇ ਵਿੱਚ ਵੱਡੇ ਖੁਲਾਸੇ ਹੋ ਸਕਦੇ ਹਨ ਕਿ ਇਸ ਮਾਮਲੇ ਵਿੱਚ ਸਿਹਤ ਵਿਭਾਗ ਦੇ ਹੋਰ ਕਿਹੜੇ ਕਿਹੜੇ ਅਧਿਕਾਰੀ ਕਰਮਚਾਰੀ ਸ਼ਾਮਲ ਹਨ।ਦੱਸਣਯੋਗ ਹੈ ਕਿ ਵਿਜੀਲੈਂਸ ਟੀਮ ਵੱਲੋ ਬੀਤੀ ਕੱਲ ਸਿਵਲ ਹਸਪਤਾਲ ਮਾਨਸਾ ਵਿੱਚ ਰੇਡ ਕਰਕੇ ਡੋਪ ਟੈਸਟ, ਅੰਗਹੀਣ ਸਰਟੀਫਿਕੇਟ, ਵਗੈਰਾ ਦੀਆਂ ਰਿਪੋਰਟਾਂ ਬਦਲਣ, ਪ੍ਰਾਈਵੇਟ ਹਸਪਤਾਲਾਂ ਨਾਲ ਮਿਲਕੇ ਮਰੀਜ ਰੈਫਰ ਕਰਨ ਬਦਲੇ ਮੋਟੀਆਂ ਰਕਮਾਂ ਰਿਸ਼ਵਤ ਲੈਣ ਦੇ ਮਾਮਲੇ ਦਾ ਪਰਦਾਫਾਸ਼ ਕਰਦਿਆਂ ਮਾਮਲਾ ਦਰਜ ਕਰਕੇ ਤਿੰਨ ਮੁਲਾਜਮਾਂ ਨੂੰ ਗ੍ਰਿਫਤਾਰ ਕੀਤਾ ਸੀ, ਇਸ ਕਾਰਵਾਈ ਦੌਰਾਨ ਵਿਜੀਲੈਂਸ ਟੀਮ ਦੀ ਅਗਵਾਈ ਖੁਦ ਬਠਿੰਡਾ ਰੇਂਜ ਦੇ ਐਸ ਐਸ ਪੀ, ਪਰਮਜੀਤ ਸਿੰਘ ਵਿਰਕ ਕਰ ਰਹੇ ਸਨ।ਵਿਜੀਲੈਂਸ ਟੀਮ ਵੱਲੋ ਜਦ ਇਸ ਮਾਮਲੇ ਦਾ ਪਰਦਾਫਾਸ਼ ਕਰਕੇ ਤਿੰਨ ਮੁਲਾਜਮਾਂ ਨੂੰ ਹਿਰਾਸਤ ਵਿੱਚ ਲਿਆ ਤਾਂ ਮੌਕੇ ਦਾ ਫਾਇਦਾ ਉਠਾਕੇ ਸਿਵਲ ਹਸਪਤਾਲ ਮਾਨਸਾ ਦੇ ਸੀਨੀਅਰ ਅਧਿਕਾਰੀ ਅਤੇ ਸਿਹਤ ਵਿਭਾਗ ਦਾ ਜ਼ਿਲਾ ਅਧਿਕਾਰੀ ਵੀ ਤਰੁੰਤ ਰਫੂ ਚੱਕਰ ਹੋ ਗਿਆ ਸੀ।ਵਿਜੀਲੈਂਸ ਰੇਂਜ ਬਠਿੰਡਾ ਦੇ ਐਸ ਐਸ ਪੀ,ਸ੍ਰ ਪਰਮਜੀਤ ਸਿੰਘ ਵਿਰਕ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਤਿੰਨੇ ਮੁਲਾਜਮਾਂ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੰਜ ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ, ਉਨ੍ਹਾਂ ਕਿਹਾ ਕਿ ਰਿਮਾਂਡ ਦੌਰਾਨ ਵੱਡੇ ਖੁਲਾਸੇ ਹੋ ਸਕਦੇ ਹਨ

NO COMMENTS