*‘ਰੁੱਖ ਲਗਾਓ ਵਾਤਾਵਰਨ ਬਚਾਓ’ ਮੁਹਿੰਮ ਤਹਿਤ ਸਿਹਤ ਕੇਂਦਰਾਂ ਵਿਖੇ 300 ਤੋਂ ਵਧੇਰੇ ਛਾਂਦਾਰ ਪੌਦੇ ਲਗਾਏ*

0
14

ਮਾਨਸਾ, 17 ਜੁਲਾਈ: (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ’ਤੇ ਸਿਵਲ ਸਰਜਨ ਡਾ. ਹਰਦੇਵ ਸਿੰਘ ਦੀ ਅਗਵਾਈ ਹੇਠ ‘ਰੁੱਖ ਲਗਾਓ ਵਾਤਾਵਰਨ ਬਚਾਓ’ ਦਾ ਸੰਦੇਸ਼ ਦਿੰਦੇ ਹੋਏ ਜ਼ਿਲ੍ਹੇ ਵੱਖ-ਵੱਖ ਸਿਹਤ ਕੇਂਦਰਾਂ ਵਿਖੇ ਸੰਘਣੀ ਛਾਂ ਵਾਲੇ ਰੁੱਖ ਅਤੇ ਪੋਦੇ ਲਗਾਏ ਗਏ।
ਸਿਵਲ ਸਰਜਨ ਨੇ ਦੱਸਿਆ ਕਿ ਵਾਤਾਵਰਨ ਦੀ ਸਾਂਭ ਸੰਭਾਲ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ, ਇਸ ਮੁਹਿੰਮ ਦੇ ਤਹਿਤ ਦਫ਼ਤਰ ਸਿਵਲ ਸਰਜਨ, ਮਾਨਸਾ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਕੇਂਦਰਾਂ ਵਿੱਚ 300 ਦੇ ਕਰੀਬ ਬੂਟੇ ਲਗਾਏ ਗਏ ਅਤੇ ਆਉਣ ਵਾਲੇ ਸਮੇਂ ’ਚ ਵੀ ਸਿਹਤ ਕੇਂਦਰਾਂ ਵਿੱਚ ਲਗਾਤਾਰ ਬੂਟੇ ਲਗਾਉਣ ਦਾ ਪ੍ਰਣ ਲਿਆ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਨੂੰ ਆਪਣਾ ਨੈਤਿਕ ਫਰਜ਼ ਸਮਝਦੇ ਹੋਏ ਪੌਦੇ ਲਗਾਉਣੇ ਚਾਹੀਦੇ ਹਨ ਅਤੇ ਹੋਰਨਾਂ ਨੂੰ ਇਸ ਦੇ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਅਤੇ ਇਸ ਦੇ ਨਾਲ ਹੀ ਲਗਾਏ ਜਾਣ ਵਾਲੇ ਪੌਦਿਆਂ ਦੀ ਸਹੀ ਸੰਭਾਲ ਕਰਨੀ ਵੀ ਅਤਿ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਆਪਣੇ ਬੱਚਿਆ ਨੂੰ ਵੀ ਪੌਦਿਆਂ ਦੀ ਮਨੁੱੱਖੀ ਜੀਵਨ ਵਿੱਚ ਅਹਿਮੀਅਤ ਬਾਰੇ ਜਾਗਰੂਕ ਕਰਦੇ ਰਹਿਣਾ ਚਾਹੀਦਾ ਹੈ ਅਤੇ ਹਰੇਕ ਖ਼ੁਸ਼ੀ ਗ਼ਮੀ ਦੇ ਮੌਕੇ ’ਤੇ ਪੌਦੇ ਲਗਾਉਣ ਦੀ ਪਿਰਤ ਨੂੰ ਪ੍ਰਫੁੱਲਿਤ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਸਮੇਂ ਤੋਂ ਪਹਿਲਾਂ ਗਰਮੀ ਦਾ ਤੇਜ਼ ਹੋਣਾ ਕਲੀਮੇਟ ਚੈਂਜ ਹੈ, ਗਰੀਨ ਹਾਊਸ ਫੈਕਟ ਹੀ ਇਸ ਤੋਂ ਬਚਾਅ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪਲਾਸਟਿਕ ਦੀ ਵਰਤੋ ਥੋੜੇ ਸਮੇ ਲਈ ਲਾਭਦਾਇਕ ਹੁੰਦੀ ਹੈ ਜੋ ਕਿ ਦਹਾਕਿਆਂ ਲਈ ਨੁਕਸਾਨਦਾਇਕ ਹੁੰਦੀ ਹੈ, ਇਸ ਮੋਕੇ ਜਾਗਰੂਕਤਾ ਮੁਹਿੰਮ ਲਈ ਪੈਂਫਲਟ ਵੀ ਜਾਰੀ ਕੀਤਾ ਗਿਆ।
  ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਵਿਜੈ ਕੁਮਾਰ ਨੇ ਕਿਹਾ ਕਿ ਜਿਸ ਤਰ੍ਹਾਂ ਹਰ ਮਨੁੱਖ ਨੂੰ ਜ਼ਿੰਦਗੀ ਜਿਉਣ ਲਈ ਜਿਵੇਂ ਰੋਟੀ, ਕੱਪੜਾ ਅਤੇ ਮਕਾਨ ਦੀ ਜਰੂਰਤ ਹੈ, ਇਸੇ ਤਰ੍ਹਾਂ ਹਰ ਮਨੁੱਖ ਨੂੰ ਸਮੇਂ ਦੀ ਲੋੜ ਨੂੰ ਵੇਖਦੇ ਹੋਏ ਪੌਦੇ ਲਗਾਉਣੇ ਅਤੇ ਉਹਨਾਂ ਦੀ ਸੰਭਾਲ ਕਰਨੀ ਵੀ ਉਨਾ ਹੀ ਜਰੂਰੀ ਹੈ।
ਇਸ ਮੌਕੇ ਡਾ. ਹਰਪ੍ਰੀਤ ਕੌਰ ਡੀ.ਐਮ.ਸੀ., ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਸੰਤੋਸ਼ ਭਾਰਤੀ ਜ਼ਿਲ੍ਹਾ ਐਪੀਡਮੈਨਲੋਜਿਸਟ ਅਤੇ ਸੰਜੀਵ ਕੁਮਾਰ ਹਾਜ਼ਰ ਸਨ।

LEAVE A REPLY

Please enter your comment!
Please enter your name here