*ਰੂਸ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦੌਰਾਨ ਪੰਜਾਬ ਦੇ ਨੌਜਵਾਨ ਦੀ ਹੋਈ ਮੌਤ*

0
119

ਬਰਨਾਲਾ  02,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼) :  ਰੂਸ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦੌਰਾਨ ਬਰਨਾਲਾ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਚੰਦਨ ਜਿੰਦਲ 4 ਸਾਲਾਂ ਤੋਂ ਐਮਬੀਬੀਐਸ ਦੀ ਪੜ੍ਹਾਈ ਕਰਨ ਲਈ ਯੂਕਰੇਨ ਦੇ ਵਿਨੀਸ਼ੀਆ ਸੂਬੇ ਵਿੱਚ ਗਿਆ ਸੀ। ਜਿੱਥੇ 2 ਫਰਵਰੀ ਨੂੰ ਚੰਦਨ ਜਿੰਦਲ ਗੰਭੀਰ ਰੂਪ ਵਿਚ ਬਿਮਾਰ ਹੋ ਗਿਆ ਸੀ ਅਤੇ ਉਸ ਦੇ ਦਿਮਾਗ ਵਿਚ ਖੂਨ ਜਮ ਗਿਆ ਸੀ ਅਤੇ ਉਸ ਨੂੰ ਆਈਸੀਯੂ ਵਿਚ ਦਾਖਲ ਕਰਵਾਇਆ ਗਿਆ ਸੀ। ਭਾਰਤ ਵਿੱਚ ਰਹਿ ਰਹੇ ਪਰਿਵਾਰ ਦੀ ਇਜਾਜ਼ਤ ਨਾਲ ਚੰਦਨ ਦਾ ਆਪ੍ਰੇਸ਼ਨ ਵੀ ਕੀਤਾ ਗਿਆ ਸੀ। ਜਿਸ ਤੋਂ ਬਾਅਦ ਚੰਦਨ ਦੀ ਸੰਭਾਲ ਲਈ ਉਸਦੇ ਪਿਤਾ ਸ਼ਿਸ਼ਨ ਕੁਮਾਰ ਅਤੇ ਤਾਇਆ ਕ੍ਰਿਸ਼ਨ ਕੁਮਾਰ 7 ਫਰਵਰੀ ਨੂੰ  ਯੂਕਰੇਨ ਚਲੇ ਗਏ ਸੀ। ਜਿਸ ਦੌਰਾਨ ਰੂਸ ਅਤੇ ਯੂਕਰੇਨ ਵਿਚਾਲੇ ਲੜਾਈ ਲੱਗ ਗਈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲੇ ਭਾਰਤ ਸਰਕਾਰ ਤੋਂ ਉਨ੍ਹਾਂ ਦੇ ਬੱਚੇ ਚੰਦਨ ਦੀ ਮ੍ਰਿਤਕ ਦੇਹ ਵਾਪਸ ਲਿਆਉਣ ਦੀ ਮੰਗ ਕਰ ਰਹੇ ਹਨ। ਯੂਕਰੇਨ ਤੋਂ ਪਰਤੇ ਮ੍ਰਿਤਕ ਦੇ ਤਾਇਆ ਕ੍ਰਿਸ਼ਨ ਕੁਮਾਰ ਨੇ ਯੂਕਰੇਨ ਤੋਂ ਭਾਰਤ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਉਹ ਰੋਮਾਨੀਆ ਬਾਰਡਰ ਰਾਹੀਂ ਕਾਫੀ ਮੁਸ਼ਕਿਲਾਂ ਨਾਲ ਭਾਰਤ ਪਰਤੇ ਹਨ।  ਯੂਕਰੇਨ ਵਿੱਚ ਭਾਰਤੀ ਦੂਤਾਵਾਸ ਤੋਂ ਕੋਈ ਮਦਦ ਨਹੀਂ ਮਿਲੀ , ਜਦਕਿ ਭਾਰਤ ਸਰਕਾਰ ਨੇ ਰੋਮਾਨੀਆ ਤੋਂ ਭਾਰਤ ਲਿਆਉਣ ਵਿੱਚ ਜ਼ਰੂਰ ਮਦਦ ਕੀਤੀ ਹੈ। ਰੋਮਾਨੀਆ ਦੀ ਸਰਹੱਦ ‘ਤੇ ਭਾਰਤੀ ਵਿਦਿਆਰਥੀਆਂ ਨੂੰ ਰੋਮਾਨੀਆ ਦੀ ਫੌਜ ਵੱਲੋਂ ਜ਼ੁਲਮ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਸਿੱਖ ਸੰਸਥਾ ਖਾਲਸਾ ਏਡ ਰੋਮਾਨੀਆ ਸਰਹੱਦ ‘ਤੇ ਭਾਰਤੀਆਂ ਲਈ ਲੰਗਰ ਅਤੇ ਹੋਰ ਸਹੂਲਤਾਂ ਲਈ ਮਦਦ ਕਰ ਰਹੀ ਹੈ। 

NO COMMENTS