ਰੇਤ ਮਾਫ਼ੀਆ ਨੂੰ ਨੱਥ ਪਾਉਣ ‘ਚ ਕੈਪਟਨ ਸਰਕਾਰ ਫੇਲ, ਸੋਨੇ ਦੇ ਭਾਅ ਵਿਕ ਰਹੀ ਰੇਤਾ-ਬਜਰੀ

0
12

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਵਿੱਚ ਕੁਦਰਤੀ ਸਰੋਤਾਂ ਦੀ ਜਮ ਕੇ ਲੁੱਟ ਹੋ ਰਹੀ ਹੈ ਅਤੇ ਕਾਂਗਰਸ ਪਾਰਟੀ ਦੇ ਨੁਮਾਇੰਦੇ ਇਸ ਲੁੱਟ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਸੂਬੇ ਅੰਦਰ ਰੇਤ ਮਾਫ਼ੀਆ ਆਪਣੇ ਪੈਰ ਪਸਾਰ ਚੁੱਕਾ ਹੈ।

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਰੇਤਾ ਬਜਰੀ ਮਾਫ਼ੀਆ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਮੌਜੂਦਾ ਸਰਕਾਰ ਦੇ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।

ਹਰਪਾਲ ਸਿੰਘ ਚੀਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਸਿਆਸੀ ਸਰਪ੍ਰਸਤੀ ਰੇਤ ਮਾਫ਼ੀਆ ਅਤੇ ਗੁੰਡਾ ਅਨਸਰਾਂ ਨੂੰ ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਮਿਲੀ ਹੋਈ ਸੀ, ਉਹ ਸਿਆਸੀ ਸਰਪ੍ਰਸਤੀ ਮੌਜੂਦਾ ਕਾਂਗਰਸ ਸਰਕਾਰ ਦੇ ਵਿੱਚ ਵੀ ਉਸੇ ਤਰਾਂ ਜਾਰੀ ਹੈ।

ਪੰਜਾਬ ਦੀ ਕਾਂਗਰਸ ਸਰਕਾਰ ਰੇਤ ਮਾਫ਼ੀਆ ਨੂੰ ਕੰਟਰੋਲ ਕਰਨ ਵਿੱਚ ਬੁਰੀ ਤਰਾਂ ਫ਼ੇਲ੍ਹ ਹੋਈ ਹੈ। ਜਿਸ ਨਾਲ ਰੇਤ-ਬਜਰੀ ਦੀਆਂ ਕੀਮਤਾਂ ਅਸਮਾਨੀ ਚੜ ਚੁੱਕਿਆਂ ਹਨ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ‘ਤੇ ਵਰ੍ਹਦਿਆਂ ਕਿਹਾ ਕਿ ਇਸ ਲੁੱਟ ਦਾ ਪੈਸਾ ਪਿਛਲੀ ਸਰਕਾਰ ਸਮੇਂ ਅਕਾਲੀ ਦਲ ਦੇ ਲੀਡਰਾਂ ਕੋਲ ਜਾਂਦਾ ਸੀ ਇਸ ਕਰਕੇ ਉਹ ਹੁਣ ਇਸ ਮੁੱਦੇ ‘ਤੇ ਆਪਣਾ ਮੂੰਹ ਨਹੀਂ ਖੋਲ੍ਹ ਰਹੇ ਅਤੇ ਕੈਪਟਨ ਅਤੇ ਬਾਦਲ ਮਿਲ ਕੇ ਰੇਤ ਦੇ ਇਸ ਖੇਲ ਨੂੰ ਖੇਲ ਰਹੇ ਹਨ।

ਵਿਧਾਇਕ ਕੁਲਤਾਰ ਸਿੰਘ ਨੇ ਸਰਕਾਰ ‘ਤੇ ਹਮਲਾ ਬੋਲਦਿਆਂ ਕਿਹਾ ਕਿ ਜੋ ਅਫ਼ਸਰ ਇਸ ਮਾਇਨਿੰਗ ਰੋਕਣ ਦੀ ਕੋਸ਼ਿਸ਼ ਕਰਦਾ ਹੈ ਜਾਂ ਜੋ ਵੀ ਇਸ ਲੁੱਟ ਦੇ ਖੇਲ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਦਾ ਹੈ ਤਾਂ ਉਸ ਉੱਪਰ ਕਾਂਗਰਸ ਦੇ ਕਰਿੰਦਿਆਂ ਵੱਲੋਂ ਹਮਲੇ ਕੀਤੇ ਜਾਂਦੇ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ। ਮਾਈਨਿੰਗ ਵਿਭਾਗ ਦੇ ਅਫ਼ਸਰਾਂ ਨੂੰ ਰੇਤ ਮਾਫ਼ੀਆ ਅਤੇ ਗੁੰਡਾ ਅਨਸਰਾਂ ਦੇ ਖ਼ਿਲਾਫ਼ ਕਾਰਵਾਈ ਕਰਨ ਤੋਂ ਵਰਜਿਆ ਜਾਂਦਾ ਹੈ।

LEAVE A REPLY

Please enter your comment!
Please enter your name here